ਪੰਜਾਬ

ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਦਿਵਾਲੀ ਵਾਲੇ ਦਿਨ ਕੇਵਲ ਰਾਤ 8 ਤੋਂ 10 ਵਜੇ ਦਰਮਿਆਨ ਹੀ ਵਜਾਏ ਜਾ ਸਕਣਗੇ ਪਟਾਕੇ

ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਹੋਵੇਗੀ ਕਾਰਵਾਈ-ਡਿਪਟੀ ਕਮਿਸ਼ਨਰ
ਪਟਿਆਲਾ, 29 ਅਕਤੂਬਰ (ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਕਿਹਾ ਹੈ ਕਿ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਟਾਕੇ ਕੇਵਲ ਦਿਵਾਲੀ ਵਾਲੇ ਦਿਨ 7 ਨਵੰਬਰ 2018 ਨੂੰ ਪਟਾਕੇ ਕੇਵਲ ਰਾਤ 8 ਤੋਂ 10 ਵਜੇ ਦੇ ਦਰਮਿਆਨ ਹੀ ਵਜਾਏ ਜਾ ਸਕਣਗੇ।

ਇਸ ਤੋਂ ਬਿਨ੍ਹਾਂ ਦਿਵਾਲੀ ਤੋਂ ਪਹਿਲਾਂ ਅਤੇ ਬਾਅਦ ‘ਚ ਪਟਾਕੇ ਨਾ ਵਜਾਏ ਜਾਣ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਰਵਾਈ ਕੀਤੀ ਜਾਵੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਨਾਲ ਹੀ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਿਤੀ 17 ਅਕਤੂਬਰ 2018 ਅਤੇ 13 ਅਕਤੂਬਰ 2017 ਨੂੰ ਪਾਸ ਕੀਤੇ ਅੰਤ੍ਰਿਮ ਹੁਕਮਾਂ ਤਹਿਤ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਪਟਾਕਿਆਂ ਦੀ ਵਿਕਰੀ ਲਈ ਪਟਿਆਲਾ ਸ਼ਹਿਰ ਤੇ ਜ਼ਿਲ੍ਹੇ ਦੀਆਂ ਸਬ ਡਵੀਜਨਾਂ ਨਾਭਾ, ਰਾਜਪੁਰਾ, ਸਮਾਣਾ, ਪਾਤੜਾਂ, ਦੁਧਨਸਾਧਾਂ ਵਿੱਚ ਅੰਦਰ ਕੋਈ ਵੀ ਆਰਜ਼ੀ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਮਾਣਯੋਗ ਹਾਈ ਕੋਰਟ ਦੇ ਮਿਤੀ 13/10/2017 ਨੂੰ ਪਾਸ ਕੀਤੇ ਆਦੇਸ਼ ਦਾ ਹਵਾਲਾ ਦਿੰਦਿਆਂ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਪਟਿਆਲਾ ‘ਚ ਸਾਲ 2016 ਦੌਰਾਨ ਪਟਾਕਿਆਂ ਦੀ ਵਿਕਰੀ ਲਈ ਕੇਵਲ ਇੱਕ ਲਾਇਸੈਂਸ ਜਾਰੀ ਕੀਤਾ ਗਿਆ ਸੀ। ਇਸ ਤਰ੍ਹਾਂ ਸਾਲ 2018 ‘ਚ ਪਿਛਲੇ ਸਾਲਾਂ ਦੌਰਾਨ ਜਾਰੀ ਕੀਤੇ ਲਾਇਸੈਂਸਾਂ ਦੀ ਤੁਲਨਾ ‘ਚ ਕੇਵਲ 20 ਫੀਸਦੀ ਲਾਇਸੈਂਸ ਹੀ ਜਾਰੀ ਕੀਤੇ ਜਾਣ ਦੇ ਅਦਾਲਤੀ ਹੁਕਮਾਂ ਮੁਤਾਬਕ ਜ਼ਿਲ੍ਹੇ ‘ਚ ਇਸ ਸਾਲ 1 ਲਾਇਸੈਂਸ ਦਾ ਕੇਵਲ 0.2 ਫੀਸਦੀ ਬਣਦਾ ਹੋਣ ਕਾਰਨ ਪਟਾਕਿਆਂ ਦੀ ਵਿਕਰੀ ਲਈ ਕੋਈ ਆਰਜ਼ੀ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ।
ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਉਚ ਅਦਾਲਤ ਦੇ ਹੁਕਮਾਂ ਮੁਤਾਬਕ ਆਮ ਲੋਕ ਪਟਾਕੇ ਕੇਵਲ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਵਜਾਉਣ ਅਤੇ ਦਿਵਾਲੀ ਤੋਂ ਪਹਿਲਾਂ ਅਤੇ ਦਿਵਾਲੀ ਤੋਂ ਬਾਅਦ ਪਟਾਕੇ ਨਾ ਵਜਾਏ ਜਾਣ। ਉਨ੍ਹਾਂ ਕਿਹਾ ਕਿ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *