ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ
ਪਟਿਆਲਾ 24 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਟਿਆਲਾ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 484ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਪ੍ਰੋਗਰਾਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਉਪਰੰਤ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੋਮਣੀ ਗੁ: ਪ੍ਰ: ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਜੀ ਬਡੂੰਗਰ ਨੇ ਕਿਹਾ ਕਿ ਦੁਨੀਆਂ ਦੇ ਬਹੁਤ ਧਰਮ ਹਨ, ਪਰ ਸਿੱਖ ਧਰਮ ਦੀ ਪਹਿਚਾਣ ਨਿਆਰੀ, ਨਿਵੇਕਲੀ ਅਤੇ ਕ੍ਰਾਤੀਕਾਰੀ ਹੈ। ਸਿੱਖ ਧਰਮ ਦਾ ਸਿਧਾਂਤ ਜਬਰ-ਜੁਲਮ, ਅੱਤਿਆਚਾਰ,ਧੱਕੇ-ਸਾਹੀ, ਜੋਰਜਬਰੀ ਦੇ ਵਿਰੁੱਧ ਹੈ।
ਗੁਰਦੁਆਰਾ ਸਾਹਿਬ ਦੇ ਮੈਨੇਜਰ ਸ੍ਰ: ਗੁਰਪ੍ਰੀਤ ਸਿੰਘ ਰੋਡੇ ਵੱਲੋਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸਮਾਗਮ ਦੀ ਆਰੰਭਤਾ ਵਾਲੇ ਦਿਨ 81 ਪ੍ਰਾਣੀਆਂ ਨੇ ਅੰਮ੍ਰਿਤਪਾਨ ਕੀਤਾ ਹੈ। ਜੋ ਕਿ ਸਿੱਖ ਧਰਮ ਦੇ ਪ੍ਰਚਾਰ ਪ੍ਰਸ਼ਾਰ ਦੇ ਪ੍ਰੋਗਰਾਮ ਮਾਨਯੋਗ ਪ੍ਰਧਾਨ ਭਾਈ ਗੋਬਿੰਦ ਸਿੰਘ ਜੀ ਲੌਗੋਵਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਆਰੰਭੇ ਹੋਏ ਹਨ।ਉਹਨਾਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 26-10-2018 ਦਿਨ ਸ਼ੁਕਰਵਾਰ ਨੂੰ ਦੀਵਾਨ ਹਾਲ ਗੁ: ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਪੈਣਗੇ।ਜਿੱਥੇ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਹੁੰਮ-ਹੁਮਾ ਕੇ ਪਹੁੰਚਣਗੀਆਂ।ਇਸ ਮੌਕੇ ਸ਼੍ਰੋਮਣੀ ਗੁ: ਪ੍ਰ: ਕਮੇਟੀ ਦੇ ਪ੍ਰਬੰਧਕਾਂ ਅਤੇ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸਮੂਲੀਅਤ ਕੀਤੀ।ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ, ਐਡੀ: ਮੈਨੇਜਰ ਕਰਮ ਸਿੰਘ, ਅਕਾਉਟੈਂਟ ਅਮਰਪਾਲ ਸਿੰਘ, ਅਕਾਲੀ ਦਲ ਦੇ ਬੁਲਾਰੇ ਨਰਦੇਵ ਸਿੰਘ ਆਕੜੀ, ਰਿਕਾਰਡ ਕੀਪਰ ਗੁਰਦੀਪ ਸਿੰਘ, ਖਜਾਨਚੀ ਵਰਿੰਦਰ ਸਿੰਘ ਟਿਵਾਣਾ, ਰੁਪਿੰਦਰ ਸਿੰਘ ਔਲਖ, ਮਨਜੀਤ ਸਿੰਘ, ਗੁਰਮੀਤ ਸਿੰਘ, ਜਗਮੀਤ ਸਿੰਘ ਆਦਿ ਹਾਜ਼ਰ ਸਨ।

