ਪੰਜਾਬ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੀ.ਵੀ.ਐਸ. ਕੰਪਨੀ ਵੱਲੋਂ ਦੋ ਮੋਟਰਸਾਈਕਲ ਭੇਟ

ਅੰਮ੍ਰਿਤਸਰ, 13 ਅਕਤੂਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਟੀ.ਵੀ.ਐਸ. ਕੰਪਨੀ ਵੱਲੋਂ ਦੋ ਮੋਟਰਸਾਈਕਲ ਅਪਾਚੀ ਆਰ.ਆਰ.-310 ਤੇ ਰੇਡੀਓਨ-110 ਭੇਟ ਕੀਤੇ ਗਏ, ਜਿਸ ਦੀ ਚਾਬੀਆਂ ਟੀ.ਵੀ.ਐਸ. ਕੰਪਨੀ ਦੇ ਏਰੀਆ ਮੈਨੇਜਰ ਪ੍ਰਦੀਪ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੂੰ ਸੌਂਪੀਆਂ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਕੰਪਨੀ ਦੇ ਏਰੀਆ ਮੈਨੇਜਰ ਸ. ਪ੍ਰਦੀਪ ਸਿੰਘ ਨੇ ਕਿਹਾ ਕਿ ਕੰਪਨੀ ਵੱਲੋਂ ਨਵੇਂ ਤਿਆਰ ਕੀਤੇ ਉਕਤ ਮੋਟਰਸਾਈਕਲ ਸ਼ਰਧਾ ਨਾਲ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭੇਟ ਕੀਤੇ ਹਨ ਅਤੇ ਕੰਪਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂਆਂ ਵੱਲੋਂ ਇਸ ਪਾਵਨ ਅਸਥਾਨ ‘ਤੇ ਸਮੇਂ ਸਮੇਂ ਭੇਟਾਵਾਂ ਅਰਪਤ ਕੀਤੀਆਂ ਜਾਂਦੀਆਂ ਹਨ ਅਤੇ ਇਸੇ ਤਹਿਤ ਹੀ ਟੀ.ਵੀ.ਐਸ. ਕੰਪਨੀ ਵੱਲੋਂ 2 ਨਵੇਂ ਮੋਟਰਸਾਈਕਲ ਭੇਟਾ ਕਰਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਮੁਖਤਾਰ ਸਿੰਘ ਮੈਨੇਜਰ ਲੰਗਰ, ਸ. ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਗੁਰੂ ਨਾਨਕ ਆਟੋ ਮੋਬਾਇਲ ਅੰਮ੍ਰਿਤਸਰ ਦੇ ਮਾਲਕ ਸ. ਜਸਵੰਤ ਸਿੰਘ ਬੇਦੀ, ਟੀ.ਵੀ.ਐਸ. ਕੰਪਨੀ ਦੇ ਟੀਮ ਮੈਨੇਜਰ ਸ੍ਰੀ ਰਾਕੇਸ਼ ਕਾਲੜਾ ਸਮੇਤ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *