ਸੱਜਣ ਕੁਮਾਰ ਨੂੰ ਉਮਰ ਕੈਦ ਦਾ ਫੈਸਲਾ : ਸ਼੍ਰੋਮਣੀ ਕਮੇਟੀ ਵੱਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ
ਅੰਮ੍ਰਿਤਸਰ, 17 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਦਿਲਜੀਤ ਸਿੰਘ ਬੇਦੀ ਤੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਸ਼੍ਰੋਮਣੀ ਕਮੇਟੀ ਦੇ ਹੋਰ ਅਧਿਕਾਰੀਆਂ ਨੇ ਵੀ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜਾ ਦਾ ਸਵਾਗਤ ਕਰਦਿਆਂ ਇਸ ਫੈਸਲੇ ਲਈ ਨਿਆਂ ਪ੍ਰਣਾਲੀ ਦਾ ਧੰਨਵਾਦ ਕੀਤਾ ਹੈ।
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਕਿਹਾ ਕਿ ਅਦਾਲਤ ਵੱਲੋਂ ਸੁਣਾਈ ਗਈ ਇਹ ਸਜਾ ਇੱਕ ਮਾਮਲੇ ਨਾਲ ਸਬੰਧ ਰੱਖਦੀ ਹੈ ਜਦਕਿ ਦਿੱਲੀ ਵਿਚ ਹਜਾਰਾਂ ਦੀ ਗਿਣਤੀ ਵਿਚ ਕੀਤੇ ਸਿੱਖਾਂ ਦੇ ਕਤਲੇਆਮ ਲਈ ਵੀ ਸੱਜਣ ਕੁਮਾਰ ਅਤੇ ਹੋਰ ਦੋਸ਼ੀ ਹਨ। ਉਨ੍ਹਾਂ ਮੰਗ ਕੀਤੀ ਕਿ ਸਿੱਖ ਕਤਲੇਆਮ ਦੇ ਸਾਰੇ ਹੀ ਦੋਸ਼ੀਆਂ ਨੂੰ ਮੌਤ ਦੀ ਸਜਾ ਦਿੱਤੀ ਜਾਵੇ ਅਤੇ ਜਿਸ ਤਰ੍ਹਾਂ ਸਿੱਖਾਂ ਨੂੰ ਕੋਹ ਕੋਹ ਕੇ ਮਾਰਿਆਂ ਗਿਆ ਸੀ ਉਹੋ ਜਿਹਾ ਹੀ ਹਸ਼ਰ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਦਾ ਵੀ ਹੋਣਾ ਚਾਹੀਦਾ ਹੈ।

