ਖਾਲਿਦਾ ਜ਼ਿਆ ਨੂੰ 7 ਸਾਲ ਦੀ ਕੈਦ
ਢਾਕਾ 29 ਅਕਤੂਬਰ (ਮਧੂਸਾਰ ਬਿਊਰੋ) ਬੰਗਲਾਦੇਸ਼ ਨੈਸ਼ਨਲ ਪਾਰਟੀ ਦੀ ਪ੍ਰਧਾਨਗੀ ਤੇ ਬੰਗਲਾਦੇਸ਼ ਦੀ ਸਾਬਕਾ ਪੀ.ਐੱਮ. ਖਾਲਿਦਾ ਜ਼ੀਆ ਨੂੰ ਇਕ ਸਥਾਨਕ ਅਦਾਲਤ ਨੇ ਭ੍ਰਿਸ਼ਟਾਚਾਰ ਮਾਮਲੇ ‘ਚ 7 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ ਤੇ 10 ਲੱਖ ਟਕਾ ਦਾ ਜੁਰਮਾਨਾ ਲਗਾਇਆ ਹੈ। ਜੁਰਮਾਨਾ ਨਹੀਂ ਭਰਨ ‘ਤੇ 6 ਮਹੀਨੇ ਦੀ ਵਾਧੂ ਸਜ਼ਾ ਭੁਗਤਨੀ ਹੋਵੇਗੀ।
ਮੀਡੀਆ ਰਿਪੋਰਟ ਮੁਤਾਬਕ ਇਥੇ ਦੀ ਵਿਸ਼ੇਸ਼ ਅਦਾਲਤ ਦੇ ਜੱਜ ਅਖਤਰੂਜਾਮਨ ਨੇ ਸੋਮਵਾਰ ਨੂੰ ਜ਼ਿਆ ਨੂੰ ਇਹ ਸਜ਼ਾ ਸੁਣਾਈ। ਸਾਬਕਾ ਪ੍ਰਧਾਨ ਮੰਤਰੀ ਭ੍ਰਿਸ਼ਟਾਚਾਰ ਦੇ ਇਕ ਹੋਰ ਮਾਮਲੇ ‘ਚ ਓਲਡ ਸੈਂਟਰਲ ਜੇਲ ‘ਚ 5 ਸਾਲ ਦੀ ਸਖਤ ਕੈਦ ਦੀ ਸਜ਼ਾ ਭੁਗਤ ਰਹੀ ਹੈ। ਉਨ੍ਹਾਂ ਦੀ ਗੈਰ-ਹਾਜ਼ਰੀ ‘ਚ ਇਹ ਫੈਸਲਾ ਸੁਣਾਇਆ ਗਿਆ।

