ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਮੈਂ ਕਦੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ- ਅਕਸ਼ੈ ਕੁਮਾਰ

ਚੰਡੀਗੜ੍ਹ, 12 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਵਿਚਲੀ ਮੌਜੂਦਾ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੀਆਂ ਘਟਨਾਵਾਂ ਦੀ ਜਾਂਚ ਲਈ ਵਧੀਕ ਡੀ.ਜੀ.ਪੀ. ਪ੍ਰਬੋਧ ਕੁਮਾਰ ਦੀ ਅਗਵਾਈ ਹੇਠ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫ਼ਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਭਾਰਤੀ ਦੰਡਾਵਲੀ ਦੀ ਧਾਰਾ 160 ਅਧੀਨ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।

ਟਵੀਟ ਕਰ ਕੇ ਜਾਣਕਾਰੀ ਦਿੰਦਿਆਂ ਅਕਸ਼ੈ ਕੁਮਾਰ ਨੇ ਦੱਸਿਆ ਕਿ ਉਹ ਤਾਂ ਗੁਰਮੀਤ ਸਿੰਘ ਰਾਮ ਰਹੀਮ ਨੂੰ ਕਦੇ ਮਿਲੇ ਵੀ ਨਹੀਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਇਸ ਗੱਲ ਦੀ ਜਾਣਕਾਰੀ ਮਿਲੀ ਹੈ ਕਿ ਰਾਮ ਰਹੀਮ ਇੱਕ ਵਾਰ ਮੁੰਬਈ ਦੇ ਜੁਹੂ ਵਿਖੇ ਰੁਕੇ ਸਨ ਪਰ ਉਨ੍ਹਾਂ ਨਾਲ ਮੈਂ ਕਦੇ ਮੁਲਾਕਾਤ ਨਹੀਂ ਕੀਤੀ। ਅਕਸ਼ੈ ਕੁਮਾਰ ਦਾ ਕਹਿਣਾ ਹੈ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਆਪਣੀਆਂ ਫ਼ਿਲਮਾਂ ਦੇ ਜਰੀਏ ਪੰਜਾਬ ਦੇ ਅਮੀਰ ਵਿਰਸੇ ਅਤੇ ਪੰਜਾਬੀ ਰੀਤੀ ਰਿਵਾਜ਼ਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਕਸ਼ੈ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬੀ ਹੋਣ ‘ਤੇ ਮਾਣ ਹੈ ਅਤੇ ਉਨ੍ਹਾਂ ਦੇ ਦਿਲ ‘ਚ ਸਿੱਖ ਧਰਮ ਲਈ ਬਹੁਤ ਸਨਮਾਨ ਹਾਂ ਇਸ ਲਈ ਉਹ ਅਜਿਹਾ ਕੁੱਝ ਨਹੀਂ ਕਰਨਗੇ ਜਿਸ ਨਾਲ ਪੰਜਾਬੀਆਂ ਨੂੰ ਭਾਵਨਾਵਾਂ ਨੂੰ ਠੇਸ ਪਹੁੰਚੇ। ਅਕਸ਼ੈ ਕੁਮਾਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਹੀ ਇਹ ਗੱਲ ਸੱਚ ਹੈ । ਉਨ੍ਹਾਂ ਕਿਹਾ ਉਹ ਚੁਨੌਤੀ ਦਿੰਦੇ ਹਨ ਕਿ ਕੋਈ ਇਸ ਨੂੰ ਸਾਬਤ ਕਰ ਕੇ ਦਿਖਾਏ।

Leave a Reply

Your email address will not be published. Required fields are marked *