ਪਟਿਆਲਾ

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਬਾਜ਼ਾਰ ਦੀ ਚੈਕਿੰਗ

ਪਟਿਆਲਾ, 26 ਅਕਤੂਬਰ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਖਾਣ-ਪੀਣ ਦੀਆਂ ਮਿਆਰੀ ਵਸਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਖਾਣ-ਪੀਣ ਦੀ ਵਸਤਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਇਸ ਤਹਿਤ ਮੱਛੀ ਪਾਲਣ ਵਿਭਾਗ ਵੱਲੋਂ ਪਟਿਆਲਾ ਸ਼ਹਿਰ ਦੇ ਵੱਖ-ਵੱਖ ਮੱਛੀ ਬਾਜ਼ਾਰਾਂ ਵਿੱਚ ਅੱਜ ਚੈਕਿੰਗ ਕੀਤੀ ਗਈ।

ਜਾਣਕਾਰੀ ਦਿੰਦਿਆ ਮੁੱਖ ਕਾਰਜਕਾਰੀ ਅਫ਼ਸਰ ਮੱਛੀ ਪਾਲਣ ਵਿਕਾਸ ਏਜੰਸੀ ਸ਼੍ਰੀ ਪਵਨ ਕੁਮਾਰ ਨੇ ਦੱਸਿਆ ਕਿ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਡਾ. ਮਦਨ ਮੋਹਨ ਤੋਂ ਪ੍ਰਾਪਤ ਹੋਈਆਂ ਹਦਾਇਤਾਂ ‘ਤੇ ਕਾਰਵਾਈ ਕਰਦਿਆ ਸਹਾਇਕ ਡਾਇਰੈਕਟਰ ਸ਼੍ਰੀ ਅਮਰਜੀਤ ਸਿੰਘ ਵੱਲੋਂ ਇਕ ਟੈਕਨੀਕਲ ਟੀਮ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਗਠਿਤ ਕੀਤੀ ਟੀਮ ਵਿੱਚ ਮੱਛੀ ਪ੍ਰਸਾਰ ਅਫ਼ਸਰ ਨਾਭਾ ਸ਼੍ਰੀ ਗੁਰਜੀਤ ਸਿੰਘ, ਫਾਰਮ ਸੁਪਰਡੈਂਟ ਨਾਭਾ ਸ਼੍ਰੀ ਦਵਿੰਦਰ ਸਿੰਘ ਬੇਦੀ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਕ੍ਰਿਸ਼ਨ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਸ਼੍ਰੀਮਤੀ ਪੁਨੀਤ ਸ਼ਰਮਾ ਸ਼ਾਮਲ ਸਨ।
ਮੁੱਖ ਕਾਰਜਕਾਰੀ ਅਫ਼ਸਰ ਨੇ ਦੱਸਿਆ ਕਿ ਅੱਜ ਕੀਤੀ ਗਈ ਚੈਕਿੰਗ ਦੌਰਾਨ ਮੱਛੀ ਮਾਰਕੀਟ ਨੇੜੇ ਕਚਹਿਰੀਆਂ ਅਤੇ ਮੱਛੀ ਮਾਰਕੀਟ ਨੇੜੇ ਰੇਲਵੇ ਲਾਈਨ ਵਿਖੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਫਾਰਮੈਲਡੀਹਾਈਡ ਡਿਟੈਕਸ਼ਨ ਕਿੱਟ ਫ਼ਾਰ ਫਰੈਸ ਫਿਸ ਦੀ ਵਰਤੋਂ ਕਰਦੇ ਹੋਏ ਮੱਛੀ ਦੇ ਵੱਖ-ਵੱਖ ਕਿਸਮਾਂ ਦੇ ਸੈਂਪਲ ਭਰੇ ਗਏ। ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਕਿਸੇ ਵੀ ਮੱਛੀ ਵਿੱਚ ਫਾਰਮੁਲੀਨ ਨਹੀਂ ਪਾਈ ਗਈ ਅਤੇ ਮੱਛੀ ਖਾਣਯੋਗ ਅਤੇ ਵੇਚਣਯੋਗ ਪਾਈ ਗਈ ਹੈ।
ਸ਼੍ਰੀ ਪਵਨ ਕੁਮਾਰ ਨੇ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਅਜਿਹੀ ਜਾਂਚ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਕਿਸਮ ਦੀ ਕੋਈ ਕਮੀ ਪਾਈ ਗਈ ਤਾਂ ਢੁਕਵੀਂ ਕਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *