ਨਵਾਜ਼ ਵਿਰੁੱਧ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਚ ਫੈਸਲਾ 24 ਦਸੰਬਰ ਨੂੰ
ਇਸਲਾਮਾਬਾਦ 19 ਦਸੰਬਰ (ਮਧੂਸਾਰ ਬਿਊਰੋ) ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਬਾਕੀ ਦੋ ਮਾਮਲਿਆਂ ਵਿਚ ਫੈਸਲਾ 24 ਦਸੰਬਰ ਨੂੰ ਸੁਣਾਏਗੀ।
ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਦੇ ਜੱਜ ਮੁਹੰਮਦ ਅਰਸ਼ਦ ਮਲਿਕ ਨੇ 68 ਸਾਲਾ ਸ਼ਰੀਫ ਵਿਰੁੱਧ ਫਲੈਗਸ਼ਿਪ ਇਨਵੈਸਟਮੈਂਟ ਅਤੇ ਅਲ-ਅਜ਼ੀਜ਼ੀਆ ਮਾਮਲਿਆਂ ਦੀ ਸੁਣਵਾਈ ਪੂਰੀ ਹੋਣ ਦੇ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਦਾਲਤ 24 ਦਸੰਬਰ ਨੂੰ ਫੈਸਲਾ ਸੁਣਾਏਗੀ ਜੋ ਤਿੰਨ ਵਾਰ ਪ੍ਰਧਾਨ ਮੰਤਰੀ ਰਹਿ ਚੁੱਕੇ ਸ਼ਰੀਫ ਵਿਰੁੱਧ ਭ੍ਰਿਸ਼ਟਾਚਾਰ ਦੇ ਦੋ ਮਾਮਲਿਆਂ ਨੂੰ ਨਿਪਟਾਉਣ ਲਈ ਸੁਪਰੀਮ ਕੋਰਟ ਵੱਲੋਂ ਤੈਅ ਕੀਤੀ ਗਈ ਸਮੇਂ ਸੀਮਾ ਹੈ।

