ਪਟਿਆਲਾ

ਜ਼ਿਲ੍ਹਾ ਪਟਿਆਲਾ ਅੰਦਰ ਪਹਿਲਾ ਪੁਲਿਸ ਬਜ਼ੁਰਗ ਦਿਵਸ ਮਨਾਇਆ

ਪਟਿਆਲਾ, 18 ਦਸੰਬਰ (ਮਧੂਸਾਰ ਬਿਊਰੋ) ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਜੀ.ਓ.ਮੈਸ ਪੁਲਿਸ ਲਾਇਨ ਪਟਿਆਲਾ ਵਿਖੇ ਪਹਿਲਾ ਪੁਲਿਸ ਬਜ਼ੁਰਗ ਦਿਵਸ ਦਾ ਆਯੋਜਨ ਕੀਤਾ ਗਿਆ।

ਸਮਾਗਮ ਵਿੱਚ ਸ੍ਰੀ ਹਰਵਿੰਦਰ ਸਿੰਘ ਵਿਰਕ, ਪੀ.ਪੀ.ਐਸ, ਕਪਤਾਨ ਪੁਲਿਸ (ਸਥਾਨਕ) ਪਟਿਆਲਾ ਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਗਜ਼ਟਿਡ ਅਫ਼ਸਰਾਂ ਅਤੇ ਰਿਟਾਇਰਡ ਇੰਸਪੈਕਟਰ ਜਨਰਲ ਪੁਲਿਸ ਸ੍ਰੀ ਪਰਮਜੀਤ ਸਿੰਘ ਗਿੱਲ, ਰਿਟਾਇਰਡ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ੍ਰੀ ਹਰਿੰਦਰ ਸਿੰਘ ਚਾਹਲ, ਰਿਟਾਇਰਡ ਐਸ.ਪੀ ਸ੍ਰੀ ਗੁਰਿੰਦਰ ਸਿੰਘ ਬੱਗੜ, ਐਸ.ਪੀ. ਸ੍ਰੀ ਗੁਰਨਾਮ ਸਿੰਘ ਮਹਿਰਾ, ਏ.ਆਈ.ਜੀ. ਸ੍ਰੀ ਮਹਿੰਦਰ ਸਿੰਘ ਚਾਹਲ, ਉਪ ਕਪਤਾਨ ਪੁਲਿਸ ਸ੍ਰੀਮਤੀ ਸੁਖਦੇਵ ਕੌਰ, ਇੰਸਪੈਕਟਰ ਸ੍ਰੀ ਸਮਸੇਰ ਸਿੰਘ ਗੱਡੂ ਆਦਿ ਵੱਲੋ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਗਈ। ਇਸ ਸਮਾਗਮ ਵਿੱਚ 100 ਦੇ ਕਰੀਬ ਰਿਟਾਇਰਡ ਪੁਲਿਸ ਅਧਿਕਾਰੀ/ਕਰਮਚਾਰੀਆਂ ਨੇ ਵੀ ਹਿੱਸਾ ਲਿਆ।
ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਮਨਦੀਪ ਸਿੰਘ ਸਿੱਧੂ ਵੱਲੋਂ ਇਸ ਪ੍ਰੋਗਰਾਮ ਵਿੱਚ ਆਏ ਸਮੂਹ ਪੁਲਿਸ ਮੁਲਾਜ਼ਮਾਂ ਨੂੰ ਜੀ ਆਇਆ ਆਖਿਆ ਗਿਆ ਅਤੇ ਉਨ੍ਹਾਂ ਰਿਟਾਇਰਡ ਹੋਏ ਪੁਲਿਸ ਅਧਿਕਾਰੀ/ਕਰਮਚਾਰੀਆਂ ਅਤੇ ਸੇਵਾ ਕਰ ਰਹੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਵਿੱਚ ਵਿਵਹਾਰ, ਸਤਿਕਾਰ ਅਤੇ ਸਦਭਾਵਨਾ ਭਰਿਆ ਮਾਹੌਲ ਬਣਾਈ ਰੱਖਣ ਦੀ ਅਪੀਲ ਕਰਦਿਆ ਕਿਹਾ ਕਿ ਪੁਲਿਸ ਵਿਭਾਗ ਹਰ ਸਮੇਂ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਦੁੱਖ ਤਕਲੀਫ਼/ਸਮੱਸਿਆ ਦੇ ਹੱਲ ਲਈ ਯਤਨਸ਼ੀਲ ਰਹੇਗਾ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਪਟਿਆਲਾ ਵੱਲੋ ਪੰਜ ਸਭ ਤੋ ਵੱਡੀ ਉਮਰ ਦੇ ਰਿਟਾਇਰਡ ਅਧਿਕਾਰੀ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਰਿਟਾਇਰਡ ਪੁਲਿਸ ਅਧਿਕਾਰੀ/ਕਰਮਚਾਰੀਆਂ ਨੂੰ ਲੋੜ ਵੇਲੇ ਮਹਿਕਮਾ ਪੁਲਿਸ ਦੀ ਸਹਾਇਤਾ ਕਰਨ ਲਈ ਸਹਿਯੋਗ ਮੰਗਿਆ ਗਿਆ।
ਇਸ ਮੌਕੇ ਸ੍ਰੀ ਸੁਖਵਿੰਦਰ ਸਿੰਘ, ਰਿਟਾਇਰਡ ਇੰਸਪੈਕਟਰ ਪ੍ਰਧਾਨ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਪਟਿਆਲਾ ਵੱਲੋ ਐਸੋਸੀਏਸ਼ਨ ਨੂੰ ਪੁਲਿਸ ਪ੍ਰਸ਼ਾਸਨ ਵੱਲੋ ਦਿੱਤੇ ਗਏ ਸਹਿਯੋਗ ਅਤੇ ਕੀਤੇ ਕੰਮਾਂ ਸਬੰਧੀ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਉਨ੍ਹਾਂ ਵੱਲੋ ਭਰੋਸਾ ਦਿਵਾਇਆ ਗਿਆ ਕਿ ਸਾਰੇ ਰਿਟਾਇਰਡ ਤੇ ਸਰਵਿਸ ਕਰ ਰਹੇ ਪੁਲਿਸ ਕਰਮਚਾਰੀ ਆਪਸੀ ਪ੍ਰੇਮ ਭਾਵ ਤੇ ਮਿਲਵਰਤਨ ਨਾਲ ਕੰਮ ਕਰਦੇ ਰਹਿਣਗੇ।
ਇਸ ਮੌਕੇ ਸਮੂਹ ਰਿਟਾਇਰਡ ਪੁਲਿਸ ਅਧਿਕਾਰੀ/ਕਰਮਚਾਰੀ ਅਤੇ ਸਰਵਿਸ ਕਰ ਰਹੇ ਅਧਿਕਾਰੀ/ਕਰਮਚਾਰੀਆਂ ਵੱਲੋ ਪਿਛਲੇ ਇੱਕ ਸਾਲ ਦੌਰਾਨ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਰੱਖਿਆ ਗਿਆ।

Leave a Reply

Your email address will not be published. Required fields are marked *