ਡਾ. ਗਾਂਧੀ ਵੱਲੋਂ ਬਰਗਾੜੀ ਮਾਮਲੇ ‘ਤੇ ਪੰਜਾਬ ਸਰਕਾਰ ਖਿਲਾਫ਼ ਰਾਜਨਾਥ ਨਾਲ ਮੁਲਾਕਾਤ
ਪੰਜਾਬ ਸਰਕਾਰ ਦੀ ਗੈਰ ਸੰਜੀਦਗੀ ਨੂੰ ਲੈ ਕੇ ਗ੍ਰਹਿ ਮੰਤਰੀ ਨੇ ਰਿਪੋਰਟ ਮੰਗੀ
ਪਟਿਆਲਾ 20 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ) ਲੋਕ ਸਭਾ ਦੀ ਕਾਰਵਾਈ ਲਗਾਤਾਰ ਠੱਪ ਹੋਣ ਅਤੇ ਸਦਨ ਅੰਦਰ ਇਹ ਮੁੱਦਾ ਨਾਂ ਉਠਾਏ ਜਾਣ ਕਾਰਨ, ਅੱਜ ਡਾ. ਧਰਮਵੀਰ ਗਾਂਧੀ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਜੀ ਨਾਲ ਮੁਲਾਕਾਤ ਕਰਕੇ ਨਕੋਦਰ ਵਿਖੇ, ਫਰਵਰੀ 1986 ਵਿਚ ਨਕੋਦਰ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੇ ਸ਼ਰਧਾਲੂਆਂ ਉੱਤੇ ਪੁਲਿਸ ਫਾਈਰਿੰਗ ਨਾਲ, ਚਾਰ ਮਾਰੇ ਗਏ ਨਿਰਦੋਸ਼ ਸ਼ਰਧਾਲੂਆਂ ਦੀ ਘਟਨਾ ਦੀ ਪੜਤਾਲ ਲਈ ਬਣੀ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਅਜ੍ਹੇ ਤੱਕ ਨਸ਼ਰ ਨਾਂ ਕਰਨ ਅਤੇ ਦੋਸ਼ੀਆਂ ਨੂੰ ਜੁਲਮ ਦੇ ਕਟਿਹਰੇ ਵਿਚ ਖੜ੍ਹਾ ਕਰਕੇ ਸਜਾਵਾਂ ਨਾ ਦੇਣ ਵਿਰੁੱਧ, ਪੰਜਾਬ ਸਰਕਾਰ ਦੀ ਮੁਜ਼ਰਮਾਨਾਂ ਉਦਾਸੀਨਤਾ ਤੇ ਪਹੁੰਚ ਦੇ ਖਿਲਾਫ, ਇੰਨਸਾਫ ਦੀ ਮੰਗ ਕਰਦੇ ਹੋਏ, ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਸਬੰਧ ਵਿਚ ਬਣੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਫੌਰੀ ਤੌਰ ਤੇ ਜਨਤਕ ਕਰਨ ਅਤੇ ਨਿਰਦੋਸ਼ ਨੌਜਵਾਨਾਂ ਦੇ ਕਾਤਿਲ- ਪੁਲਿਸ ਮੁਲਾਜ਼ਮਾਂ, ਅਫਸਰਾਂ ਤੇ ਜਿੰਮੇਵਾਰ ਅਫਸਰਸ਼ਾਹੀ ਨੂੰ ਸਜਾਵਾਂ ਦੇਣ ਲਈ ਪੰਜਾਬ ਸਰਕਾਰ ਨੂੰ ਸਖਤ ਦਿਸ਼ਾ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਤੁਰੰਤਪੰਜਾਬ ਸਰਕਾਰ ਦੀ ਇਸ ਗੈਰ-ਸੰਜੀਦਗੀ ਨੂੰ ਲੈ ਕੇ, ਤੁਰੰਤ ਕਾਰਵਾਈ ਕਰਨ ਲਈ ਪੰਜਾਬ ਸਰਕਾਰ ਨੂੰ ਚਿੱਠੀ ਲਿਖਣ, ਲਈ ਕਿਹਾ ਅਤੇ ਰਿਪੋਰਟ ਭੇਜਣ ਲਈ ਹੁਕਮ ਦਿੱਤੇ।

