ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਐਗਜ਼ੈਕਟਿਵ ਮੈਂਬਰ ਬਣਨ ‘ਤੇ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਅਗਵਾਈ ‘ਚ ਜੈਕਾਰਿਆਂ ਨਾਲ ਭਰਵਾਂ ਸਵਾਗਤ
ਪਾਰਟੀ ਆਗੂਆਂ ਤੇ ਵਰਕਰਾਂ ਨੇ ਲੱਡੂਆਂ ਨਾਲ ਕਰਵਾਇਆ ਮੂੰਹ ਮਿੱਠਾ
ਜਥੇਦਾਰ ਕਰਤਾਰਪੁਰ ਦੀ ਨਿਯੁਕੁਤੀ ਨਾਲ ਪਟਿਆਲਾ ਜ਼ਿਲ੍ਹੇ ਨੂੰ ਮਿਲਿਆ ਵੱਡਾ ਮਾਣ : ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ
ਬਹਾਦਰਗੜ੍ਹ/ਪਟਿਆਲਾ 14 ਨਵੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਐਗਜ਼ੈਕਟਿਵ ਟੀਮ ‘ਚ ਪਟਿਆਲਾ ਜ਼ਿਲ੍ਹੇ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਬਤੌਰ ਐਗਜ਼ੈਕਟਿਵ ਮੈਂਬਰ ਦੀ ਨਿਯੁਕਤੀ ਤੋਂ ਬਾਦ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਅੱਜ ਪਾਤਸ਼ਾਹੀ ਨੌਵੀਂ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ, ਸਮਰਥਕਾਂ, ਪਾਰਟੀ ਆਗੂ ਸਾਹਿਬਾਨ ਤੇ ਵਰਕਰ ਵੱਡੀ ਗਿਣਤੀ ‘ਚ ਹਾਜ਼ਰ ਸਨ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੂੰ ਸਿਰੋਪਾਓ ਤੇ ਬਖਸ਼ਿਸ਼ ਤੇ ਸ੍ਰੀ ਸਾਹਿਬ ਭੇਂਟ ਕੀਤੀ ਅਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਆਖਿਆ ਐਗਜ਼ੈਕਟਿਵ ਟੀਮ ‘ਚ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਨਿਯੁਕਤੀ ਹੋਣ ਨਾਲ ਪਟਿਆਲਾ ਜ਼ਿਲ੍ਹੇ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਵੱਡਾ ਮਾਣ ਬਖਸ਼ਿਆ, ਜਿਸ ਲਈ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕਰਦੇ ਹਾਂ, ਜਿਨ੍ਹਾਂ ਨੇ ਪਾਰਟੀ ਤੇ ਕੌਮ ਦੀ ਸੇਵਾ ‘ਚ ਲੱਗੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦੀ ਨਿਯੁਕਤੀ ਕੀਤੀ ਹੈ।
ਇਸ ਉਪਰੰਤ ਐਗਜ਼ੈਕਟਿਵ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਕਿਹਾ ਕਿ ਜੋ ਜ਼ਿੰਮੇਵਾਰੀ ਤੇ ਸੇਵਾ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਨੂੰ ਸੌਂਪੀ ਹੈ ਉਸ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਰਵਿਘਨ ਜਾਰੀ ਰੱਖਿਆ ਜਾਵੇਗਾ ਅਤੇ ਧਰਮ ਦੇ ਪ੍ਰਚਾਰ ਅਤੇ ਪੰਥ ਦੀ ਚੜ੍ਹਦੀਕਲਾ ਲਈ ਵੱਡਾ ਯੋਗਦਾਨ ਵੀ ਪਾਇਆ ਜਾਵੇਗਾ।
ਐਗਜ਼ੈਕਟਿਵ ਮੈਂਬਰ ਚੁਣੇ ਜਾਣ ‘ਤੇ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਦਾ ਇਲਾਕੇ ‘ਚ ਪਹੁੰਚਣ ‘ਤੇ ਜੈਕਾਰੇ ਲਗਾਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਜਥੇਦਾਰ ਕਰਤਾਰਪੁਰ ਨੂੰ ਪਾਰਟੀ ਆਗੂਆਂ, ਵਰਕਰਾਂ ਤੇ ਸ਼੍ਰੋਮਣੀ ਕਮੇਟੀ ਸਟਾਫ਼ ਨੇ ਉਨ੍ਹਾਂ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ। ਨਿਯੁਕਤ ‘ਤੇ ਸਵਾਗਤ ਕਰਨ ਵਾਲਿਆਂ ‘ਚ ਸ. ਜਗਜੀਤ ਸਿੰਘ ਕੋਹਲੀ ਸਿਆਸੀ ਸਲਾਹਕਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੈਨੇਜਰ ਜੋਗਾ ਸਿੰਘ ਗੁਦਰੁਆਰਾ ਬਹਾਦਰਗੜ੍ਹ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ ਗੁਰਦੁਆਰਾ ਕਰਹਾਲੀ ਸਾਹਿਬ, ਮੈਨੇਜਰ ਗੁਰਲਾਲ ਸਿੰਘ ਭਵਾਨੀਗੜ੍ਹ, ਕੁਲਦੀਪ ਸਿੰਘ ਹਰਪਾਲਪੁਰ, ਰਣਜੀਤ ਸਿੰਘ ਸੰਧੂ, ਤਰਸੇਮ ਸਿੰਘ ਕੋਹਲੀ, ਦਲਜੀਤ ਸਿੰਘ ਮੁਹੱਬਤਪੁਰਾ, ਸਰਦੂਲ ਸਿੰਘ, ਬਲਕਾਰ ਸਿੰਘ, ਡਾਇਰੈਕਟਰ ਡਾ. ਚਮਕੌਰ ਸਿੰਘ, ਮਨਮੋਹਨ ਸਿੰਘ ਮਹਿਮਦਪੁਰ, ਹਰਭਜਨ ਸਿੰਘ ਮੁਹੱਬਤਪੁਰ, ਕੁਲਵਿੰਦਰ ਸਿੰਘ ਰਿੰਕੂ, ਕਾਰਜ ਸਿੰਘ ਸਮੱਸਪੁਰ, ਹਰਦੀਪ ਸਿੰਘ, ਸਤਪਾਲ ਸਿੰਘ ਮਹਿਮਦਪੁਰ, ਬੀਬੀ ਜਸਵੀਰ ਕੌਰ ਚੰਦੀ, ਬੀਬੀ ਕਿਰਨ ਕੌਰ, ਦਲੇਰ ਸਿੰਘ ਕੋਹਲੀ, ਕਮਲਜੀਤ ਸਿੰਘ ਢੰਡਾ, ਵਰਿੰਦਰ ਸਿੰਘ ਡਕਾਲਾ ਪੀ.ਏ. ਗੁਰਿੰਦਰ ਸਿੰਘ ਪੰਚ ਮੈਂਬਰ ਅਸਰਪੁਰ, ਗੁਰਮੀਤ ਸਿੰਘ ਮਹਿਮਦਪੁਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕੇ ਦੀ ਸੰਗਤ ਹਾਜ਼ਰ ਸਨ।

