ਦੇਸ਼-ਵਿਦੇਸ਼ਪੰਜਾਬ

ਰਾਕੇਸ਼ ਅਸਥਾਨਾ ਨੂੰ 1 ਨਵੰਬਰ ਤੱਕ ਗ੍ਰਿਫਤਾਰੀ ਤੋਂ ਰਾਹਤ

ਨਵੀਂ ਦਿੱਲੀ 29 ਅਕਤੂਬਰ (ਮਧੂਸਾਰ ਬਿਊਰੋ) ਸੀ. ਬੀ. ਆਈ. ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਅਤੇ ਸੀ. ਬੀ. ਆਈ. ਦੇ ਇਕ ਹੋਰ ਅਧਿਕਾਰੀ ‘ਤੇ ਕਾਰਵਾਈ ਦੇ ਖਿਲਾਫ ਉਨ੍ਹਾਂ ਵਲੋਂ ਦਾਇਰ ਅਰਜ਼ੀ ‘ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ 1 ਨਵੰਬਰ ਤੱਕ ਇਸ ਮਾਮਲੇ ਵਿਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਦਾ ਹੁਕਮ ਦਿੱਤਾ ਹੈ। ਯਾਨੀ ਰਾਕੇਸ਼ ਅਸਥਾਨਾ ਨੂੰ 1 ਨਵੰਬਰ ਤੱਕ ਗ੍ਰਿਫਤਾਰੀ ਤੋਂ ਰਾਹਤ ਮਿਲ ਗਈ ਹੈ। ਦੋਵਾਂ ਅਧਿਕਾਰੀਆਂ ਨੇ ਇਸ ਮਾਮਲੇ ਵਿਚ ਆਪਣੇ ਖਿਲਾਫ ਐੱਫ. ਆਈ. ਆਰ. ਰੱਦ ਕਰਨ ਦੀ ਮੰਗ ਕੀਤੀ ਹੈ।

ਦਿੱਲੀ ਹਾਈ ਕੋਰਟ ਨੇ ਸੀ. ਬੀ. ਆਈ. ਨੂੰ ਹੁਕਮ ਦਿੱਤਾ ਕਿ ਉਹ ਦੋਵਾਂ ਅਧਿਕਾਰੀਆਂ ਦੀ ਅਰਜ਼ੀ ‘ਤੇ 1 ਨਵੰਬਰ ਜਾਂ ਉਸ ਤੋਂ ਪਹਿਲਾਂ ਜਵਾਬ ਦਾਖਲ ਕਰੇ। ਅਸਥਾਨਾ ਨੂੰ ਸਰਕਾਰ ਨੇ 24 ਅਕਤੂਬਰ ਦੀ ਅੱਧੀ ਰਾਤ ਤੋਂ ਛੁੱਟੀ ‘ਤੇ ਭੇਜ ਦਿੱਤਾ ਹੈ। ਸੀ. ਬੀ. ਆਈ. ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜਵਾਬ ਦੇਣ ਵਿਚ ਇਸ ਲਈ ਦੇਰ ਹੋਈ ਕਿਉਂਕਿ ਕੇਸ ਨਾਲ ਜੁੜੀਆਂ ਫਾਈਲਾਂ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀ. ਵੀ. ਸੀ.) ਕੋਲ ਭੇਜੀਆਂ ਗਈਆਂ ਹਨ। ਸੀ. ਬੀ. ਆਈ. ਨੇ ਜਵਾਬ ਦਾਖਲ ਕਰਨ ਲਈ ਹੋਰ ਸਮਾਂ ਮੰਗਿਆ ਹੈ।

Leave a Reply

Your email address will not be published. Required fields are marked *