ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਕਰਤਾਰਪੁਰ ਲਾਂਘਾ ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਚ ਪਾਕਿਸਤਾਨ

ਨਵੀਂ ਦਿੱਲੀ 6 ਦਸੰਬਰ (ਮਧੂਸਾਰ ਬਿਊਰੋ) ਪਾਕਿਸਤਾਨ ਕਰਤਾਰਪੁਰ ਲਾਂਘੇ ‘ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ ਇਹ ਬਹੁਤ ਹੀ ਮੰਦਭਾਗਾ ਹੈ ਅਸੀਂ ਇਸ ਨੂੰ ਸਿੱਖ ਭਾਈਚਾਰੇ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਵਜੋਂ ਦੇਖ ਰਹੇ ਹਾਂ, ਜਦੋਂ ਕਿ ਪਾਕਿਸਤਾਨ ਦੇ ਇਰਾਦੇ ਹੀ ਸਾਫ ਨਹੀਂ ਹਨ।

ਕਰਤਾਰਪੁਰ ਲਾਂਘੇ ‘ਤੇ ਬੋਲਦਿਆਂ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਕਰਤਾਰਪੁਰ ਲਾਂਘੇ ‘ਤੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਿਹਾ ਹੈ। ਸਾਨੂੰ ਉਮੀਦ ਹੈ ਕਿ ਕਰਤਾਰਪੁਰ ਲਾਂਘੇ ਦੇ ਸਬੰਧ ਵਿਚ ਪਾਕਿਸਤਾਨ ਆਪਣੇ ਵਲੋਂ ਕੀਤੇ ਗਏ ਐਲਾਨ ਪੂਰੇ ਕਰੇਗਾ ਅਤੇ ਸਿੱਖਾਂ ਦੀਆਂ ਉਮੀਦਾਂ ‘ਤੇ ਖਰ੍ਹਾ ਉਤਰੇਗਾ। ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਸਬੰਧੀ ਬੀਤੇ ਦਿਨ ਨੀਂਹ ਪੱਥਰ ਰੱਖਿਆ ਗਿਆ ਸੀ, ਜਿਸ ਨੂੰ ਲੈ ਕੇ ਦੋਹਾਂ ਮੁਲਕਾਂ ਵਿਚ ਵੱਸਦੀ ਸਿੱਖ ਸੰਗਤ ਵਿਚ ਬਹੁਤ ਖੁਸ਼ੀ ਹੈ।

Leave a Reply

Your email address will not be published. Required fields are marked *