ਕੈਨੇਡਾਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬਪਟਿਆਲਾ

ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੂਜੀ ਵਾਰ ਪ੍ਰਧਾਨ ਚੁਣੇ

ਸੀਨੀ. ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਬਣੇ
ਪਟਿਆਲਾ 13 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ‘ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ। ਜਨਰਲ ਹਾਊਸ ਵਿਰੋਧੀ ਧਿਰ ਵੱਲੋਂ ਬਾਈਕਾਟ ਕੀਤੇ ਜਾਣ ਨਾਲ ਨਵੇਂ ਪ੍ਰਧਾਨ ਦੀ ਚੋਣ ਲਈ ਰਸਤਾ ਸਾਫ ਹੋ ਗਿਆ ਸੀ, ਜਿਸ ਤੋਂ ਬਾਦ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਾਂ ‘ਤੇ ਮੋਹਰ ਲਗਾ ਦਿੱਤੀ।

ਜਨਰਲ ਹਾਊਸ ‘ਚ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਂ ਪੇਸ਼ ਕੀਤਾ ਗਿਆ। ਜਿਸ ਤੋਂ ਬਾਦ ਮੈਂਬਰਾਂ ਨੇ ਨਾਂ ਹੱਥ ਖੜਕੇ ਸਰਬਸੰਮਤੀ ਦਿੱਤੀ। ਨਵੀਂ ਚੁਣੀ ਅਗਜ਼ੈਕਟਿਵ ‘ਚ ਸੀਨੀ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ, ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਤੋਂ ਇਲਾਵਾ ਬਾਕੀ ਸਾਰੀ ਨਵੀਂ ਟੀਮ ਦੇ ਦੇ ਮੈਂਬਰਾਂ ਦੀ ਚੋਣ ਤੋਂ ਆਪਣੇ ਅਹੁਦਿਆਂ ਦਾ ਸਨਮਾਨ ਬਹਾਲ ਰੱਖਣ ਲਈ ਵੀ ਸਹੁੰ ਚੁੱਕੀ ਹੈ।

Leave a Reply

Your email address will not be published. Required fields are marked *