ਪੰਜਾਬ

ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਤਿਆਰ : ਸੁਖਬੀਰ ਬਾਦਲ

ਚੰਡੀਗੜ੍ਹ 16 ਅਕਤੂਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਵੱਡੇ ਬਾਦਲ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ਤਿਆਰ ਹੈ।

ਉਨ੍ਹਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਤਲ ਦੀ ਰਚੀ ਗਈ ਯੋਜਨਾ ਬਾਰੇ ਬੋਲਦਿਆਂ ਕਿਹਾ ਕਿ ਗਰਮ ਖਿਆਲੀ ਲੋਕਾਂ ਨੂੰ ਪਤਾ ਹੈ ਕਿ ਸਿਰਫ ਪ੍ਰਕਾਸ਼ ਸਿੰਘ ਬਾਦਲ ਜੀ ਹੀ ਹਨ, ਜੋ ਪੰਜਾਬ ‘ਚ ਅਮਨ-ਸ਼ਾਂਤੀ ਲਈ ਹਰ ਕੋਸ਼ਿਸ਼ ਕਰਦੇ ਹਨ ਅਤੇ ਜੇਕਰ ਇਨ੍ਹਾਂ ਨੂੰ ਖਤਮ ਕੀਤਾ ਜਾਵੇ ਤਾਂ ਪੰਜਾਬ ਦੀ ਅਮਨ-ਸ਼ਾਂਤੀ ਆਸਾਨੀ ਨਾਲ ਭੰਗ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ. ਪ੍ਰਕਾਸ਼ ਸਿੰਘ ਬਾਦਲ ਦਾ ਵੀ ਇਹੀ ਕਹਿਣਾ ਹੈ ਕਿ ਜੇਕਰ ਪੰਜਾਬ ਲਈ ਉਨ੍ਹਾਂ ਦੀ ਜਾਨ ਵੀ ਚਲੀ ਜਾਵੇ ਤਾਂ ਉਨ੍ਹਾਂ ਨੂੰ ਕੋਈ ਦੁੱਖ ਨਹੀਂ ਹੈ।

Leave a Reply

Your email address will not be published. Required fields are marked *