ਅਕਾਲੀ ਦਲ ਸਿੱਖ ਪੰਥ ਦੀ ਦੁਸ਼ਮਣ ਕਾਂਗਰਸ ਨੂੰ ਗੁਰਧਾਮਾਂ ਉੱਤੇ ਕਬਜ਼ੇ ਨਹੀਂ ਕਰਨ ਦੇਵੇਗਾ: ਪਰਕਾਸ਼ ਸਿੰਘ ਬਾਦਲ
ਕੈਪਟਨ ਸਰਕਾਰ ‘ਚ ਅੰਦਰੂਨੀ ਬਗਾਵਤ, ਜੋ ਕੁਝ ਸਮੇਂ ਦੀ ਪ੍ਰਾਹੁਣੀ
ਪਟਿਆਲਾ 7 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਖਾਲਸਾ ਪੰਥ ਸਿੱਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਅਤੇ ਸਿੱਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ। ਸ. ਬਾਦਲ ਨੇ ਇਹ ਵੀ ਆਖਿਆ ਕਿ ਨਵਜੋਤ ਕੌਰ ਸਿੱਧੂ ਦੀ ਜਾਰੀ ਵੀਡੀਓ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਕੈਪਟਨ ਸਰਕਾਰ ਕੁਝ ਸਮੇਂ ਦੀ ਪ੍ਰਾਹੁਣੀ ਹੀ ਰਹਿ ਗਈ ਹੈ। ਸ. ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ‘ਚ ਅੰਦਰੂਨੀ ਬਗਾਵਤ ਸ਼ੁਰੂ ਹੋ ਚੁੱਕੀ, ਜਿਸ ਦਾ ਇਸ਼ਾਰਾ ਨਵਜੋਤ ਕੌਰ ਸਿੱਧੂ ਨੇ ਸੂਬੇ ਦੇ ਲੋਕਾਂ ਨੂੰ ਦੇ ਦਿੱਤਾ ਹੈ।
ਇਕੱਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਹਮੇਸ਼ਾਂ ਇਹ ਗੱਲ ਕਹੀ ਹੈ ਕਿ ਬੇਅਦਬੀ ਦੇ ਮੁੱਦੇ ਉੱਤੇ ਉਹਨਾਂ ਦੀ ਪਾਰਟੀ ਖ਼ਿਲਾਫ ਲਾਏ ਜਾ ਰਹੇ ਸਾਰੇ ਝੂਠ ਦੋਸ਼ ਕਾਂਗਰਸ ਪਾਰਟੀ ਦੀ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਲਈ ਰਚੀ ਇੱਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹਨ। ਜਿਸ ਤਹਿਤ ਕਾਂਗਰਸ ਦਾ ਅਸਲੀ ਮੰਤਵ ਹਰਿਮੰਦਰ ਸਾਹਿਬ ਉੱਤੇ ਹਮਲਾ ਕਰਨ ਵਾਲਿਆਂ ਅਤੇ ਹਜ਼ਾਰਾਂ ਸਿੱਖਾਂ ਦਾ ਕਤਲੇਆਮ ਕਰਨ ਵਾਲਿਆਂ ਨੂੰ ਕਲੀਨ ਚਿਟ ਦੇਣਾ ਹੈ।
ਉਹਨਾਂ ਕਿਹਾ ਕਿ ਹੁਣ ਕਿਸੇ ਹੋਰ ਨੇ ਨਹੀਂ ਸਗੋਂ ਖੁਦ ਕੈਪਟਨ ਅਮਰਿੰਦਰ ਸਿੰਘ ਨੇ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਦੀ ਆਪਣੀ ਨੀਅਤ ਬਾਰੇ ਜਨਤਕ ਤੌਰ ਤੇ ਐਲਾਨ ਕਰਕੇ ਬਿੱਲੀ ਨੂੰ ਥੈਲੇ ਵਿਚੋਂ ਬਾਹਰ ਕੱਢ ਦਿੱਤਾ ਹੈ। ਕੈਪਟਨ ਅਮਰਿੰਦਰ ਵੱਲੋਂ ਕੀਤੇ ਇਸ ਸਨਸਨੀਖੇਜ਼ ਖੁਲਾਸੇ ਨੇ ਸਾਡੇ ਇਸ ਸ਼ੱਕ ਨੂੰ ਵੀ ਪੱਕਾ ਕਰ ਦਿੱਤਾ ਹੈ ਕਿ ਕੁੱਝ ਅਖੌਤੀ ਸਿੱਖ ਜਥੇਬੰਦੀਆਂ, ਜਿਹਨਾਂ ਨੇ ਹਮੇਸ਼ਾ ਹੀ ਅਕਾਲੀ ਦਲ ਦਾ ਵਿਰੋਧ ਕੀਤਾ ਹੈ, ਸਿੱਖ ਸੰਗਤਾਂ ਅਤੇ ਅਕਾਲੀ ਦਲ ਖ਼ਿਲਾਫ ਰਚੀ ਜਾ ਰਹੀ ਇਸ ਸਾਜ਼ਿਸ਼ ਵਿਚ ਸਿੱਖ-ਵਿਰੋਧੀ ਕਾਂਗਰਸ ਪਾਰਟੀ ਨਾਲ ਰਲੀਆਂ ਹੋਈਆਂ ਹਨ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਦੀ ਅਜਿਹੀ ਨੀਅਤ ਬਾਰੇ ਪਹਿਲੀ ਵਾਰ ਖੁਲਾਸਾ ਲੰਘੇ ਵਿਧਾਨ ਸਭਾ ਇਜਲਾਸ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਕੀਤਾ ਸੀ, ਜਦੋਂ ਉਸ ਨੇ ਸ਼ਰੇਆਮ ਆਪਣੇ ਪਾਰਟੀ ਅਤੇ ਕੈਬਨਿਟ ਸਾਥੀ ਸੁਖਜਿੰਦਰ ਸਿੰਘ ਰੰਧਾਵਾਂ ਨੂੰ ਸਿੱਖ ਗੁਰਧਾਮਾਂ ਉੱਤੇ ਕਬਜ਼ੇ ਕਰਨ ਵਾਸਤੇ ਤਿਆਰ ਰਹਿਣ ਲਈ ਕਿਹਾ ਸੀ। ਹੁਣ ਕੈਪਟਨ ਅਮਰਿੰਦਰ ਸਿੰਘ ਨੇ ਇਹ ਕਹਿੰਦਿਆਂ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਹੁਣ ਲੜਾਈ ਖਾਲਸਾ ਪੰਥ ਅਤੇ ਕਾਂਗਰਸ ਪੰਥ ਵਿਚਕਾਰ ਹੈ।
ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਕੇ ਪੰਜਾਬ ਦੇ ਲੋਕਾਂ ਸਭ ਤੋਂ ਵੱਡਾ ਵਿਸ਼ਵਾਸ਼ਘਾਤ ਕੀਤਾ ਹੈ। ਇਸ ਦੇ ਮੁੱਖ ਆਗੂਆਂ ਵਿਚੋਂ ਇੱਕ ਨਵਜੋਤ ਸਿੱਧੂ ਦੀ ਪਤਨੀ ਨੇ ਇਸ ਗੱਲ ਦੀ ਪੁਸ਼ਟੀ ਕਰ ਦਿੱਤੀ ਹੈ ਕਿ ਸਰਕਾਰੀ ਖਜ਼ਾਨੇ ਵਿਚ ਪੈਸਿਆਂ ਦੀ ਕਮੀ ਨਹੀਂ ਹੈ, ਪਰ ਇਹ ਪੈਸਾ ਮੰਤਰੀ ਲੁੱਟ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀ ਮਾੜੀ ਕਾਰਗੁਜ਼ਾਰੀ ਬਾਰੇ ਇਹ ਸਰਟੀਫਿਕੇਟ ਆਪਣੇ ਹੀ ਇੱਕ ਮੰਤਰੀ ਦੀ ਪਤਨੀ ਕੋਲੋਂ ਹਾਸਿਲ ਕੀਤਾ ਹੈ।
ਅਕਾਲੀ ਦਲ ਵੱਲੋਂ ਕਾਂਗਰਸ ਪਾਰਟੀ ਵਿਰੁੱਧ ਕੀਤੀ ਇਸ ਜਬਰ ਵਿਰੋਧੀ ਰੈਲੀ ਵਿਚ ਡੇਢ ਲੱਖ ਦੇ ਕਰੀਬ ਦਾ ਲੋਕਾਂ ਦਾ ਇਕੱਠ ਵੇਖਣ ਨੂੰ ਮਿਲਿਆ। ਕਈ ਹਜ਼ਾਰ ਲੋਕ ਪੰਡਾਲ ਤੋਂ ਬਾਹਰ ਖੜ੍ਹੇ ਸਨ। ਇਸ ਤੋਂ ਇਲਾਵਾ ਰੈਲੀ ਵਿਚ ਪਹੁੰਚਣ ਲਈ ਰਸਤੇ ਵਿਚ ਆ ਰਹੇ ਲੋਕਾਂ ਦੀਆਂ ਕਈ ਕਿਲੋਮੀਟਰ ਲੰਬੀਆਂ ਕਤਾਰਾਂ ਨਜ਼ਰ ਆ ਰਹੀਆਂ ਸਨ।
ਇਸ ਮੌਕੇ ਉੱਪਰ ਬੋਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸਲੀ ਦੈਂਤ ਉਹ ਸਨ, ਜਿਹਨਾਂ ਨੇ ਬਰਗਾੜੀ ਵਿਖੇ ਬੇਅਦਬੀ ਕੀਤੀ ਸੀ। ਇਹ ਸਭ ਪੰਜਾਬ ਦੇ ਅਮਨ ਅਤੇ ਭਾਈਚਾਰਕ ਸਾਂਝ ਨੂੰ ਲਾਬੂੰ ਲਾਉਣ ਲਈ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਇਸ ਘਟਨਾ ਨੇ ਸਭ ਤੋਂ ਵੱਧ ਦੁੱਖ ਅਕਾਲੀ ਦਲ ਨੂੰ ਪਹੁੰਚਾਇਆ ਸੀ। ਕਾਂਗਰਸ ਨੇ ਇਸ ਘਟਨਾ ਦਾ ਇਸਤੇਮਾਲ ਸਾਨੂੰ ਬਦਨਾਮ ਕਰਨ ਲਈ ਕੀਤਾ ਸੀ ਅਤੇ ਅਜੇ ਇਸ ਨੇ ਉਹਨਾਂ ਲੋਕਾਂ ਨਾਲ ਜੁੰਡਲੀ ਬਣਾਈ ਹੋਈ ਹੈ, ਜਿਹੜੇ ਧਰਮ ਦੇ ਨਾਂ ਉੱਤੇ ਪੈਸੇ ਇਕੱਠੇ ਕਰਨ ਲਈ ਪੰਥ ਦਾ ਇਸਤੇਮਾਲ ਕਰ ਰਹੇ ਹਨ।
ਇਹ ਟਿੱਪਣੀ ਕਰਦਿਆਂ ਕਿ ਅੱਜ ਦੇ ਇਕੱਠ ਨੇ ਸਾਬਿਤ ਕਰ ਦਿੱਤਾ ਹੈ ਕਿ ਕੌਣ ਸਹੀ ਹੈ ਅਤੇ ਕੌਣ ਗਲਤ, ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਜਿੱਥੇ ਤਕ ਆਪ ਆਗੂ ਸੁਖਪਾਲ ਖਹਿਰਾ ਦਾ ਸੰਬੰਧ ਹੈ, ਉਸ ਦੇ ਮਨ ਵਿਚ ਸ੍ਰੀ ਗੁਰੂ ਗੰ੍ਰਥ ਸਾਹਿਬ ਲਈ ਕੋਈ ਸਤਿਕਾਰ ਨਹੀਂ ਹੈ, ਉਹ ਸਿਰਫ ਪੈਸੇ ਕਮਾਉਣ ਦੇ ਲਾਲਚ ਵਿਚ ਅੱਜ ਬਰਗਾੜੀ ਗਿਆ ਸੀ।
ਅੱਜ ਲੰਬੀ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੇੜੀ ਬਾਰੇ ਬੋਲਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਲੋਕਾਂ ਵੱਲੋਂ ਨਕਾਰੇ ਜਾਣ ਤੋਂ ਡੇਢ ਸਾਲ ਮਗਰੋਂ ਕੈਪਟਨ ਨੂੰ ਲੰਬੀ ਆਉਣ ਦਾ ਸਮਾਂ ਮਿਲ ਗਿਆ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਲੋਕ ਸਭਾ ਸੀਟ ਜਿੱਤਣ ਮਗਰੋਂ ਉਹ ਕਦੇ ਵੀ ਅੰਮ੍ਰਿਤਸਰ ਨਹੀਂ ਸੀ ਗਿਆ। ਉਹਨਾਂ ਕਿਹਾ ਕਿ 2017 ਵਿਚ ਇਸ ਸ਼ਹਿਰ ਤੋਂ ਜਿੱਤਣ ਮਗਰੋਂ ਉਸ ਨੇ ਕਦੇ ਪਟਿਆਲਾ ਵਿਚ ਚੱਕਰ ਨਹੀਂ ਮਾਰਿਆ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਰਦਾਰ ਪਰਕਾਸ਼ ਸਿੰਘ ਬਾਦਲ ਦਾ ਵਿਸ਼ਵਾਸ਼ ਹੈ ਕਿ ਪੰਜਾਬ ਤਦ ਹੀ ਖੁਸ਼ਹਾਲ ਹੋਵੇਗਾ, ਜੇਕਰ ਇੱਥੇ ਅਮਨ ਅਤੇ ਭਾਈਚਾਰਕ ਸਾਂਝ ਹੋਵੇਗੀ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦੀ ਸ਼ਾਂਤੀ ਬਚਾਉਣ ਵਿਚ ਨਾਕਾਮ ਸਾਬਿਤ ਹੋਈ ਹੈ ਅਤੇ ਇਹ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਵੀ ਮੁਕਰ ਚੁੱਕੀ ਹੈ। ਉੁਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੇਵਾ ਕੇਂਦਰ ਬੰਦ ਕਰ ਦਿੱਤੇ ਹਨ, ਦਲਿਤ ਵਿਦਿਆਰਥੀਆਂ ਦੇ ਵਜ਼ੀਫੇ ਬੰਦ ਕਰ ਦਿੱਤੇ ਹਨ ਅਤੇ ਇੱਥੋਂ ਤਕ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਵੀ ਰੋਕ ਦਿੱਤੀ ਹੈ।
ਇਸ ਮੌਕੇ ਉੱਤੇ ਸੰਬੋਧਨ ਕਰਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੇ ਦੱਸਿਆ ਕਿ ਕਿਸ ਤਰ੍ਹਾਂ ਬੀਬੀ ਨਵਜੋਤ ਕੌਰ ਸਿੱਧੂ ਸਮੇਤ ਕਾਂਗਰਸੀ ਆਗੂ ਸੂਬਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਦਾ ਰੋਣਾ ਰੋ ਰਹੇ ਹਨ। ਉਹਨਾਂ ਕਾਂਗਰਸ ਸਰਕਾਰ ਨੂੰ ਪੁੱਛਿਆ ਕਿ ਲੋਕਾਂ ਨੂੰ 32 ਲੱਖ ਨੌਕਰੀਆਂ ਦੇਣ ਦੇ ਵਾਅਦੇ ਦਾ ਕੀ ਹੋਇਆ?
ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਡਾਕਟਰ ਦਲਜੀਤ ਸਿੰਘ ਚੀਮਾ, ਪਰਮਿੰਦਰ ਸਿੰਘ ਢੀਂਡਸਾ ਅਤ ਹਰਿੰਦਰਪਾਲ ਚੰਦੂਮਾਜਰਾ ਨੇ ਕਾਂਗਰਸ ਸਰਕਾਰ ਦੇ ਲੋਕ ਵਿਰੋਧੀ ਵਤੀਰੇ ਦਾ ਪੋਲ ਖੋਲ੍ਹੀ, ਜਿਹੜੀ ਕਿ ਤੇਲ ਕੀਮਤਾਂ ਵਿਚ ਕਟੌਤੀ ਕਰਨ ਤੋਂ ਇਨਕਾਰ ਕਰ ਚੁੱਕੀ ਹੈ ਅਤੇ ਸਰਕਾਰੀ ਅਧਿਆਪਕਾਂ ਉੱਤੇ ਜ਼ੁਲਮ ਢਾਹ ਰਹੀ ਹੈ।
ਇਸ ਮੌਕੇ ਸੀਨੀਅਰ ਅਕਾਲੀ ਨੇਤਾ ਚਰਨਜੀਤ ਸਿੰਘ ਰੱਖੜਾ, ਵਿਧਾਇਕ ਹਰਿਦੰਰਪਾਲ ਸਿੰਘ ਚੰਦੂਮਾਜਰਾ, ਸਤਬੀਰ ਸਿੰਘ ਖੱਟੜਾ ਹਲਕਾ ਇੰਚਾਰਜ, ਕਬੀਰ ਦਾਸ ਨਾਭਾ ਹਲਕਾ ਇੰਨਚਾਰਜ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਵਿਸ਼ਨੂੰ ਸ਼ਰਮਾ ਸਾਬਕਾ ਮੇਅਰ ਤੇ ਚੇਅਰਮੈਨ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਚੇਅਰਮੈਨ ਇੰਦਰਮੋਹਨ ਸਿੰਘ ਬਜਾਜ, ਨਰਦੇਵ ਸਿੰਘ ਆਕੜੀ ਸਕੱਤਰ ਜਨਰਲ, ਚੇਅਰਮੈਨ ਹਰਿੰਦਰਪਾਲ ਸਿੰਘ ਹਰਪਾਲਪੁਰ, ਵਿਕਰਮ ਚੋਹਾਨ ਸੀਨੀਅਰ ਮੀਤ ਪ੍ਰਧਾਨ, ਐਡਵੋਕੇਟ ਯੁਵਰਾਜ ਸਿੰਘ ਚੋਹਾਨ, ਰਣਧੀਰ ਸਿੰਘ ਰੱਖੜਾ ਸਾਬਕਾ ਪ੍ਰਧਾਨ, ਭੁਪਿੰਦਰ ਸਿੰਘ ਸੇਖੂਪਰ ਸੀਨੀਅਰ ਮੀਤ ਪ੍ਰਧਾਨ, ਪ੍ਰੋ. ਬਲਦੇਵ ਸਿੰਘ ਬਲੂਆਣਾ ਪ੍ਰਧਾਨ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਤਵਿੰਦਰ ਸਿੰਘ ਟੌਹੜਾ ਮੈਂਬਰ ਸ਼੍ਰੋ.ਗੁ.ਪ੍ਰ.ਕਮੇਟੀ, ਸਾਬਕਾ ਕੋਂਸਲਰ ਜਸਪਾਲ ਸਿੰਘ ਬਿੱਟੂ ਚੱਠਾ, ਹਰਵਿੰਦਰ ਸਿੰਘ ਬੁੱਬੂ, ਮਾਲਵਿੰਦਰ ਸਿੰਘ ਝਿੱਲ, ਪਰਮਜੀਤ ਸਿੰਘ ਪੰਮਾ, ਰਜਿੰਦਰ ਸਿੰਘ ਵਿਰਕ, ਸਾਬਕਾ ਕੌਂਸਲਰ ਕੁਲਵੰਤ ਸਿੰਘ ਬਾਜਵਾ, ਸੁਖਵਿੰਦਰ ਪਾਲ ਸਿੰਘ ਮਿੰਟਾ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿਲ ਸਮਾਣਾ, ਰਵਿੰਦਰ ਸਿੰਘ ਵਿੰਦਾ ਵਰਕਿੰਗ ਕਮੇਟੀ ਮੈਂਬਰ, ਸੁਰਜੀਤ ਸਿੰਘ ਕੋਹਲੀ ਸਾਬਕਾ ਮੰਤਰੀ, ਸੁਕੂ ਗਰੋਵਰ ਜ਼ਿਲ੍ਹਾ ਕੁਆਡੀਨੇਟਰ, ਜਗਰੂਪ ਸਿੰਘ ਫਤਿਹਪੁਰ ਸਰਕਲ
ਜਥੇਦਾਰ, ਸੁਖਬੀਰ ਸਿੰਘ ਸਨੌਰ ਖਜਾਨਚੀ ਅਕਾਲੀ ਦਲ, ਹਰਪਾਲ ਜੁਨੇਜਾ ਸ਼ਹਿਰੀ ਪ੍ਰਧਾਨ, ਚੇਅਰਮੈਨ ਹਰਜਿੰਦਰ ਸਿੰਘ ਬੱਲ, ਸਾਬਕਾ ਚੇਅਰਮੈਨ ਮਲਕੀਤ ਸਿੰਘ ਡਕਾਲਾ, ਜਥੇਦਾਰ ਕਰਮ ਸਿੰਘ ਬਠੋਈ ਜਨਰਲ ਸਕੱਤਰ, ਜਥੇਦਾਰ ਭੁਪਿੰਦਰ ਸਿੰਘ ਡਕਾਲਾ, ਇੰਦਰਜੀਤ ਸਿੰਘ ਰੱਖੜਾ ਸਰਪੰਚ, ਸ਼੍ਰੋਮਣੀ ਕਮੇਟੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ,ਜਥੇਦਾਰ ਬਲਵਿੰਦਰ ਸਿੰਘ ਕੰਗ ਪ੍ਰਧਾਨ, ਜਸਵਿੰਦਰ ਸਿੰਘ ਚੀਮਾ ਮੁੱਖ ਸਲਾਹਕਾਰ, ਗੁਰਜੰਟ ਲਲੋਛੀ ਤੇ ਸੋਨੀ ਵਿਰਕ ਪੀ ਏਰੱਖੜਾ, ਮੈਡਮ ਸਵਰਾਜ ਘੁੰਮਣ, ਵਿਨੀਤ ਸਿੰਗਲਾ, ਸੁਖਜੀਤ ਸਿੰਘ ਬਘੌਰਾ ਤੇ ਹੋਰ ਆਗੂ ਹਾਜ਼ਰ ਸਨ।

