ਪੰਜਾਬਪਟਿਆਲਾ

ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਜਨਤਕ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ‘ਚ ਹੋਵੇਗਾ ਅਧਿਆਪਕਾਂ ਦਾ ਲਾਮਿਸਾਲ ਮੁਜਾਹਰਾ

ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਂਝੇ ਮੋਰਚੇ ਦੀ ਸੂਬਾ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ
ਰਾਵਣ ਰੂਪੀ ਪੰਜਾਬ ਸਰਕਾਰ ਦੇ ਕੱਲ੍ਹ ਫੂਕੇ ਪੁਤਲੇ ਦੀਆਂ ਅਸਥੀਆਂ ਸੰਘਰਸ਼ ਦੌਰਾਨ ਪੰਡਾਲ `ਚ ਹੀ ਰੱਖਣ ਦਾ ਫੈਸਲਾ
ਅਧਿਆਪਕਾਂ ਦੇ ਸੰਘਰਸ਼ ਨੂੰ ਪਟਿਆਲਾ ਸ਼ਹਿਰ ਦੇ ਵਾਸੀਆਂ, ਭਰਾਤਰੀ ਜੱਥੇਬੰਦੀਆਂ ਅਤੇ ਹੋਰ ਜਮਹੂਰੀ ਜੱਥੇਬੰਦੀਆਂ ਦਾ ਹਰ ਪੱਖ ਤੋਂ ਮਿਲ ਰਿਹਾ ਸਹਿਯੋਗ ਲਾ-ਮਿਸਾਲ
19 ਅਕਤੂਬਰ, ਪਟਿਆਲਾ( ): ਪਟਿਆਲਾ ਵਿਖੇ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਅਗਵਾਈ ਵਿਚ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਚੱਲ ਰਿਹਾ ਪੱਕੇ ਮੋਰਚਾ ਅਤੇ ਮਰਨ ਵਰਤ ਅੱਜ ਤੇਹਰਵੇਂ ਦਿਨ ਵਿਚ ਸ਼ਾਮਲ ਹੋ ਗਿਆ।ਅੱਜ ਧਰਨੇ ਦੇ ਦੌਰਾਨ ਹਾਜਿਰ ਅਧਿਆਪਕਾਂ ਦੀ ਮੌਜੂਦਗੀ ਵਿੱਚ ਕੱਲ੍ਹ ਰਾਵਣ ਰੂਪ ਪੰਜਾਬ ਸਰਕਾਰ ਦੀ ਫੂਕੀ ਗਈ ਅਰਥੀ ਦੀਆਂ ਅਸਥੀਆਂ ਨੂੰ ਇਕੱਠਾ ਕਰ, ਪੂਰੇ ਸੰਘਰਸ਼ ਦੌਰਾਨ ਪੰਡਾਲ ਵਿੱਚ ਹੀ ਰੱਖਣ ਦਾ ਫੈਸਲਾ ਕੀਤਾ ਗਿਆ।

21 ਅਕਤੂਬਰ ਨੂੰ ਪਟਿਆਲਾ ‘ਚ ਹੋਣ ਜਾ ਰਹੀ ਇਤਹਾਸਿਕ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸਾਂਝੇ ਮੋਰਚੇ ਦੀ ਸੂਬਾ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਤੋਂ ਬਾਅਦ ਸਾਂਝਾ ਅਧਿਆਪਕ ਮੋਰਚਾ ਦੇ ਸੂਬਾ ਕਨਵੀਨਰ ਦਵਿੰਦਰ ਸਿੰਘ ਪੂਨੀਆ, ਸੁਖਵਿੰਦਰ ਸਿੰਘ ਚਾਹਲ, , ਬਾਜ ਸਿੰਘ ਖਹਿਰਾ, ਬਲਕਾਰ ਵਲਟੋਹਾ, ਹਰਜੀਤ ਸਿੰਘ ਬਸੋਤਾ, ਸੂਬਾ1 ਕੋ ਕਨਵੀਨਰਾਂ ਹਰਦੀਪ ਸਿੰਘ ਟੋਡਰਪੁਰ, ਡਾ.ਅੰਮ੍ਰਿਤਪਾਲ ਸਿੱਧੂ, ਦੀਦਾਰ ਸਿੰਘ ਮੁੱਦਕੀ, ਗੁਰਵਿੰਦਰ ਸਿੰਘ ਤਰਨਤਾਰਨ, ਗੁਰਜਿੰਦਰਪਾਲ ਸਿੰਘ, ਵੀਨੀਤ ਕੁਮਾਰ, ਸੁਖਜਿੰਦਰ ਸਿੰਘ ਹਰੀਕਾ, ਹਰਿੰਦਰ ਬਿਲਗਾ, ਜਗਮੀਤ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਹਰਜਿੰਦਰਪਾਲ ਸਿੰਘ, ਕੁਲਦੀਪ ਸਿੰਘ, ਹਰਕਰਨ ਸਿੰਘ, ਕੁਲਦੀਪ ਪਟਿਆਲਵੀ ਆਦਿ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਹੁਗਿਣਤੀ ਅਤੇ ਤੱਥਪੂਰਨ ਦਸਤਾਵੇਜਾਂ ਨੂੰ ਅਣਗੋਲਿਆ ਕਰਕੇ ਰੈਗੂਲਰ ਦੇ ਕਰਨ ਦੇ ਨਾਂ ਹੇਠ ਐੱਸ.ਐੱਸ.ਏ./ਰਮਸਾ/ਮਾਡਲ/ਆਦਰਸ਼ ਸਕੂਲ ਅਧਿਆਪਕਾਂ ਦੀਆਂ ਤਨਖ਼ਾਹਾਂ ਵਿੱਚ 65% ਤੋਂ 75 % ਕਟੌਤੀ ਦੇ ਵਿਰੋਧ ਵਿੱਚ ਚੱਲ ਰਹੇ ਮਰਨ ਵਰਤ ਅਤੇ 5178 ਅਧਿਆਪਕਾਂ ਦੇ ਨਵੰਬਰ 2017 ਤੋਂ ਲਟਕਾਏ ਰੈਗੂਲਰ ਦੇ ਨੋਟੀਫਿਕੇਸ਼ਨ ਅਤੇ ਤਨਖਾਹਾ ਨੂੰ ਜਾਰੀ ਕਰਵਾਉਣ, ਪਿਕਟਸ ਅਧੀਨ ਕੰਪਿਊਟਰ ਅਧਿਆਪਕਾਂ ਨੂੰ ਵੀ ਵਿਭਾਗ `ਚ ਸਿਫਟ ਕਰਨ, ਆਦਰਸ਼(ਪੀ.ਪੀ.ਪੀ. ਮੋਡ), ਆਈ.ਈ.ਆਰ.ਟੀ ਅਧਿਆਪਕਾਂ ਨੂੰ ਰੈਗੂਲਰ ਕਰਨ ਅਤੇ ਈ.ਜੀ.ਐੱਸ, ਏ.ਆਈ.ਈ, ਐੱਸ.ਟੀ.ਆਰ ਤੇ ਆਈ.ਈ.ਵੀ ਵਲੰਟੀਅਰ ਅਧਿਆਪਕਾਂ ਸਮੇਤ ਸਿੱਖਿਆ ਪ੍ਰੋਵਾਈਡਰਾਂ ਨੂੰ ਸਿੱਖਿਆ ਵਿਭਾਗ ਵਿਚ ਲਿਆ ਕੇ ਰੈਗੂਲਰ ਕਰਨ ਦੀ ਠੋਸ ਨੀਤੀ ਬਣਾਉਣ, ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕਰਕੇ ਸਿੱਖਿਆ ਦਾ ਉਜਾੜਾ ਕਰਨ ਵਾਲੀ ਰੈਸ਼ਨਲਾਈਜੇਸ਼ਨ ਨੀਤੀ ਵਾਪਿਸ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਜਾਰੀ ਕਰਵਾਉਣ, ਜਨਵਰੀ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ `ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਅਧਿਆਪਕਾਂ ਨਾਲ ਬੁਰਾ ਵਿਵਹਾਰ ਕਰਨ ਵਾਲੇ ਅਤੇ ਅਖੌਤੀ ਪ੍ਰਾਜੈਕਟਾਂ ਰਾਹੀਂ ਸਿੱਖਿਆ ਦਾ ਉਜਾੜਾ ਕਰਨ ਵਾਲੇ ਸਿੱਖਿਆ ਸਕੱਤਰ ਨੂੰ ਸਿੱਖਿਆ ਵਿਭਾਗ `ਚੋਂ ਹਟਾਉਣ, ਸਿੱਖਿਆ ਦਾ ਨਿੱਜ਼ੀਕਰਨ ਬੰਦ ਕਰਕੇ ਸਮਾਜ ਦੇ ਆਮ ਲੋਕਾਂ ਦੇ ਬੱਚਿਆਂ ਲਈ ਮਿਆਰੀ ਅਤੇ ਮੁਫਤ ਜਨਤਕ ਸਿੱਖਿਆ ਨੂੰ ਯਕੀਨਨ ਰੂਪ ਵਿੱਚ ਲਾਗੂ ਕਰਨ, ਪੰਜਾਬ ਭਰ ਦੇ ਅਧਿਆਪਕ ਦੀਆਂ 2016 ਤੋਂ ਮਹਿੰਗਾਈ ਭੱਤੇ ਦੀਆਂ ਪੈਂਡਿੰਗ ਕਿਸ਼ਤਾਂ ਜਾਰੀ ਕਰਨ, ਕਈ-ਕਈ ਮਹੀਨੇ ਤੋਂ ਰੁਕੀਆਂ ਤਨਖਾਹਾਂ ਜਾਰੀ ਕਰਨ ਅਤੇ ਆਦਰਸ਼ ਸਕੂਲਾਂ ਵਿੱਚ ਸਰਕਾਰੀ ਮਿਲੀਭੁਗਤ ਨਾਲ ਹੋਈਆਂ ਧਾਂਦਲੀਆਂ ਵਿਰੁੱਧ ਆਵਾਜ ਉਠਾਉਣ ਵਾਲੇ ਅਧਿਆਪਕਾਂ ਦੀਆਂ ਕੀਤੀਆਂ ਟਰਮੀਨੇਸ਼ਨਾ ਰੱਦ ਕਰਨ ਸਮੇਤ ਸਰਕਾਰ ਵੱਲੋਂ ਅਧਿਆਪਕ ਆਗੂਆਂ ਦੀਆਂ ਕੀਤੀਆਂ ਮੁਅੱਤਲੀਆਂ ਅਤੇ ਵਿਕਟੇਮਾਈਜੇਸ਼ਨਾਂ ਰੱਦ ਕਰਨ ਆਦਿ ਮੰਗਾਂ ਦੇ ਵਾਜਿਬ ਹੱਲ ਲਈ ਸਰਕਾਰ ਦੇ ਝੂਠੇ ਅੰਕੜਿਆਂ ਅਤੇ ਗਲਤ ਤੱਥਾਂ ਨੂੰ ਨਕਾਰਦਿਆਂ ਅੱਜ ਪਟਿਆਲਾ ਜਿਲ੍ਹੇ ਸਮੇਤ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਅਧਿਆਪਕਾਂ ਨੇ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕੀਤੀ।
ਆਗੂਆਂ ਨੇ ਆਖਿਆ ਕਿ ਇੱਕ ਪਾਸੇ ਤਾ ਪੰਜਾਬ ਦੀ ਕਾਂਗਰਸ ਸਰਕਾਰ ਤਨਖਾਹ ਕਟੌਤੀ ਸਬੰਧੀ ਅਖੌਤੀ ਅੰਕੜਿਆਂ ਅਤੇ ਝੂਠੇ ਬਿਆਨਾਂ ਨੂੰ ਆਧਾਰ ਬਣਾ ਕੇ 8886 ਅਧਿਆਪਕਾਂ ਅਤੇ ਇਹਨਾਂ ਦੇ ਪਰਿਵਾਰਾਂ ਦਾ ਭਵਿੱਖ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉੱਥੇ ਹੀ ਦੂਜੇ ਪਾਸੇ 5178 ਅਧਿਆਪਕਾਂ ਦੇ ਨਵੰਬਰ 2017 ਵਿੱਚ ਤਿੰਨ ਸਾਲ ਪੂਰੇ ਹੋਣ ਦੇ ਬਾਵਜੂਦ, ਪਿਛਲੇ 10 ਮਹੀਨਿਆਂ ਤੋਂ ਤਨਖਾਹਾਂ ਜਾਰੀ ਨਹੀਂ ਜਾਰੀ ਕੀਤੀਆਂ ਜਾ ਰਹੀਆਂ।
ਤਨਖਾਹਾਂ ਵਿੱਚ ਕਟੌਤੀ ਲਈ 94% ਅਧਿਆਪਕਾਂ ਅਤੇ ਅਧਿਆਪਕਾਂ ਦੇ ਸਾਂਝੇ ਪਲੇਟਫਾਰਮ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਤਨਖਾਹ ਕਟੌਤੀ ਦੀ ਸਹਿਮਤੀ ਦੇਣ ਦੇ ਬਿਆਨ ਤੇ ਆਗੂਆਂ ਨੇ ਇੱਕ ਵਾਰ ਫਿਰ ਇਸ ਸੰਬੰਧੀ ਕੋਈ ਪੁਖਤਾ ਦਸਤਾਵੇਜ਼ ਪੇਸ਼ ਕਰਨ ਦੀ ਮੰਗ ਕਰਦਿਆਂ ਆਖਿਆ ਕਿ ਵਾਰ ਵਾਰ ਬਿਆਨ ਦਾਗ ਰਹੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਵੱਲੋਂ ਇਸ ਸੰਬੰਧੀ ਕੋਈ ਦਸਤਾਵੇਜ਼ ਪੇਸ਼ ਕਰਨ ਤੋਂ ਅਸਮਰੱਥ ਹੋਣਾ ਪੰਜਾਬ ਸਰਕਾਰ ਦੀ ਇਖਲਾਕੀ ਹਾਰ ਦੀ ਗਵਾਹੀ ਭਰਦੀ ਹੈ ਅਤੇ ਘਰ ਘਰ ਰੁਜਗਾਰ ਦੇਣ ਦੇ ਬਿਆਨਾਂ ਦੇ ਉਲਟ ਜਾ ਕੇ ਪੂਰਨ ਝੂਠ ਦੇ ਆਧਾਰ ਤੇ ਰੁਜਗਾਰ ਖੋਹਣ ਦੀ ਨੀਤੀ ਧਾਰੀ ਬੈਠੀ ਕਾਂਗਰਸ ਪਾਰਟੀ ਅਤੇ ਇਸ ਦੀ ਸੂਬਾ ਸਰਕਾਰ ਦੇ ਲੋਕ ਵਿਰੋਧੀ ਅਤੇ ਹਾਕਮ ਪੱਖੀ ਚਿਹਰੇ ਨੂੰ ਸਪੱਸ਼ਟ ਕਰਨ ਲਈ ਕਾਫੀ ਹੈ।ਉਹਨਾਂ ਆਖਿਆਂ ਕਿ ਕਾਂਗਰਸ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਸਟੇਜਾਂ ਤੇ ਐਡਹਾਕ ਪ੍ਰਬੰਧ ਨੂੰ ਬੰਦ ਕਰਨ ਦੇ ਡਰਾਮਿਆਂ ਦੇ ਉਲਟ ਇਸ ਮਸਲੇ ਤੇ ਚੁੱਪੀ ਵੱਟਣਾ ਬਹੁਤ ਹੀ ਨਿੰਦਣਯੋਗ ਹੈ।
ਇਸ ਸਮੇਂ ਸਾਂਝੇ ਮੋਰਚੇ ਦੇ ਪੱਕੇ ਮੋਰਚੇ ਦਰਮਿਆਨ ਚਲ ਰਹੇ ਮਰਨ ਵਰਤ ਦੇ ਤੇਹਰਵੇਂ ਦਿਨ ਵਿੱਚ ਪੁੱਜਣ ਤੇ ਮਰਨ ਵਰਤ ਵਿੱਚ ਸ਼ਾਮਿਲ ਪੰਜ ਮਹਿਲਾ ਅਧਿਆਪਕਾਂ ਸਮੇਤ ਕੁੱਲ ਸੋਲਾਂ ਅਧਿਆਪਕਾਂ ਵਿੱਚੋਂ ਵੱਡੀ ਗਿਣਤੀ ਅਧਿਆਪਕਾ ਦੀ ਹਾਲਤ ਲਗਾਤਾਰ ਵਿਗੜ ਰਹੀ ਹੈ।
ਉਹਨਾਂ ਦੱਸਿਆਂ ਕਿ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨ੍ਹਾਂ ਤੱਕ ਮੁਲਾਜ਼ਮਾਂ ਦੀ ਕੰਨ ਪਾੜਵੀਂ ਆਵਾਜ ਪਹੁੰਚਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 21 ਅਕਤੂਬਰ ਨੂੰ ਪੰਜਾਬ ਦੀਆਂ ਸਮੂਹ ਅਧਿਆਪਕ, ਮੁਲਾਜ਼ਮ, ਕਿਸਾਨ, ਮਜ਼ਦੂਰ, ਵਿਦਿਆਰਥੀ ਅਤੇ ਹੋਰ ਜਮਹੂਰੀ ਜੱਥੇਬੰਦੀਆਂ ਦੇ ਸਹਿਯੋਗ ਨਾਲ ਪਟਿਆਲਾ ਵਿਖੇ ਰੋਸ ਰੈਲੀ ਕਰਦਿਆਂ ਮੋਤੀ ਮਹਿਲ ਦਾ ਘਿਰਾਉ ਕੀਤਾ ਜਾਵੇਗਾ। ਇਸ ਸੰਬੰਧ ਵਿੱਚ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਦੀ ਮੀਟਿੰਗ ਸੂਬਾ ਕਮੇਟੀ ਮੈਂਬਰ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਵਿੱਚ ਕੀਤੀ ਗਈ। ਆਗੂਆਂ ਨੇ 21 ਅਕਤੂਬਰ ਦੀਆਂ ਤਿਆਰੀਆਂ ਤੇ ਤਸੱਲੀ ਪ੍ਰਗਟ ਕਰਦਿਆਂ ਆਖਿਆ ਕਿ ਜੇਕਰ ਸਰਕਾਰ ਵੱਲੋਂ ਉਹਨਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਵਾਜਿਬ ਹੱਲ ਨਹੀਂ ਕੀਤਾ ਜਾਂਦਾ ਤਾਂ ਅਧਿਆਪਕ ਹਰ ਪੱਧਰ ਦੇ ਸੰਘਰਸ਼ ਲਈ ਤਿਆਰ ਹਨ ਜਿਸ ਦੀ ਜਿੰਮੇਵਾਰੀ ਸੂਬੇ ਦੀ ਕਾਂਗਰਸ ਸਰਕਾਰ, ਇਸ ਦੇ ਮੁੱਖ ਮੰਤਰੀ ਅਤੇ ਲੋਕ ਪੱਖੀ ਹੋਣ ਦੇ ਡਰਾਮੇ ਕਰ ਪ੍ਰਧਾਨ ਮੰਤਰੀ ਦੀ ਕੁਰਸੀ ਦੀ ਲਾਲਸਾ ਕਰ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਹੋਵੇਗੀ।
ਅਧਿਆਪਕਾਂ ਦੇ ਇਸ ਸੰਘਰਸ਼ ਦੌਰਾਨ ਪਟਿਆਲਾ ਸ਼ਹਿਰ ਦੇ ਵਾਸੀਆਂ, ਭਰਾਤਰੀ ਜੱਥੇਬੰਦੀਆਂ, ਕਿਸਾਨਾਂ, ਮਜ਼ਦੂਰਾ, ਮਾਪਿਆਂ ਅਤੇ ਹੋਰ ਜਮਹੂਰੀ ਜੱਥੇਬੰਦੀਆਂ ਦਾ ਹਰ ਪੱਖ ਤੋਂ ਮਿਲ ਰਿਹਾ ਸਹਿਯੋਗ ਵੀ ਲਾ-ਮਿਸਾਲ ਹੈ।
ਇਸ ਮੌਕੇ ਭਰਾਤਰੀ ਜੱਥੇਬੰਦੀਆਂ ਵੱਲੋਂ ਸੱਜਣ ਸਿੰਘ, ਰਣਜੀਤ ਸਿੰਘ ਸਵਾਜਪੁਰ, ਸੱਤਪਾਲ ਬੰਗਾ, ਨਛੱਤਰ ਸਿੰਘ ਤਰਨਤਾਰਨ, ਬਲਰਾਜ ਕੁਮਾਰ, ਅਜੈਬ ਸਿੰਘ ਲੱਖੋਵਾਲ, ਇਕਬਾਲ ਸਿੰਘ, ਨਿਰਮਲ ਧਾਲੀਵਾਲ, ਪ੍ਰਿੰਸੀਪਲ ਜੱਗਾ ਸਿੰਘ,ਕਾਰਜ ਸਿੰਘ ਕੈਰੋਂ, ਮਲਕੀਤ ਸਿੰਘ,ਜਗਤਾਰ ਸਿੰਘ ਤੋਂ ਇਲਾਵਾ ਕੁਲਦੀਪ ਸਿੰਘ ਦੌੜਕਾ, ਵਿਕਰਮਦੇਵ ਸਿੰਘ, ਰਣਜੀਤ ਮਾਨ, ਅਸ਼ਵਨੀ ਅਵਸਥੀ, ਜਗਪਾਲ ਜਟਾਣਾ, ਭਰਤ ਕੁਮਾਰ, ਰੂਪ ਕਿਸ਼ੋਰ ਖੱਤਰੀ, ਤਲਵਿੰਦਰ ਖਰੋੜ, ਅਤਿੰਦਰ ਘੱਗਾ, ਪਰਮਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ।

Leave a Reply

Your email address will not be published. Required fields are marked *