ਪਟਿਆਲਾ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲਾਂ ਅਤੇ ਫੁੱਲਾਂ ਦੇ ਪੌਦੇ ਲਗਾਏ

ਪਟਿਆਲਾ 5 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ,ਸ੍ਰੀ ਅੰਮ੍ਰਿਤਸਰ ਸਾਹਿਬ ਦੇ ਅਧੀਨ ਚੱਲ ਰਹੇ ਮਾਤਾ ਸਾਹਿਬ ਕੌਰ ਖ਼ਾਲਸਾ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਧਾਮੋ ਮਾਜਰਾ, ਪਟਿਆਲਾ ਵਿਖੇ ਧਾਰਮਿਕ ਚੇਤਨਾ ਸਭਾ, ਐੱਨ.ਅੱੈਸ.ਐੱਸ. ਅਤੇ ਨੰਨ੍ਹੀ ਛਾਂ ਯੂਨਿਟ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲਾਂ ਅਤੇ ਫੁੱਲਾਂ ਦੇ ਪੌਦੇ ਲਗਾਏ ਗਏ।

ਇਸ ਮੌਕੇ ਕਾਲਜ ਪ੍ਰਿੰਸੀਪਲ, ਡਾ. ਹਰਮੀਤ ਕੌਰ ਆਨੰਦ ਨੇ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ਼Î੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਸਾਹਿਬ ਦੇ ਉਦਮ ਵਜੋਂ ਇਹ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ । ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਵੱਲੋਂ ਮਿਲੇ ਵੱਡਮੂਲੇ ਤੋਹਫੇ ਹਵਾ, ਪਾਣੀ ਅਤੇ ਧਰਤੀ ਨੂੰ ਰੁੱਖ ਲਗਾ ਕੇ ਸੁਰਖਿਅਤ ਰੱਖ ਸਕਦੇ ਹਾਂ ਪਰ ਇਸਦੇ ਲਈ ਜਰੂਰਤ ਹੈ ਹਰ ਇੱਕ ਮਨੁੱਖ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਹੋਣ ਦੀ। ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਸਿਧਾਤਾਂ ਨੂੰ ਆਪਣੇ ਜੀਵਨ ਵਿੱਚ ਉਤਾਰਨ ਦੀ ਲੋੜ ਹੈ ਅਤੇ ਭਵਿੱਖ ਦੇ ਅਧਿਆਪਕ ਹੋਣ ਨਾਤੇ ਤੁਹਾਡੇ ਸਿਰ ਤੇ ਵੱਡੀ ਜਿੰਮ੍ਹੇਵਾਰੀ ਹੈ ਕਿ ਤੁਸੀਂ ਆਉਣ ਵਾਲੀ ਪੀੜ੍ਹੀ 2{੍ਰ ਸਹੀ ਦਿÎਸ਼ਾ ਪ੍ਰਦਾਨ ਕਰੋ ਤਾਂ ਜੋ ਉਹ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾ ਸਕਣ ।ਸਮਾਜ ਵਿੱਚ ਉਨ੍ਹਾਂ ਲੋਕਾਂ ਦੀ ਬਹੁਤ ਲੋੜ ਹੈ ਜੋ ਗੁਰੂ ਸਾਹਿਬਾਨ ਦੇ ਸਿਧਾਂਤਾਂ ਨੂੰ ਆਪਣੇ ਹਿਰਦੇ ਵਿੱਚ ਵਸਾਉਣ ਅਤੇ ਦੀਨ ਦੁਖੀਆਂ ਦਾ ਦਰਦ ਸਮਝ ਕੇ ਉਨ੍ਹਾਂ ਨੂੰ ਜਰੂਰਤ ਅਨੁਸਾਰ ਸਹਾਇਤਾ ਪ੍ਰਦਾਨ ਕਰਨ । ਇਸ ਲਈ ਜ਼ਰੂਰਤ ਹੈ ਕਿ ਮਨੁੱਖ ਪਹਿਲਾਂ ਆਪਣੀ ਸੋਚ ਵਿੱਚ ਤਬਦੀਲੀ ਲੈ ਕੇ ਆਵੇ ਅਤੇ ਇਸ ਉਪਰੰਤ ਹੀ ਸਰਬਤ ਦੇ ਭਲੇ ਲਈ ਉਦਮ ਕਰੇ । ਗੁਰਮਤਿ ਚੇਤਨਾ ਸਭਾ ਅਤੇ ਐੱਸ.ਐੱਸ.ਐੱਸ. ਦੇ ਇੰਚਾਰਜ ਪ੍ਰੋ. ਕੁਲਵਿੰਦਰ ਕੌਰ ਅਤੇ ਗੁਰਵਿੰਦਰ ਕੌਰ ਨੇ ਵੀ ਵਿਦਿਆਰਥਣਾਂ ਨੂੰ ਵਾਤਾਵਰਣ ਦੀ ਸੰਭਾਲ ਲਈ ਪ੍ਰੇਰਿਤ ਕੀਤਾ।ਇਸ ਦੌਰਾਨ ਸਮੂਹ ਸਟਾਫ ਮੈਬਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।

Leave a Reply

Your email address will not be published. Required fields are marked *