ਜੰਤਰ-ਮੰਤਰ ਧਰਨੇ ‘ਚ ਜ਼ਿਲ੍ਹਾ ਪਟਿਆਲਾ ਲੀਡਰਸ਼ਿਪ ਅਹਿਮ ਯੋਗਦਾਨ ਪਾਵੇਗੀ : ਰੱਖੜਾ
ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਦੀ ਵੱਡੀ ਸਾਜਿਸ਼
ਰੇਲ ਹਾਦਸੇ ਮਾਮਲੇ ‘ਤੇ ਸਿਆਸਤਦਾਨ ਸਿਆਸਤ ਤੋਂ ਕਰਨ ਗੁਰੇਜ਼
ਜ਼ਿਲ੍ਹਾ ਪ੍ਰਧਾਨ ਸ. ਰੱਖੜਾ ਦੀ ਅਗਵਾਈ ‘ਚ ਜ਼ਿਲ੍ਹਾ ਸਰਕਲ ਪ੍ਰਧਾਨਾਂ ਨਾਲ ਇਕੱਤਰਤਾ
ਪਟਿਆਲਾ 27 ਅਕਤੂਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸਰਕਲ ਪ੍ਰਧਾਨਾਂ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ‘ਚ ਗੁਰਦੁਆਰਾ ਦੁਖਨਿਵਾਰਨ ਕਾਨਫਰੰਸ ਹਾਲ ਵਿਖੇ ਕੀਤੀ ਗਈ। ਮੀਟਿੰਗ ‘ਚ ਜ਼ਿਲ੍ਹਾ ਸਰਕਲ ਪ੍ਰਧਾਨਾਂ, ਕੋਰ ਕਮੇਟੀ ਮੈਂਬਰਾਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਵੀ ਹਿੱਸਾ ਲਿਆ।
ਇਕੱਤਰਤਾ ਦੌਰਾਨ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਰੱਖੜਾ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ 3 ਨਵੰਬਰ ਨੂੰ ਜੰਤਰ ਮੰਤਰ ਵਿਖੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਧਰਨਾ ਦੇਵਾਂਗੇ, ਜਿਸ ‘ਚ ਅਕਾਲੀ ਦਲ ਪਟਿਆਲਾ ਲੀਡਰਸ਼ਿਪ ਵੀ ਵੱਡਾ ਯੋਗਦਾਨ ਪਾਉਣ ਲਈ ਧਰਨੇ ‘ਚ ਸ਼ਿਰਕਤ ਕਰੇਗੀ।
ਸ. ਰੱਖੜਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ‘ਤੇ ਜ਼ਿਲ੍ਹਾ ਸਰਕਲ ਪ੍ਰਧਾਨਾਂ ਨਾਲ ਚਿੰਤਨ ਕੀਤਾ ਅਤੇ ਅਕਾਲੀ ਦਲ ਦੀ ਮਜ਼ਬੂਤੀ ਅਤੇ ਵਿਸਥਾਰ ਲਈ ਯੋਜਨਾ ਉਲੀਕੀ ਗਈ ਹੈ। ਸ. ਰੱਖੜਾ ਨੇ ਅਕਾਲੀ ਦਲ ਦੇ ਵਰਕਰਾਂ ਦੀ ਡਿਊਟੀਆਂ ਵੀ ਲਗਾਈਆਂ ਗਈਆਂ ਹਨ ਵਰਕਰ ਪਿੰਡਾਂ ‘ਚ ਜਾ ਕੇ ਅਕਾਲੀ ਦਲ ਦੇ ਪ੍ਰਤੀ ਪਾਏ ਜਾ ਰਹੇ ਭਰਮ ਭੁਲੇਖਿਆਂ ਨੂੰ ਦੂਰ ਕਰਨ ਲਈ ਵੱਡੀ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਕਾਂਗਰਸ ਦੀ ਵੱਡੀ ਚਾਲ ਹੈ, ਜੋ ਲੋਕਾਂ ਦੇ ਮਨਾਂ ‘ਚ ਅਕਾਲੀ ਦਲ ਦੇ ਅਕਸ ਨੂੰ ਖਰਾਬ ਕਰਨ ਵਿਚ ਲੱਗੇ ਹੋਏ ਹਨ। ਸ. ਰੱਖੜਾ ਨੇ ਕਿ ਵਿਰੋਧੀਆਂ ਦੇ ਮਨਸੂਬਿਆਂ ਨੂੰ ਫੇਲ੍ਹ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈ ਹਨ, ਜੋ ਆਪੋ-ਆਪਣੇ ਖੇਤਰ ਵਿਚ ਸਰਗਰਮ ਭੂਮਿਕਾ ਨਿਭਾਉਣਗੇ।
ਇਕ ਸਵਾਲ ਦੇ ਜਵਾਬ ‘ਚ ਸ. ਰੱਖੜਾ ਨੇ ਕਿਹਾ ਟਕਸਾਲੀ ਅਕਾਲੀ ਪਾਰਟੀ ਦੀ ਰੀੜ ਦੀ ਹੱਡੀ ਹਨ, ਜਿਨਾਂ ਵੱਲੋਂ ਲੰਮੇ ਸਮੇਂ ਤੋਂ ਪਾਏ ਜਾ ਰਹੇ ਯੋਗਦਾਨ ਨੂੰ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਟਕਸਾਲੀ ਆਗੂਆਂ ਨੇ ਪਾਰਟੀ ਨਹੀਂ ਛੱਡੀ ਸਗੋਂ ਸਰਗਰਮ ਰਹਿਣ ਤੋਂ ਅਸਮਰਥਾ ਜ਼ਾਹਿਰ ਕੀਤੀ ਹੈ, ਜਿਸ ਨੂੰ ਵਿਰੋਧੀ ਧਿਰਾਂ ਉਛਾਲਣ ਵਿਚ ਲੱਗੀਆਂ ਹੋਈਆਂ ਹਨ। ਸ. ਰੱਖੜਾ ਨੇ ਕਿ ਰੇਲ ਹਾਦਸੇ ਮਾਮਲੇ ‘ਤੇ ਸਾਰੇ ਸਿਆਸਤਦਾਨਾਂ ਨੂੰ ਸਿਆਸਤ ਨਹੀਂ ਕਰਨੀ ਚਾਹੀਦੀ ਅਤੇ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਹਲਕਾ ਦਿਹਾਤੀ ਦੇ ਇੰਚਾਰਜ ਸਤਬੀਰ ਸਿੰਘ ਖੱਟੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਰਾਜਪੁਰਾ ਤੋਂ ਯੂਥ ਪ੍ਰਧਾਨ ਰਣਜੀਤ ਸਿੰਘ ਰਾਣਾ, ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਗੁਰਮੀਤ ਸਿੰਘ, ਸੁਖਦੇਵ ਸਿੰਘ ਬਘੌਰਾ ਅਤੇ ਸਮੁੱਚੀ ਜ਼ਿਲ੍ਹਾ ਲੀਡਰਸ਼ਿਪ ਦੇ ਸਰਕਲ ਪ੍ਰਧਾਨ ਤੇ ਵਰਕਰ ਆਦਿ ਹਾਜ਼ਰ ਸਨ।

