ਪੰਜਾਬ

12ਵੀਂ ਦੀ ਇਤਿਹਾਸ ਦੀ ਕਿਤਾਬ ਤਿਆਰ ਕਰਨ ਵਾਲੇ ਕਮੇਟੀ ਮੈਂਬਰਾਂ ਨੂੰ ਗਿਰਫ਼ਤਾਰ ਕਰਨ ਦੀ ਮੰਗ

ਮੁੱਖ ਮੰਤਰੀ ਖ਼ਿਲਾਫ ਵੀ ਕੇਸ ਦਰਜ ਕੀਤੇ ਜਾਣ ਦੀ ਮੰਗ ਕੀਤੀ
ਅੰਮ੍ਰਿਤਸਰ 27 ਅਕਤੂਬਰ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਦੇ ਚੈਪਟਰਾਂ ਨੂੰ ਲਿਖਣ ਅਤੇ ਪ੍ਰਵਾਨਗੀ ਦੇਣ ਵਾਲੇ ਸਾਰੇ ਕਮੇਟੀ ਮੈਂਬਰਾਂ ਨੂੰ ਤੁਰੰਤ ਗਿਰਫਤਾਰ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਮਾਹਿਰਾਂ ਦੀ ਅਜਿਹੀ ਕਮੇਟੀ ਨੂੰ ਕਾਇਮ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਵੀ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।

ਇਸ ਸੰਬੰਧੀ ਮਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਕਮੇਟੀ ਮੈਂਬਰਾਂ, ਅਕਾਲੀ ਦਲ ਦੇ ਵਿਧਾਇਕਾਂ, ਜ਼ਿਲ•ਾ ਜਥੇਦਾਰਾਂ ਅਤੇ ਸੀਨੀਅਰ ਪਾਰਟੀ ਆਗੂਆਂ ਦੀ ਇੱਥੇ ਹੋਈ ਇੱਕ ਮੀਟਿੰਗ ਪਾਸ ਕੀਤਾ ਗਿਆ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਖਿਲਾਫ ਸਿੱਖ ਗੁਰੂਆਂ ਅਤੇ ਧਾਰਮਿਕ ਗ੍ਰੰਥਾਂ ਸੰਬੰਧੀ ਅਪਮਾਨਜਨਕ ਟਿੱਪਣੀਆਂ ਵਾਲੇ ਚੈਪਟਰ ਜਾਰੀ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਅਪਰਾਧਿਕ ਕੇਸ ਦਰਜ ਕਰਨ ਸਮੇਤ ਸਖ਼ਤ ਕਾਰਵਾਈ ਕੀਤੀ ਜਾਵੇ।
ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਗੱਲ ਬਰਦਾਸ਼ਤਯੋਗ ਨਹੀਂ ਹੈ ਕਿ ਕਾਂਗਰਸ ਸਰਕਾਰ ਨੇ ਵਿਵਾਦਗ੍ਰਸਤ ਕਿਤਾਬ ਦੇ ਪੰਜ ਚੈਪਟਰ ਤਿਆਰ ਕਰਕੇ ਆਨਲਾਈਨ ਜਾਰੀ ਕਰਨ ਵਾਲੇ ਕਮੇਟੀ ਮੈਬਰਾਂ ਖ਼ਿਲਾਫ ਨਾ ਤਾਂ ਕਾਨੂੰਨ ਮੁਤਾਬਿਕ ਕੋਈ ਕਾਰਵਾਈ ਕੀਤੀ ਹੈ ਅਤੇ ਨਾ ਹੀ ਇਸ ਬੇਹੱਦ ਇਤਰਾਜ਼ਯੋਗ ਚੈਪਟਰਾਂ ਨੂੰ ਵਾਪਸ ਲਿਆ ਹੈ। ਉਹਨਾਂ ਕਿਹਾ ਕਿ ਹੁਣ ਜਦ ਤਕ ਸਿੱਖਾਂ ਖਿਲਾਫ ਇੰਨਾ ਗੰਭੀਰ ਅਪਰਾਧ ਕਰਨ ਲਈ ਜ਼ਿੰਮੇਵਾਰ ਕਮੇਟੀ ਮੈਂਬਰਾਂ ਅਤੇ ਬਾਕੀਆਂ ਖ਼ਿਲਾਫ ਅਪਰਾਧਿਕ ਮਾਮਲੇ ਦਰਜ ਨਹੀਂ ਕੀਤੇ ਜਾਂਦੇ, ਅਸੀਂ ਚੁੱਪ ਨਹੀਂ ਬੈਠਾਗੇ।
12ਵੀਂ ਕਲਾਸ ਦੀ ਇਤਿਹਾਸ ਦੀ ਕਿਤਾਬ ਅਤੇ ਇਸ ਦੇ ਪੰਜ ਚੈਪਟਰਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਮਾਜ ਦੇ ਵਿਭਿੰਨ ਵਰਗਾਂ ਵੱਲੋਂ ਇਸ ਮੁੱਦੇ ਨੂੰ ਉਠਾਏ ਜਾਣ ਦੇ ਬਾਅਦ ਵੀ ਕਾਂਗਰਸ ਸਰਕਾਰ ਨੇ ਕੋਈ ਪ੍ਰਤੀਕਿਰਿਆ ਜ਼ਾਹਿਰ ਨਹੀਂ ਕੀਤੀ ਹੈ। ਉਹਨਾਂ ਕਿਹਾ ਕਿ ਇਹ ਨਵੀਂ ਸਮੱਗਰੀ ਸਿੱਖ ਗੁਰੂਆਂ ਅਤੇ ਧਾਰਮਿਕ ਗ੍ਰੰਥਾਂ ਨਾਲ ਜੁੜੇ ਇਤਿਹਾਸਕ ਤੱਥਾਂ ਨੂੰ ਤੋੜਣ-ਮਰੋੜਣ ਦੀ ਇੱਕ ਕੋਝੀ ਚਾਲ ਜਾਪਦੀ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਇਤਿਹਾਸ ਦੀਆਂ ਕਿਤਾਬਾਂ ਵਿਚ ਗੁਰੂ ਸਾਹਿਬਾਨ ਅਤੇ ਸਿੱਖ ਧਰਮ ਬਾਰੇ ਗਲਤ ਜਾਣਕਾਰੀ ਦੇ ਕੇ ਸਾਡੀ ਨੌਜਵਾਨ ਪੀੜ•ੀ ਨੂੰ ਉਹਨਾਂ ਦੇ ਇਤਿਹਾਸ ਅਤੇ ਸੱਭਿਆਚਾਰ ਤੋਂ ਵਾਂਝਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਉਹਨਾਂ ਕਿਹਾ ਕਿ ਇਹਨਾਂ ਚੈਪਟਰਾਂ ਅੰਦਰ ਇੱਕ ਪੰਕਤੀ ਵਿਚ ਇਹ ਲਿਖਿਆ ਹੈ ਕਿ ਦਸਵੇਂ ਗੁਰੂ ਸਾਹਿਬਾਨ ਨੇ ਭੀਮ ਚੰਦ ਤੋਂ ਨਾਰਾਜ਼ ਹੋ ਕੇ ਆਲੀਸ਼ਾਨ ਨਾਂ ਦੇ ਇੱਕ ਪਿੰਡ ਨੂੰ ਲੁੱਟਿਆ ਸੀ। ਉਹਨਾਂ ਕਿਹਾ ਕਿ ਇਸੇ ਤਰ•ਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਬਾਰੇ ਤੱਥਾਂ ਨੂੰ ਤੋੜ ਮਰੋੜ ਕੇ ਇਹ ਪ੍ਰਭਾਵ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਗੁਰੂ ਸਾਹਿਬਾਨ ਦੀ ਸਜ਼ਾ ਨੂੰ ਜੁਰਮਾਨੇ ਵਿਚ ਬਦਲਣ ਮਗਰੋਂ ਉਹਨਾਂ ਨੂੰ ਸਿਰਫ ਸਰੀਰਕ ਤਸੀਹੇ ਦਿੱਤੇ ਗਏ ਸਨ, ਸ਼ਹੀਦ ਨਹੀਂ ਸੀ ਕੀਤਾ ਗਿਆ। ਉਹਨਾਂ ਕਿਹਾ ਕਿ ਇਸ ਤੋਂ ਇਲਾਵਾ ਗੁਰੂ ਸਾਹਿਬਾਨਾਂ ਦੇ ਨਾਂ ਸਹੀ ਤਰੀਕੇ ਨਾਲ ਨਾ ਲਿਖ ਕੇ ਉੁਹਨਾਂ ਦਾ ਨਿਰਾਦਰ ਕੀਤਾ ਗਿਆ ਹੈ, ਜੋ ਕਿ ਨਾਮੁਆਫੀਯੋਗ ਹੈ।

Leave a Reply

Your email address will not be published. Required fields are marked *