ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਨੇ ਕੱਢਿਆ ਸ਼ਾਂਤੀ ਮਾਰਚ, ਮਹਾਤਮਾ ਗਾਂਧੀ ਨੂੰ ਕੀਤਾ ਯਾਦ
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਤੇ ਪਰਨੀਤ ਕੌਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਪਟਿਆਲਾ, 2 ਅਕਤੂਬਰ (ਮਧੂਸਾਰ ਬਿਊਰੋ) ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ 149ਵੀਂ ਜਨਮ ਵਰ੍ਹੇਗੰਢ ਨੂੰ ਪੰਜਾਬ ਭਰ ‘ਚ ਮਨਾ ਕੇ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਗਏ ਫੈਸਲੇ ਤਹਿਤ ਅੱਜ ਪਟਿਆਲਾ ਵਿਖੇ ਵੀ ਮਹਾਤਮਾ ਗਾਂਧੀ ਜੀ ਦੇ ਇੱਥੇ ਮਾਲ ਰੋਡ ‘ਤੇ ਸਥਿਤ ਬੁੱਤ ਤੋਂ ਵਿਦਿਆਰਥੀਆਂ ਦਾ ਇੱਕ ਸ਼ਾਂਤੀ ਮਾਰਚ ਕੱਢਿਆ ਗਿਆ।
ਇਸ ਸ਼ਾਂਤੀ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਪਹਿਲਾਂ ਪੰਜਾਬ ਦੇ ਪੰਜਾਬ ਦੇ ਉਚੇਰੀ ਸਿੱਖਿਆ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬੁੱਤ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਉਨ੍ਹਾਂ ਨੂੰ ਸ਼ਰਧਾ ਤੇ ਸਤਿਕਾਰ ਭੇਂਟ ਕੀਤਾ। ਉਨ੍ਹਾਂ ਵੱਲੋਂ ਇਸੇ ਦੌਰਾਨ ਦੇਸ਼ ਦੇ ਮਰਹੂਮ ਪ੍ਰਧਾਨ ਮੰਤਰੀ ਸ੍ਰੀ ਲਾਲ ਬਹਾਦਰ ਸ਼ਾਸਤਰੀ ਦੇ ਜਨਮ ਦਿਨ ਮੌਕੇ ਉਨ੍ਹਾਂ ਨੂੰ ਵੀ ਯਾਦ ਕੀਤਾ ਗਿਆ।
ਇਸ ਮੌਕੇ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਅਹਿੰਸਾ ਅਤੇ ਸ਼ਾਂਤੀ ਦੇ ਮਸੀਹਾ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਹਿੰਦੁਸਤਾਨ ਲਈ ਦੇਣ ਨੂੰ ਕਦੇ ਭੁਲਾਇਆ ਨਹੀਂ ਜਾ ਸਕੇਗਾ। ਸ੍ਰੀਮਤੀ ਪਰਨੀਤ ਕੌਰ ਨੇ ਕਿਹਾ ਕਿ ਸਾਨੂੰ ਮਹਾਤਮਾ ਗਾਂਧੀ ਵੱਲੋਂ ਦਰਸਾਏ ਗਏ ਸ਼ਾਂਤੀ ਅਤੇ ਅਹਿੰਸਾ ਦੇ ਆਦਰਸ਼ਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸੇ ਦੌਰਾਨ ਜ਼ਿਲ੍ਹੇ ਭਰ ‘ਚ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਅਤੇ ਯੁਵਕ ਸੇਵਾਵਾਂ ਵਿਭਾਗ ਸਮੇਤ ਐਨ.ਸੀ.ਸੀ. ਦੇ ਕੈਡੇਟ ਤੇ ਐਨ.ਐਸ.ਐਸ. ਦੇ ਵਲੰਟੀਅਰਾਂ ਨੇ ਸ਼ਾਂਤੀ ਮਾਰਚ ‘ਚ ਹਿੱਸਾ ਲੈਕੇ ਮਹਾਤਮਾ ਗਾਂਧੀ ਜੀ ਵੱਲੋਂ ਦਿੱਤੇ ਅਹਿੰਸਾ ਅਤੇ ਸ਼ਾਂਤੀ ਦੇ ਸੰਦੇਸ਼ ਨੂੰ ਆਮ ਲੋਕਾਂ ਤੱਕ ਪਹੁੰਚਾਇਆ ਹੈ।
ਇਸ ਦੌਰਾਨ ਪਟਿਆਲਾ ਵਿਖੇ ਮਹਾਤਮਾ ਗਾਂਧੀ ਦੇ ਬੁੱਤ ਤੋਂ ਸ਼ੁਰੂ ਹੋਇਆ ਸ਼ਾਂਤੀ ਮਾਰਚ ਕਾਲੀ ਮਾਤਾ ਮੰਦਿਰ ਦੇ ਮੂਹਰਿਓਂ ਹੁੰਦਾ ਹੋਇਆ ਬਾਰਾਂਦਰੀ ਬਾਗ ਵਿਖੇ ਸਮਾਪਤ ਹੋਇਆ। ਇਸ ਮਾਰਚ ‘ਚ ਸਕੂਲਾਂ, ਕਾਲਜਾਂ ਦੇ 455 ਵਿਦਿਆਰਥੀਆਂ ਅਤੇ ਐਨ.ਐਸ.ਐਸ. ਵਲੰਟੀਅਰਾਂ ਨੇ ਸ਼ਮੂਲੀਅਤ ਕੀਤੀ।
ਸ਼ਾਂਤੀ ਮਾਰਚ ਦੌਰਾਨ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਮੁੱਖ ਮੰਤਰੀ ਦੇ ਓ.ਐਸ.ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਕਾਂਗਰਸ ਪ੍ਰਧਾਨ ਸ੍ਰੀ ਪੀ.ਕੇ. ਪੁਰੀ, ਡਾ. ਦਰਸ਼ਨ ਸਿੰਘ ਘੁੰਮਣ, ਕੇ.ਕੇ. ਮਲਹੋਤਰਾ, ਰਣਜੀਤ ਸਿੰਘ ਨਿੱਕੜਾ, ਸੋਨੂ ਸੰਗਰ, ਸ੍ਰੀ ਵਾਲੀਆ, ਨਿਗਮ ਦੇ ਵੱਡੀ ਗਿਣਤੀ ਕੌਂਸਲਰ, ਸ੍ਰੀ ਬਲਵਿੰਦਰ ਅੱਤਰੀ, ਡਿਵੀਜਨਲ ਕਮਿਸ਼ਨਰ ਸ. ਦਪਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸ਼ੌਕਤ ਅਮਿਹਦ ਪਰੈ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਅਨਮੋਲ ਸਿੰਘ ਧਾਲੀਵਾਲ, ਸਹਾਇਕ ਕਮਿਸ਼ਨਰ ਸ੍ਰੀ ਨਮਨ ਮੜਕਨ ਹਾਜ਼ਰ ਸਨ।
ਜਦੋਂਕਿ ਵਿਦਿਆਰਥੀਆਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਕੰਵਲ ਕੁਮਾਰੀ, ਉਪ ਸਿੱਖਿਆ ਅਫ਼ਸਰ ਜਗਤਾਰ ਸਿੰਘ ਟਿਵਾਣਾ, ਗੁਰਬਖ਼ਸ਼ੀਸ਼ ਸਿੰਘ ਅੰਟਾਲ, ਮਨੋਜ ਥਾਪਰ, ਐਨ.ਵਾਈ.ਕੇ ਤੋਂ ਅਮਰਜੀਤ ਕੌਰ, ਪ੍ਰੋ. ਰਜੀਵ, ਪ੍ਰੋ. ਰਸ਼ਮੀ, ਚਰਨਜੀਤ ਕੌਰ ਤੇ ਜਗਦੀਪ ਜੋਸ਼ੀ ਵੀ ਮੌਜੂਦ ਸਨ ਤੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਗਈ।
ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਜਪੁਰਾ ਵਿਖੇ ਸ਼ਾਂਤੀ ਮਾਰਚ ਪਟੇਲ ਮੈਮੋਰੀਅਲ ਕਾਲਜ ਤੋਂ ਸਵੇਰੇ 8 ਵਜੇ ਰਵਾਨਾ ਹੋਇਆ ਤੇ ਟਾਹਲੀ ਵਾਲਾ ਚੌਂਕ ਵਿਖੇ ਸਮਾਪਤ ਹੋਇਆ, ਇਸ ਸ਼ਾਂਤੀ ਮਾਰਚ ਦੌਰਾਨ ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਦੇ ਵਿਧਾਇਕ ਸ੍ਰੀ ਮਦਨ ਲਾਲ ਜਲਾਲਪੁਰ ਸਮੇਤ ਟਰਾਂਸਪੋਰਟ ਵਿÎਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਜਸਪਾਲ ਸਿੰਘ ਅਤੇ ਐਸ.ਡੀ.ਐਮ. ਸ੍ਰੀ ਸ਼ਿਵ ਕੁਮਾਰ ਮੌਜੂਦ ਸਨ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਨਾਭਾ ਵਿਖੇ ਸਵੇਰੇ 9 ਵਜੇ ਪਟਿਆਲਾ ਗੇਟ ਤੋਂ ਸ਼ੁਰੂ ਹੋਇਆ ਸ਼ਾਂਤੀ ਮਾਰਚ ਮੌਕੇ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਫੂਡ ਤੇ ਸਿਵਲ ਸਪਲਾਈਜ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਅਤੇ ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ ਸਮੇਤ ਸਥਾਨਕ ਵਸਨੀਕਾਂ ਨੇ ਵੀ ਸ਼ਮੂਲੀਅਤ ਕੀਤੀ।
ਜਦੋਂਕਿ ਸਮਾਣਾ ਵਿਖੇ ਸ਼ਾਂਤੀ ਮਾਰਚ ਅਗਰਵਾਲ ਧਰਮਸ਼ਾਲਾ ਤੋਂ ਸ਼ੁਰੂ ਹੋਕੇ ਐਸ.ਡੀ.ਐਮ. ਦਫ਼ਤਰ ਵਿਖੇ ਸਮਾਪਤ ਹੋਇਆ, ਇਥੇ ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ ਨੇ ਮਾਰਚ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸੇ ਤਰ੍ਹਾਂ ਪਾਤੜਾਂ ਵਿਖੇ ਸੀਨੀਅਰ ਸੈਕੰਡਰੀ ਸਕੂਲ ਤੋਂ ਸ਼ੁਰੂ ਹੋਏ ਸ਼ਾਂਤੀ ਮਾਰਚ ਨੂੰ ਸ਼ੁਤਰਾਣਾ ਦੇ ਵਿਧਾਇਕ ਸ੍ਰੀ ਨਿਰਮਲ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਤੇ ਉਨ੍ਹਾਂ ਨਾਲ ਐਸ.ਡੀ.ਐਮ. ਸ੍ਰੀਮਤੀ ਪਾਲਿਕਾ ਅਰੋੜਾ ਮੌਜੂਦ ਸਨ। ਇਹ ਮਾਰਚ ਬੱਸ ਸਟੈਂਡ, ਜਾਖਲ ਰੋਡ ਤੇ ਨਰਵਾਣਾ ਰੋਡ ਤੋਂ ਲੰਘਿਆ।

