ਗੁਰਸ਼ਰਨ ਕੌਰ ਰੰਧਾਵਾ ਸਮਾਜਕ ਭਲਾਈ ਕੌਂਸਲ ਦੀ ਚੇਅਰਪਰਸਨ ਨਿਯੁਕਤ
ਚੰਡੀਗੜ੍ਹ 5 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬੁੱਧਵਾਰ ਨੂੰ ਆਪਣੀ ਸਰਕਾਰੀ ਰਿਹਾਇਸ਼ ‘ਤੇ ਗੁਰਸ਼ਰਨ ਕੌਰ ਰੰਧਾਵਾ ਨੂੰ ਪੰਜਾਬ ਰਾਜ ਸਮਾਜਿਕ ਭਲਾਈ ਕੌਂਸਲ ਦੀ ਚੇਅਰਪਰਸਨ ਵਜੋਂ ਨਿਯੁਕਤੀ ਪੱਤਰ ਸੌਂਪਦੇ ਹੋਏ। ਗੁਰਸ਼ਰਨ ਕੌਰ ਰੰਧਾਵਾ ਦੀ ਨਿਯੁਕਤੀ ਦਾ ਉਨ੍ਹਾਂ ਦੇ ਸਮਰਥਕਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਗੁਰਸ਼ਰਨ ਕੌਰ ਰੰਧਾਵਾ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਇਹ ਨਿਯੁਕਤੀ ਕੀਤੀ ਹੈ।
ਗੁਰਸ਼ਰਨ ਕੌਰ ਰੰਧਾਵਾ ਨੇ ਨਿਯੁਕਤੀ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਹਾਰਾਣੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਜੋ ਜ਼ਿੰਮੇਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਪਾਰਟੀ ਵੱਲੋਂ ਉਨ੍ਹਾਂ ਨੂੰ ਦਿੱਤੀ ਗਈ ਉਸ ‘ਤੇ ਇਮਾਨਦਾਰੀ ਤੇ ਤਨਦੇਹੀ ਨਾਲ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ।

