ਪੰਜਾਬਪਟਿਆਲਾ

ਅੰਮ੍ਰਿਤਸਰ ਰੇਲ ਹਾਦਸੇ ਦੀ ਘਟਨਾ ਬੇਹੱਦ ਦੁੱਖਦਾਈ ਤੇ ਮੰਦਭਾਗੀ : ਇਸਤਰੀ ਅਕਾਲੀ ਦਲ

ਰੇਲ ਹਾਦਸੇ ਦੀ ਘਟਨਾ ਪ੍ਰਸ਼ਾਸਨ ਦੀ ਨਲਾਇਕੀ ਕਾਰਨ ਵਾਪਰੀ : ਪ੍ਰੋ. ਸਵਰਾਜ ਘੁੰਮਣ
ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਕੀਤਾ ਐਲਾਨ ਨਾਕਾਫ਼ੀ
ਪਟਿਆਲਾ 20 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਉਰੋ) ਸ਼੍ਰੋਮਣੀ ਇਸਤਰੀ ਅਕਾਲੀ ਦਲ ਨੇ ਅੰਮ੍ਰਿਤਸਰ ਵਿਖੇ ਵਾਪਰੇ ਦਰਦਨਾਕ ਰੇਲ ਹਾਦਸੇ ‘ਚ ਮਾਰੇ ਗਏ ਵਿਅਕਤੀਆਂ ਦੇ ਪੀੜਤ ਪਰਿਵਾਰਾਂ ਨਾਲ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਇਸ ਹਾਦਸੇ ਨੂੰ ਮੰਦਭਾਗਾ ਕਰਾਰ ਦਿੱਤਾ।

ਇਸਤਰੀ ਅਕਾਲੀ ਦਲ ਦੀ ਸਲਾਹਕਾਰ ਅਤੇ ਬੁਲਾਰਾ ਪ੍ਰੋ. ਸਵਰਾਜ ਘੁੰਮਣ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਵਿਖੇ ਵਾਪਰੀ ਰੇਲ ਹਾਦਸੇ ਦੀ ਘਟਨਾ ਬੇਹੱਦ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਰੇਲ ਹਾਦਸੇ ਦੀ ਘਟਨਾ ਪ੍ਰਸ਼ਾਸਨ ਦੀ ਨਲਾਇਕੀ ਕਰਕੇ ਵਾਪਰੀ ਹੈ, ਜਿਸ ਲਈ ਜਿੰਮੇਵਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
ਪ੍ਰੋ. ਸਵਰਾਜ ਘੁੰਮਣ ਨੇ ਕਿਹਾ ਕਿ ਰੇਲਵੇ ਫਾਟਕ ਤੋਂ ਕੁਝ ਹੀ ਦੂਰੀ ‘ਤੇ ਪੁਤਲੇ ਸਾੜਨ ਦੀ ਇਜ਼ਾਜਤ ਦੇਣਾ ਸਰਾਸਰ ਗਲਤ ਫੈਸਲਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਅਤੇ ਜ਼ਖ਼ਮੀਆਂ ਦੀ ਦੀ ਸਹਾਇਤਾ ਲਈ ਜੋ ਐਲਾਨ ਕੀਤਾ ਗਿਆ ਉਹ ਨਾਕਾਫੀ ਹੈ, ਜਦਕਿ ਸਰਕਾਰ ਅਤੇ ਪ੍ਰਸ਼ਾਸਨ ਦੇ ਅਵੇਸਲੇਪਣ ਕਾਰਨ ਇਹ ਹਾਦਸਾ ਵਾਪਰਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਘੱਟ ਰਕਮ ਨਾਲ ਪੀੜਤ ਪਰਿਵਾਰ ਦੇ ਦੁੱਖ ਨੂੰ ਘੱਟ ਨਹੀਂ ਕੀਤਾ ਜਾ ਸਕਦਾ। ਪ੍ਰੋ. ਘੁੰਮਣ ਨੇ ਅਪੀਲ ਕੀਤੀ ਕਿ ਸਰਕਾਰ ਪੀੜਤ ਪਰਿਵਾਰਾਂ ਦੀਆਂ ਵਿਧਵਾਵਾਂ ਦੀ ਸਹਾਇਤਾ ਕਰੇ ਅਤੇ ਅਜਿਹਾ ਕੰਮ ਮੁਹੱਈਆ ਕਰਵਾਏ, ਜਿਸ ਨਾਲ ਉਹ ਜ਼ਿੰਦਗੀ ਬਸਰ ਕਰ ਸਕਣ।
ਪ੍ਰੋ. ਘੁੰਮਣ ਨੇ ਕਿਹਾ ਕਿ ਇਸਤਰੀ ਅਕਾਲੀ ਦਲ ਰੇਲ ਹਾਦਸੇ ਦੇ ਪੀੜਤ ਪਰਿਵਾਰਾਂ ਦੇ ਦੁੱਖ ‘ਚ ਸ਼ਰੀਕ ਹੁੰਦਾ ਹਰ ਸੰਭਵ ਮੁਹੱਈਆ ਕਰਨ ਦਾ ਭਰੋਸਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਦੇ ਜ਼ਖ਼ਮੀਆਂ ਦੀ ਦੇਖਭਾਲ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਸਮਾਜ ਦੇ ਹਰ ਨਾਗਰਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਅੱਗੇ ਆ ਕੇ ਆਪਣੇ ਫਰਜ਼ ਅਦਾ ਕਰਨੇ ਚਾਹੀਦੇ ਹਨ।

Leave a Reply

Your email address will not be published. Required fields are marked *