ਨਵਜੋਤ ਸਿੰਘ ਸਿੱਧੂ ਨੂੰ 5 ਦਿਨਾਂ ਲਈ ਮੁਕੰਮਲ ਆਰਾਮ ਦੀ ਸਲਾਹ
ਚੋਣ ਮੁਹਿੰਮ ਦੌਰਾਨ ਲਗਾਤਾਰ 70 ਮੀਟਿੰਗਾਂ ਨੇ ਸਿਹਤ ‘ਤੇ ਪਾਇਆ ਮਾੜਾ ਪ੍ਰਭਾਵ
ਚੰਡੀਗੜ•, 6 ਦਸੰਬਰ (ਮਧੂਸਾਰ ਬਿਊਰੋ) ਪੰਜਾਬ ਦੇ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੂੰ ਡਾਕਟਰਾਂ ਨੇ 3 ਤੋਂ 5 ਦਿਨਾਂ ਤੱਕ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਦੱਸਿਆ ਕਿ ਸ. ਸਿੱਧੂ ਜੋ ਪਿਛਲੇ 17 ਦਿਨਾਂ ਤੋਂ ਚੋਣ ਮੁਹਿੰਮ ‘ਤੇ ਸਨ ਅਤੇ ਇਸ ਦੌਰਾਨ ਉਨ੍ਹ•ਾਂ ਵੱਲੋਂ ਲਗਾਤਾਰ 70 ਜਨਤਕ ਮੀਟਿੰਗਾਂ ਕੀਤੀਆਂ ਗਈਆਂ। ਇਸ ਨਾਲ ਉਨ੍ਹ•ਾਂ ਦੀਆਂ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਪਿਆ। ਡਾਕਟਰਾਂ ਨੇ ਉਨ•੍ਹਾਂ ਨੂੰ ਦੱਸਿਆ ਹੈ ਕਿ ਵੋਕਲ ਕੌਰਡਜ਼ ‘ਤੇ ਮਾੜਾ ਪ੍ਰਭਾਵ ਨਾਲ ਉਨ੍ਹਾਂ ਦੀ ਆਵਾਜ਼ ਨੂੰ ਨੁਕਸਾਨ ਪਹੁੰਚ ਸਕਦਾ ਹੈ ਜਿਸ ਕਾਰਨ ਡਾਕਟਰਾਂ ਵੱਲੋਂ ਸ. ਸਿੱਧੂ ਨੂੰ ਨੂੰ 3-5 ਦਿਨ ਦੇ ਮੁਕੰਮਲ ਆਰਾਮ ਦੀ ਸਲਾਹ ਦਿੱਤੀ ਗਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਕੈਬਨਿਟ ਮੰਤਰੀ ਸ. ਸਿੱਧੂ ਐਂਮਬੋਲਿਜ਼ਮ ਟਰੀਟਮੈਂਟ ਲੈ ਰਹੇ ਹਨ, ਇਸ ਲਈ ਲਗਾਤਾਰ ਹਵਾਈ ਯਾਤਰਾ ਉਨ੍ਹਾਂ ਲਈ ਹਾਨੀਕਾਰਕ ਹੈ। ਕੁਝ ਸਾਲ ਪਹਿਲਾਂ ਜ਼ਿਆਦਾ ਹਵਾਈ ਯਾਤਰਾ ਕਾਰਨ ਉਹ ਡੀ.ਵੀ.ਟੀ. ਦੀ ਸਮੱਸਿਆ ਤੋਂ ਪ੍ਰਭਾਵਿਤ ਹੋ ਗਏ ਸਨ। ਉਨ•੍ਹਾਂ ਵੱਲੋਂ ਲੜੀਵਾਰ ਹੀਮਾਟੌਲੋਜੀ (ਬਲੱਡ) ਟੈਸਟ ਕਰਵਾਏ ਗਏ ਹਨ। ਡਾਕਟਰਾਂ ਦੀ ਸਲਾਹ ਨਾਲ ਉਹ ਮੁਕੰਮਲ ਜਾਂਚ ਅਤੇ ਰਿਕਵਰੀ ਲਈ ਕਿਸੇ ਅਣਦੱਸੀ ਥਾਂ ‘ਤੇ ਗਏ ਹਨ। ਉਨ੍ਹਾਂ ਨੂੰ ਸਾਹ ਲੈਣ ਦੇ ਅਭਿਆਸ ਅਤੇ ਫਿਜ਼ੀਓਥੈਰੇਪੀ ਦੇ ਨਾਲ ਵਿਸ਼ੇਸ਼ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ।

