ਪੰਜਾਬ

ਵਿਜੀਲੈਂਸ ਵੱਲੋਂ ਬਿਜਲੀ ਨਿਗਮ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 17 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਸਬ ਡਵੀਜਨ ਮੂਨਕ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਨੂੰ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਮਹਿੰਦਰਪਾਲ ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਕਾਲੀਆ, ਜਿਲਾ ਸੰਗਰੂਰ ਦੀ ਸ਼ਿਕਾਇਤ ‘ਤੇ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਦੁਕਾਨ ਵਿਚ ਤਿੰਨ ਫੇਸ ਬਿਜਲੀ ਦਾ ਮੀਟਰ ਲਗਾਉਣ ਬਦਲੇ ਉਕਤ ਜੇ.ਈ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 10,000 ਰੂਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ।
ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *