ਸਰਕਾਰ ਹਠ ਧਰਮੀ ਤਿਆਗ ਕੇ ਪੂਰੇ ਸਕੇਲ ਵਿੱਚ ਰੈਗੁਲਰ ਕਰੇ : ਮੁਲਾਜ਼ਮ ਫਰੰਟ ਪੰਜਾਬ
ਅਮ੍ਰਿੰਤਸਰ ਵਿਖੇ ਅਧਿਆਪਕਾਂ ਤੇ ਲਾਠੀਚਾਰਜ ਤੇ ਉਹਨਾਂ ਤੇ ਪਾਣੀ ਦੀਆਂ ਬੁਛਾੜਾ ਕਰਨ ਦੀ ਸਖਤ ਨਿਖੇਧੀ
ਪਟਿਆਲਾ :18 ਨਵੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਮੁਲਾਜਮਾਂ ਦੀਆਂ ਪ੍ਰਮੱਖ ਜਥੇਬੰਦੀਆਂ ਦੇ ਮੁਲਾਜ਼ਮ ਫਰੰਟ ਪੰਜਾਬ ਨੇ ਅੱਜ ਇਥੇ ਉ.ਪੀ.ਸੋਨੀ ਸਿਖਿਆਂ ਮੰਤਰੀ ਦੇ ਘਰ ਦੇ ਸਾਹਮਣੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਅਤੇ ਅਧਿਆਪਕਾਂ ਅਤੇ ਉਹਨਾਂ ਦੇ ਛੋਟੇ ਛੋਟੇ ਬੱਚਿਆਂ ਤੇ ਲਾਠੀਚਾਰਜ਼ ਕਰਨ ਅਤੇ ਉਹਨਾਂ ਤੇ ਪਾਣੀ ਦੀਆਂ ਬੁਛਾੜਾ ਛੁੱਟਣ ਦੀ ਸਖਤ ਸਬਦਾਂ ਵਿੱਚ ਸਰਕਾਰ ਦੀ ਨਿਖੇਧੀ ਕੀਤੀ ਹੈ।
ਜਥੇਬੰਦੀ ਵੱਲੋ ਬਿਆਨ ਜਾਰੀ ਕਰਦੇ ਹੋਏ ਜਥੇਬੰਦੀ ਦੇ ਸੁਬਾਈ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਤੇ ਸਕੱਤਰ ਜਨਰਲ ਮਨਜੀਤ ਸਿੰਘ ਚਾਹਲ,ਗੁਰਵੇਲ ਸਿੰਘ ਬੱਲਪੁਰੀਆ,ਹਰਪਾਲ ਸਿੰਘ ਤੇਜਾ ਨੇ ਸਾਂਝੇ ਬਿਆਨ ਰਾਹੀ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਮਸਲੇ ਪਹਿਲ ਦੇ ਆਧਾਰ ਤੇ ਹੱਲ ਕੀਤੇ ਜਾਣਗੇ ਲੇਕਿਨ 20 ਮਹੀਨੇ ਬੀਤ ਜਾਣ ਦੇ ਬਾਵਜੂਦ ਸਰਕਾਰ ਮੁਲਾਜਮਾਂ ਨੂੰ ਕੇਦਰੀ ਸਰਕਾਰ ਦੀ ਤਰਜ਼ ਤੇ ਮੁਲਾਜਮਾਂ ਨੂੰ 1ਜਨਵਰੀ 2017 ਤੋ ਮਿਲਣ ਵਾਲਾ ਮਹਿੰਗਾਈ ਭੱਤੇ ਦੀਆਂ 4 ਕਿਸ਼ਤਾ ਨਹੀ ਦਿੱਤੀਆਂ ਜਾ ਰਹੀਆਂ ਸਗੋ ਮੁਲਾਜਮਾਂ ਤੇ 2400 ਰੁਪਏ ਸਲਾਨਾ ਟੈਕਸ ਲਗਾ ਦਿੱਤਾ ਗਿਆ ਹੈ। ਮੁਲਾਜਮਾਂ ਦੇ ਤਨਖਾਹ ਕਮਿਸ਼ਨ ਦੀ ਰਿਪੋਰਟ ਲਮਕਾਅ ਅਵਸਥਾ ਵਿੱਚ ਪਈ ਹੈ। ਸਰਕਾਰ ਵੱਲੋ 27000 ਹਜਾਰ ਠੇਕੇ ਤੇ ਕੰਮ ਕਰ ਰਹੇ ਮੁਲਾਜਮਾਂ ਨੂੰ ਪੱਕੇ ਕਰਨ ਦਾ ਮਸਲਾਂ ਹਵਾ ਵਿੱਚ ਲਮਕ ਰਿਹਾ ਹੈ।ਉਹਨਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਚ ਨਾਕਾਮ ਸਿੱਧ ਹੋ ਰਹੀ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਮੁਲਾਜਮਾਂ ਦੇ ਮਸਲੇ ਹੱਲ ਕਰੇ ਅਤੇ ਲੰਮੇ ਸਮੇ ਤੋ ਕੰਮ ਕਰ ਰਹੇ ਅਧਿਆਪਕਾਂ ਨੂੰ ਪੂਰੇ ਸਕੇਲ ਵਿੱਚ ਰੈਗੁਲਰ ਕਰੇ।

