ਦੇਸ਼-ਵਿਦੇਸ਼ਪੰਜਾਬ

ਜੀ.ਕੇ. ਦੇ ਖਿਲਾਫ ਐੱਫ.ਆਈ.ਆਰ. ਦਰਜ ਕਰਨ ਦੇ ਆਦੇਸ਼

ਨਵੀਂ ਦਿੱਲੀ 13 ਦਸੰਬਰ (ਮਧੂਸਾਰ ਬਿਊਰੋ) ਪਟਿਆਲਾ ਹਾਊਸ ਅਦਾਲਤ ਨੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਖ਼ਿਲਾਫ਼ ਤੁਰਤ ਐੱਫ. ਆਈ. ਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਦਿੱਲੀ ਪੁਲਸ ਨੂੰ ਕੇਸ ਦਰਜ ਕਰਨ ਲਈ ਕਿਹਾ ਹੈ। ਜੀ.ਕੇ ਖਿਲਾਫ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਅਦਾਲਤ ਨੇ ਕਿਹਾ ਹੈ ਕਿ ਜੀ.ਕੇ ਖਿਲਾਫ 24 ਘੰਟਿਆਂ ‘ਚ ਐੱਫ.ਆਈ.ਆਰ ਦਰਜ ਕਰਨ ਤੋਂ ਬਾਅਦ ਪੂਰੀ ਰਿਪੋਰਟ ਅਦਾਲਤ ਵਿਚ ਪੇਸ਼ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਦੇ ਦੋਸ਼ ਲੱਗਣ ਤੋਂ ਬਾਅਦ ਜੀ.ਕੇ ਨੇ ਬੀਤੇ ਦਿਨੀਂ ਅਸਤੀਫਾ ਦੇ ਦਿੱਤਾ ਸੀ ਤੇ ਦਾਅਵਾ ਕੀਤਾ ਸੀ ਕਿ ਉਹ ਨਿਰਦੋਸ਼ ਹਨ ਤੇ ਅਦਾਲਤ ਉਨ੍ਹਾਂ ਦੇ ਹੱਕ ਵਿਚ ਹੀ ਫੈਸਲਾ ਸੁਣਾਏਗੀ। ਹੁਣ ਅਦਾਲਤ ਵੱਲੋਂ ਸੁਣਾਏ ਫੈਸਲੇ ਕਾਰਨ ਜੀ.ਕੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਜੀ.ਕੇ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਜਦੋਂ ਤੱਕ ਉਹ ਆਪਣੇ ‘ਤੇ ਲੱਗੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਝੂਠਾ ਸਾਬਤ ਨਹੀਂ ਕਰ ਦੇਣਗੇ, ਉਦੋਂ ਤੱਕ ਕੋਈ ਵੀ ਅਹੁਦਾ ਨਹੀਂ ਲੈਣਗੇ।

Leave a Reply

Your email address will not be published. Required fields are marked *