ਪਟਿਆਲਾ

ਸਥਾਪਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੋਤੀਬਾਗ ਸਾਹਿਬ ਵਿਖੇ ਸ਼ੁਰੂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ

ਪਟਿਆਲਾ, 12 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ 98ਵੇਂ ਸਥਾਪਨਾ ਦਿਵਸ ਮੌਕੇ ਪਾਰਟੀ ਦੀ ਚੜ੍ਹਦੀਕਲਾ ਲਈ ਅਕਾਲੀ ਦਲ ਪਟਿਆਲਾ ਸ਼ਹਿਰੀ ਵਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।

ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 14 ਦਸੰਬਰ ਨੂੰ ਪਾਠ ਦੇ ਭੋਗ ਪਾਏ ਜਾਣਗੇ। ਇਸ ਮੌਕੇ ਹਰਪਾਲ ਜੁਨੇਜਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦਾ ਓਟ ਆਸਰਾ ਲੈ ਕੇ ਚੱਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਸਮੁੱਚਾ ਅਕਾਲੀ ਦਲ ਚੜ੍ਹਦੀਕਲਾ ਵਿਚ ਹੈ। ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਅਹੁਦੇਦਾਰਾਂ ਨੇ ਵੀ ਸੇਵਾ ਨਿਭਾਈ ਅਤੇ ਲੰਬੇ ਸਮੇਂ ਤੱਕ ਗੁਰਦੁਆਰਾ ਸਾਹਿਬ ਵਿਚ ਬੈਠ ਕੇ ਬਾਣੀ ਸਰਵਣ ਕੀਤੀ।

Leave a Reply

Your email address will not be published. Required fields are marked *