ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਰਾਜਾਸਾਂਸੀ ਨਿਰੰਕਾਰੀ ਡੇਰੇ ‘ਚ ਗ੍ਰੇਨੇਡ ਨਾਲ ਹਮਲਾ, ਚਾਰ ਦੀ ਮੌਤ, 20 ਜ਼ਖ਼ਮੀ

ਦਿੱਲੀ ਅਤੇ ਹਰਿਆਣਾ ‘ਚ ਅਲਰਟ ਜਾਰੀ
ਅੰਮ੍ਰਿਤਸਰ 18 ਨਵੰਬਰ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਅੰਮ੍ਰਿਤਸਰ ‘ਚ ਐਤਵਾਰ ਨੂੰ ਪਿੰਡ ਅਦਲੀਵਾਲਾ ਦੇ ਨਿਰੰਕਾਰੀ ਭਵਨ ‘ਚ ਦੋ ਅਣਪਛਾਤੇ ਮੋਟਰ ਸਾਇਕਲ ਜਵਾਨਾਂ ਨੇ ਪਿਸਤੌਲ ਦੀ ਨੋਕ ‘ਤੇ ਦਾਖਲ ਹੋ ਕੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਨਿਰੰਕਾਰੀ ਭਵਨ ‘ਚ ਕੀਤੇ ਗਏ ਹਮਲੇ ‘ਚ ਚਾਰ ਲੋਕਾਂ ਦੀ ਮੌਤ ਅਤੇ 20 ਲੋਕਾਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦਿੱਲੀ ਅਤੇ ਹਰਿਆਣਾ ‘ਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਨਿਰੰਕਾਰੀ ਭਵਨ ਵਿਚ ਜਿਸ ਸਮੇਂ ਇਹ ਹਮਲਾ ਹੋਇਆ, ਉਸ ਦੌਰਾਨ ਸਤਿਸੰਗ ਹੋ ਰਿਹਾ ਸੀ। ਦੋ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗ੍ਰੇਨੇਡ ਸੁੱਟਿਆ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਨੌਜਵਾਨਾਂ ਮੌਕੇ ਤੋਂ ਫਰਾਰ ਹੋ ਗਏ।
ਹਮਲੇ ਮਗਰੋਂ ਸੁਰੱਖਿਆ ਵਿਵਸਥਾ ਸਖਤ ਕਰ ਦਿੱਤੀ ਗਈ ਹੈ ਅਤੇ ਪੰਜਾਬ ਦੇ ਨਾਲ-ਨਾਲ ਦਿੱਲੀ ਅਤੇ ਹਰਿਆਣਾ ਵਿਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਚ ਅੱਤਵਾਦੀਆਂ ਦੇ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਭਰ ‘ਚ ਅਲਰਟ ਜਾਰੀ ਕੀਤਾ ਗਿਆ ਸੀ। ਅਲਰਟ ਦੇ ਬਾਵਜੂਦ ਵੀ ਹਮਲਾ ਹੋਣਾ ਸੁਰੱਖਿਆ ਏਜੰਸੀਆਂ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨਾ ਲਗਾ ਦਿੱਤਾ ਹੈ।
ਰਾਜਸਾਂਸੀ ਵਿੱਚ ਨਿਰੰਕਾਰੀ ਡੇਰਾ ‘ਤੇ ਹੋਏ ਗ੍ਰਨੇਡ ਹਮਲੇ ਮਗਰੋਂ ਹਰਿਆਣਾ ਤੇ ਦਿੱਲੀ ਵਿੱਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਿੱਲੀ ਵਿੱਚ ਨਿਰੰਕਾਰੀ ਡੇਰੇ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਖੁਫੀਆ ਏਜੰਸੀਆਂ ਦਾ ਕਹਿਣਾ ਸੀ ਕਿ ਇਹ ਲੋਕ ਹਰਿਆਣਾ ਰਾਹੀਂ ਦਿੱਲੀ ਜਾਣ ਦੀ ਤਾਕ ਵਿੱਚ ਹਨ।
ਯਾਦ ਰਹੇ ਪਿਛਲੇ ਦਿਨੀਂ ਕੇਂਦਰੀ ਸੁਰੱਖਿਆ ਏਜੰਸੀਆਂ ਤੇ ਭਾਰਤੀ ਫੌਜ ਦੇ ਮੁਖੀ ਬਿਪਨ ਰਾਵਤ ਨੇ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਵਿੱਚ ਮੁੜ ਹਥਿਆਰਬੰਦ ਸੰਘਰਸ਼ ਸਿਰ ਚੁੱਕ ਰਿਹਾ ਹੈ। ਇਸ ਮਗਰੋਂ ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਨੇ ਵੀ ਇਸ ਦੀ ਪੁਸ਼ਟੀ ਕੀਤੀ ਸੀ। ਪਿਛਲੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਵੀ ਕਾਂਗਰਸ ਸਰਕਾਰ ‘ਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੇ ਇਲਜ਼ਾਮ ਲਾ ਰਿਹਾ ਹੈ।

Leave a Reply

Your email address will not be published. Required fields are marked *