ਦੇਸ਼-ਵਿਦੇਸ਼ਪੰਜਾਬ

ਪ੍ਰਕਾਸ਼ ਸਿੰਘ ਬਾਦਲ, ਡਾ. ਮਨਮੋਹਨ ਸਿੰਘ, ਸ੍ਰੀ ਵੀ.ਪੀ. ਸਿੰਘ ਬਦਨੌਰ, ਕੈਪਟਨ ਅਮਰਿੰਦਰ ਸਿੰਘ ਗੁਰਦੁਆਰਾ ਸ੍ਰੀ ਬੇਰ ਸਾਹਿਬ ਨਤਮਸਤਕ

ਸੁਲਤਾਨਪੁਰ ਲੋਧੀ, 23 ਨਵੰਬਰ (ਮਧੂਸਾਰ ਬਿਊਰੋ) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਦੇਸ਼ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਜਿਥੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਨੇ ਗੁਰੂ ਘਰ ਵਿਖੇ ਸੀਸ ਨਿਵਾਇਆ, ਉਥੇ ਹੀ ਗੁਰਮਤਿ ਸਮਾਗਮਾਂ ਵਿਚ ਸੰਬੋਧਨ ਕਰਨ ਲਈ ਪਹੁੰਚੇ ਹੋਰ ਪ੍ਰਮੁੱਖ ਆਗੂਆਂ ਨੇ ਵੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਕੇਂਦਰ ਮੰਤਰੀ ਡਾ. ਮਹੇਸ਼ ਸ਼ਰਮਾ, ਸ. ਹਰਦੀਪ ਸਿੰਘ ਪੁਰੀ, ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਸ. ਅਮਰਿੰਦਰ ਸਿੰਘ ਆਦਿ ਮੌਜੂਦ ਸਨ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਸਮੇਂ ਇਨ੍ਹਾਂ ਸ਼ਖ਼ਸੀਅਤਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਸਮਾਗਮ ਦੌਰਾਨ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ
ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ਵਿਖੇ ਹੋਈ ਵਿਸ਼ਾਲ ਸਮਾਗਮ ਦੌਰਾਨ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਸ. ਦਲਜੀਤ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਨਿਰਮਲ ਸਿੰਘ ਕਾਹਲੋਂ, ਬੀਬੀ ਉਪਿੰਦਰਜੀਤ ਕੌਰ, ਸ. ਗੁਲਜ਼ਾਰ ਸਿੰਘ ਰਣੀਕੇ, ਸ. ਜਨਮੇਜਾ ਸਿੰਘ ਸੇਖੋਂ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਗੁਰਪ੍ਰਤਾਪ ਸਿੰਘ ਵਡਾਲਾ, ਸ੍ਰੀ ਸ਼ਵੇਤ ਮਲਿਕ, ਸ. ਰਣਜੀਤ ਸਿੰਘ ਤਲਵੰਡੀ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ. ਕਿਰਨਬੀਰ ਸਿੰਘ ਕੰਗ, ਸ੍ਰੀ ਸੋਮ ਪ੍ਰਕਾਸ਼, ਸ. ਗੁਰਪ੍ਰਤਾਪ ਸਿੰਘ ਟਿੱਕਾ, ਸ. ਦਿਆਲ ਸਿੰਘ ਸੋਢੀ, ਸ. ਬਲਦੇਵ ਸਿੰਘ ਮਾਨ, ਦਲ ਪੰਥ ਬਾਬਾ ਬਿੰਧੀਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਮੁਖੀ ਤਰਨਾ ਦਲ ਬਾਬਾ ਬਕਾਲਾ, ਬਾਬਾ ਮੇਜਰ ਸਿੰਘ ਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਬਾਬਾ ਗੁਰਚਰਨ ਸਿੰਘ ਠੱਠਾਟਿੱਬਾ, ਬਾਬਾ ਜਸਪਾਲ ਸਿੰਘ ਜੌਹਲਾ, ਬਾਬਾ ਬਲਦੇਵ ਸਿੰਘ ਵੱਲ੍ਹਾ ਤਰਨਾ ਦਲ, ਬਾਬਾ ਮੇਜਰ ਸਿੰਘ ਸੋਢੀ ਦਸਮੇਸ਼ ਤਰਨਾ ਦਲ, ਬਾਬਾ ਬਲਦੇਵ ਸਿੰਘ ਮੁਸ਼ਤਫਾਬਾਦ, ਬਾਬਾ ਪ੍ਰੇਮ ਸਿੰਘ ਮਜੀਠਾ, ਬਾਬਾ ਪ੍ਰਗਟ ਸਿੰਘ ਮਜੀਠਾ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਸ. ਬਿੱਕਰ ਸਿੰਘ ਚੰਨੂ, ਸ. ਸ਼ਿੰਗਾਰਾ ਸਿੰਘ ਲੋਹੀਆਂ, ਭਾਈ ਮਨਜੀਤ ਸਿੰਘ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਬਲਦੇਵ ਸਿੰਘ ਚੂੰਘਾ, ਸ. ਗੁਰਮੇਲ ਸਿੰਘ ਸੰਗਤਪੁਰਾ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂੰ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਸਰਵਨ ਸਿੰਘ ਕੁਲਾਰ, ਸ. ਪਰਮਜੀਤ ਸਿੰਘ ਰਾਏਪੁਰ, ਸ. ਨਵਤੇਜ ਸਿੰਘ ਕਾਉਣੀ, ਸ. ਪ੍ਰੀਤਮ ਸਿੰਘ ਮਲਸੀਹਾਂ, ਸ. ਸਤਪਾਲ ਸਿੰਘ ਤਲਵੰਡੀ ਭਾਈ, ਸ. ਰਤਨ ਸਿੰਘ ਜੱਫਰਵਾਲ, ਸ. ਕੁਲਵੰਤ ਸਿੰਘ ਮੰਨਣ, ਸ. ਗੁਰਨਾਮ ਸਿੰਘ ਜੱਸਲ, ਸ. ਰਣਜੀਤ ਸਿੰਘ ਕਾਹਲੋਂ, ਸ. ਅਵਤਾਰ ਸਿੰਘ ਰਿਆ, ਸ. ਪਰਮਜੀਤ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਅਵਤਾਰ ਸਿੰਘ ਸੈਂਪਲਾ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਮਹਿੰਦਰ ਸਿੰਘ ਆਹਲੀ, ਸ. ਬਿਜੈ ਸਿੰਘ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ ਕੰਗ, ਸ. ਤੇਜਿੰਦਰ ਸਿੰਘ ਪੱਡਾ, ਸ. ਹਰਜਿੰਦਰ ਸਿੰਘ ਕੈਰੋਵਾਲ, ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਜਰਨੈਲ ਸਿੰਘ, ਸ. ਸਰਬਜੀਤ ਸਿੰਘ ਧੁੰਦਾ ਸਮੇਤ ਹੋਰ ਮੌਜੂਦ ਸਨ।

Leave a Reply

Your email address will not be published. Required fields are marked *