ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੂਰਬ ਬੜੀ ਸ਼ਰਧਾ ਨਾਲ ਮੰਨਿਆ
ਪਟਿਆਲਾ 11 ਦਸੰਬਰ (ਮਧੂਸਾਰ ਬਿਊਰੋ) ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਗੁਰਦਵਾਰਾ ਦੁਖਨਿਵਾਰਨ ਸਾਹਿਬ ਵਿਖੇ ਸਮਾਪਤ ਹੋਇਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਕੱਢਿਆ ਗਿਆ।
ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵੱਲੋਂ ਕੀਤੀ ਗਈ ਅਤੇ ਵਜਾ ਜਾ ਰਹੇ ਨਰਸਿੰਙੇ ਸ਼ੋਭਾ ਵਧਾ ਰਹੇ ਸਨ। ਫੁੱਲਾਂ ਨਾਲ ਸਜਾਈ ਪਲਾਕੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਬਿਰਾਜਮਾਨ ਨਗਰ ਕੀਰਤਨ ਮੌਕੇ ਵੱਡੀ ਗਿਣਤੀ ‘ਚ ਸ਼ਿਰਕਤ ਹੋਣ ਪੁੱਜੀਆਂ ਸੰਗਤਾਂ ਪਾਲਕੀ ਸਾਹਿਬ ਦੇ ਨਾਲ-ਨਾਲ ਚੱਲਦੀਆਂ ਹੋਈਆਂ ਬਾਣੀ ਪੜ ਰਹੀਆਂ ਸਨ, ਜਿਸ ਨਾਲ ਗੁਰੂ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਵੀ ਵੇਖਣ ਨੂੰ ਮਿਲਿਆ।
ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਲੰਗਰ ਦੇ ਸਟਾਲਾਂ ਤੋਂ ਸੰਗਤਾਂ ਸ਼ਰਧਾ ਭਾਵਨਾ ਨਾਲ ਪ੍ਰਸ਼ਾਦ ਲੈ ਰਹੀਆਂ ਸਨ।ਕੀਤਾ ਗਿਆ, ਜਿਨ੍ਹਾਂ ਦੀ ਹਜ਼ੂਰੀ ‘ਚ ਰਾਗੀ ਸਿੰਘਾਂ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਪ੍ਰਵਾਹ ਚਲਾਇਆ ਜਾ ਰਿਹਾ ਸੀ। ਇਸ ਮੌਕੇ ‘ਤੇ ਗੁ. ਦੂਖਨਿਵਾਰਨ ਸਾਹਿਬ ਦੇ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਰਿਕਾਰਡ ਕੀਪਰ ਗੁਰਦੀਪ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਹਾਜ਼ਰ ਸਨ।

