ਸੂਬੇ ਦੇ ਲੋਕ ਰੈਲੀ ‘ਚ ਪੁੱਜਕੇ ਕੈਪਟਨ ਨੂੰ ਸੱਤਾ ‘ਚੋਂ ਲਾਂਭੇ ਕਰਨ ਦਾ ਬਿਗੁਲ ਵਜਾਉਣਗੇ : ਬਿਕਰਮ ਸਿੰਘ ਮਜੀਠੀਆ
ਜ਼ਬਰ ਵਿਰੋਧੀ ਰੈਲੀ ਸਥਾਨ ‘ਤੇ ਬਿਕਰਮ ਸਿੰਘ ਮਜੀਠੀਆ ਨੇ ਤਿਆਰੀਆਂ ਦਾ ਲਿਆ ਜਾਇਜ਼ਾ
ਰੈਲੀ ‘ਚ ਅੜਿੱਕਾ ਪਾਇਆ ਤਾਂ ਸ਼੍ਰੋਮਣੀ ਅਕਾਲੀ ਦਲ ਜੁਝਾਰੂ ਵਰਕਰ ਧਰਨੇ ਠੋਕਣ
ਪਟਿਆਲਾ 5 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਨੂੰ ਲੈ ਕੇ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਵਰਕਰਾਂ ਦੀ ਲਾਮਬੰਦੀ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਮਹਿਮਦਪੁਰ ਰੈਲੀ ਸਥਾਨ ਦਾ ਜਾਇਜ਼ਾ ਲਿਆ।
ਰੈਲੀ ਸਥਾਨ ‘ਤੇ ਪੁੱਜਕੇ ਬਿਕਰਮ ਸਿੰਘ ਮਜੀਠੀਆ ਨੇ ਵਰਕਰਾਂ ਨੂੰ ਲਾਮਬੰਦ ਕਰਦਿਆਂ ਕਿਹਾ ਕਿ ਅੱਜ ਸ੍ਰੋਮਣੀ ਅਕਾਲੀ ਦਲ ਨੂੰ ਜ਼ਬਰ ਵਿਰੋਧੀ ਰੈਲੀ ਇਸ ਕਰਕੇ ਕਰਨੀਆਂ ਪੈ ਰਹੀਆਂ ਕਿਉਂਕਿ ਕਾਂਗਰਸ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਲੋਕ ਪ੍ਰੀਸ਼ਦ ‘ਚ ਲੋਕਤੰਤਰ ਦਾ ਕਤਲ ਕੀਤਾ ਅਤੇ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਨਾਲ ਕੀਤੀ ਗਈ ਧੱਕੇਸ਼ਾਹੀ ਦਾ ਜਵਾਬ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਭਰ ‘ਚ ਜ਼ਬਰ ਵਿਰੋਧੀ ਰੈਲੀਆਂ ਰਾਹੀਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣਾ ਠੀਕ ਸਮਝਿਆ।
ਮਜੀਠੀਆ ਨੇ ਕਿਹਾ ਰੈਲੀ ਤੋਂ ਪਹਿਲਾਂ ਰੈਲੀ ਸਥਾਨ ‘ਤੇ ਵੱਡੀ ਗਿਣਤੀ ‘ਚ ਪੁੱਜੇ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੇ ਸਾਬਤ ਕਰ ਦਿੱਤਾ ਹੈ ਕਿ ਪਟਿਆਲਾ ‘ਚ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਕਾਂਗਰਸ ਦੀਆਂ ਜੜ੍ਹਾਂ ਹਿਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਦਲਿਤ ਵਰਗ ਅਤੇ ਵਪਾਰੀਆਂ ਨਾਲ ਵੱਡਾ ਧੋਖਾ ਕੀਤਾ, ਜਿਸ ਦਾ ਜਵਾਬ ਦੇਣ ਲਈ ਸੂਬੇ ਦੇ ਲੋਕ ਕਾਂਗਰਸ ਤੋਂ ਦੁਖੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ‘ਚ ਪਹੁੰਚ ਕੇ ਕੈਪਟਨ ਨੂੰ ਸੱਤਾ ‘ਚੋਂ ਲਾਂਭੇ ਕਰਨਂ ਦਾ ਬਿਗੁਲ ਵਜਾਉਣਗੇ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਨੂੰ ਰੋਕਣ ਲਈ ਕਾਂਗਰਸ ਨੇ ਹਰ ਹਰਬਾ ਵਰਤ ਕੇ ਵੇਖ ਲਿਆ, ਪਰ ਅਕਾਲੀ ਦਲ ਕਾਂਗਰਸ ਦੀ ਹਰ ਚੁਣੌਤੀ ਦੇਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਚਾਹੁੰਦੀ ਸੀ ਕਿ ਅਕਾਲੀ ਦਲ ਦੀਆਂ ਰੈਲੀਆਂ ‘ਚ ਰੁਕਾਵਟਾਂ ਖੜੀਆਂ ਕਰਕੇ ਵਰਕਰਾਂ ਤੇ ਆਗੂਆਂ ਦੇ ਹੌਂਸਲੇਪਸਤ ਕੀਤੇ ਜਾਣ, ਪਰ ਹਮੇਸ਼ਾ ਸ਼੍ਰੋਮਣੀ ਅਕਾਲੀ ਦਲ ਨੇ ਹਰ ਵੱਡੀ ਚੁਣੌਤੀ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ। ਮਜੀਠੀਆ ਨੇ ਕਿਹਾ ਕਿ ਜ਼ਬਰ ਵਿਰੋਧੀ ਰੈਲੀ ‘ਚ ਪੰਜਾਬ, ਪੰਜਾਬੀਆਂ ਤੇ ਭਾÂਚਾਰਕ ਸਾਂਝ ਨੂੰ ਬਹਾਲ ਰੱਖਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਇਹ ਇਕੱਠ ਸੱਦਿਆ, ਜਿਸ ‘ਚ ਸੂਬੇ ਦੇ ਲੋਕਾਂ ਨੂੰ ਪੁਰੀ ਤਰ੍ਹਾਂ ਲਾਮਬੰਦ ਹੋ ਕੇ ਪੁੱਜਣਾ ਚਾਹੀਦਾ।
ਇਕ ਜਵਾਬ ਦੇ ਜਵਾਬ ‘ਚ ਬਿਕਰਮ ਸਿੰਘ ਮਜੀਠੀਆ ਨੇ ਆਖਿਆ ਕਿ ਕਾਂਗਰਸ ਅਕਾਲੀ ਦਲ ਦੀ ਜ਼ਬਰ ਵਿਰੋਧੀ ਰੈਲੀਆ ‘ਚ ਪੁੱਜਣ ਵਾਲਿਆਂ ਨੂੰ ਪੁਲਿਸ ਪ੍ਰਭਾਵ ਰਾਹੀਂ ਅੜਿੱਕਾ ਪਾ ਸਕਦੀ ਹੈ, ਜੇ ਅਜਿਹਾ ਹੁੰਦਾ ਹੈ ਤਾਂ ਅਕਾਲੀ ਦਲ ਦੇ ਜੁਝਾਰੂ ਵਰਕਰ ਉਥੇ ਹੀ ਧਰਨਾ ਦੇ ਕੇ ਕਾਂਗਰਸ ਦੀਆਂ ਤਾਨਾਸ਼ਹੀ ਨੀਤੀਆਂ ਦਾ ਵਿਰੋਧ ਕਰਨ ਅਤੇ ਹਰ ਔਕੜ ਦਾ ਸਾਹਮਣੇ ਕਰਦੇ ਜ਼ਬਰ ਵਿਰੋਧੀ ਰੈਲੀ ‘ਚ ਪੁੱਜਣ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਬਰਗੜੀ ਵਿਖੇ ਕਾਂਗਰਸ ਦੀ ਬੀ ਟੀਮ ਇਕੱਠ ਕਰ ਰਹੀ, ਜਦਕਿ ਬਰਗਾੜੀ ਇਕੱਠ ‘ਚ ਪੁੱਜੇ ਲੋਕਾਂ ਦੇ ਚਿਹਰੇ ਸਾਹਮਣੇ ਆਉਣ ਨਾਲ ਸੱਚਾਈ ਲੋਕਾਂ ਦੇ ਸਾਹਮਣੇ ਆ ਚੁੱਕੀ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਸੂਬੇ ‘ਚ ਭਰਾ ਮਾਰੂ ਜੰਗ ਦੀ ਸ਼ੁਰੂਆਤ ਕੀਤੀ, ਜਿਸ ਦਾ ਵਿਰੋਧ ਲੋਕ ਪਟਿਆਲਾ ਜਬਰ ਵਿਰੋਧੀ ਰੈਲੀ ‘ਚ ਪੁੱਜ ਕੇ ਦੇਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਸਪੋਕਸਮੈਂਟ ਡਾ. ਦਲਜੀਤ ਸਿੰਘ ਚੀਮਾ, ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ, ਨਾਭੇ ਹਲਕੇ ਦੇ ਇੰਚਾਰਜ ਕਬੀਰ ਦਾਸ, ਸੁਰਜੀਤ ਸਿੰਘ ਅਬਲੋਵਾਲ, ਨਰਦੇਵ ਸਿੰਘ ਆਕੜੀ, ਗੁਰਪ੍ਰੀਤ ਸਿੰਘ ਰਾਜੂਖਾਨਾ, ਜ਼ਿਲ੍ਹਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਰਣਧੀਰ ਸਿੰਘ ਰੱਖੜਾ, ਸਿੱਖ ਬੁੱਧੀਜੀਵੀ ਕੌਂਸਲ ਦੇ ਆਗੂ ਬਲਦੇਵ ਸਿੰਘ ਬੱਲੂਆਣਾ, ਸ. ਗੁਰਦੀਪ ਸਿੰਘ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਯੂਥ ਆਗੂ ਮੁਕਤਸਰ ਤੋਂ ਰੋਜ਼ੀ ਬਰਕੰਦੀ, ਯੂਥ ਆਗੂ ਪਰਮਿੰਦਰ ਸਿੰਘ, ਵਨੀਤ ਗੋਲਡੀ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਸਮੁੱਚੀ ਲੀਡਰਸ਼ਿਪ ਅਤੇ ਯੂਥ ਆਗੂ ਸਾਹਿਬਾਨ ਆਦਿ ਹਾਜ਼ਰ ਸਨ।
ਕੈਪਸ਼ਨ : ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਜ਼ਬਰ ਵਿਰੋਧੀ ਰੈਲੀ ਸਥਾਨ ‘ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ।

