ਸੰਤ ਬਾਬਾ ਗੁਰਬਚਨ ਸਿੰਘ ਕੰਬਲੀ ਵਾਲਿਆਂ ਦੀ 18ਵੀਂ ਬਰਸੀ ਨੂੰ ਸਮਰਪਿਤ ਮਹਾਨ ਸੰਤ ਸਮਾਗਮ 23 ਦਸੰਬਰ ਨੂੰ
ਸੰਤ ਬਾਬਾ ਗੁਰਬਚਨ ਸਿੰਘ ਵਾਲਿਆਂ ਦੀ 18ਵੀਂ ਬਰਸੀ ਨੂੰ ਸਮਰਪਿਤ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਚੇਤਨਾ ਮਾਰਚ ਅੱਜ
ਪਟਿਆਲਾ 21 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੇ) ਬ੍ਰਹਮ ਗਿਆਨੀ ਸੱਚਖੰਡ ਸੰਤ ਬਾਬਾ ਗੁਰਬਚਨ ਸਿੰਘ ਵਾਲਿਆਂ ਦੀ 18ਵੀਂ ਬਰਸੀ ਨੁੰ ਸਮਰਪਿਤ ਅਤੇ ਮਾਤਾ ਗੁਜਰ ਕੌਰ, ਚਾਰ ਸਾਹਿਬਜ਼ਾਦਆਂ ਨੂੰ ਸਮਰਪਿਤ ਅੱਜ ਗੁਰਦੁਆਰਾ ਸਾਹਿਬ ਸੰਤ ਕੰਬਾਲੀ ਵਾਲਾ ਵਿਖੇ ਸ੍ਰੀ ਆਖੰਡ ਪਾਠਾਂ ਸਾਹਿਬ ਦੀ 13ਵੀਂ ਲੜੀ ਦੀ ਆਰੰਭਤਾ ਕੀਤੀ ਗਈ।
ਇਸ ਮੌਕੇ ਧਾਰਮਿਕ ਸਮਾਗਮਾਂ ਅਤੇ ਸ਼ਹੀਦੀ ਚੇਤਨਾ ਮਾਰਚ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ ਬਾਰੇ ਜਾਣਕਾਰੀ ਦਿੰਦਿਆਂ ਸੰਤ ਬਾਬਾ ਨਛੱਤਰ ਸਿੰਘ ਵਾਲਿਆਂ ਨੇ ਦੱਸਿਆ ਕਿ ਸੱਚਖੰਡ ਸੰਤ ਬਾਬਾ ਗੁਰਬਚਨ ਸਿੰਘ ਵੱਲੋਂ ਦਿਖਾਏ ਮਾਰਗ ‘ਤੇ ਚੱਲਦਿਆਂ ਧਰਮ ਦੇ ਪ੍ਰਚਾਰ ਅਤੇ ਪਸਾਰ ਲਈ ਉਨ੍ਹਾਂ ਵੱਲੋਂ ਸਰਬੱਤ ਅਤੇ ਮਨੁੱਖਤਾ ਦੇ ਕਲਿਆਣ ਦੇ ਲਈ ਕੀਤੇ ਭਲਾਈ ਕਾਰਜਾਂ ਨੂੰ ਅੱਗੇ ਤੋਰਨ ਲਈ ਦਿਨ ਐਤਵਾਰ ਨੂੰ ਮਹਾਨ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਸਮਾਗਮਾਂ ‘ਚ ਸੰਗਤਾਂ ਨੂੰ ਵੱਧ ਚੜਕੇ ਪੁੱਜਣਾ ਚਾਹੀਦਾ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਗੁਰਬਚਨ ਸਿੰਘ ਜੀ ਵਾਲਿਆਂ ਦੀ 18ਵੀਂ ਬਰਸੀ ਅਤੇ ਸ਼ਹੀਦੀ ਚੇਤਨਾ ਮਾਰਚ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਨਗਰ ਕੀਰਤਨ ਦੀ ਆਰੰਭਤਾ ਕੀਤੀ ਜਾ ਰਹੀ ਹੈ। ਨਗਰ ਕੀਰਤਨ ਸ਼ਹਿਰ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲਾ ਵਿਖੇ ਸਮਾਪਤ ਹੋਵੇਗਾ। ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਜਾਣੂੰ ਕਰਵਾਇਆ ਕਿ ਅਜੌਕੀ ਪੀੜੀ ਨੂੰ ਗੁਰੂ ਮਾਰਗ ‘ਤੇ ਲਿਆਉਣ ਅਤੇ ਸ਼ਬਦ ਗੁਰੂ ਨਾਲ ਜੋੜਨ ਲਈ ਏਨਾਂ ਧਾਰਮਕ ਸਮਾਗਮਾਂ ‘ਚ ਸੰਗਤਾਂ ਨੂੰ ਜੋੜਨ ਦਾ ਉਪਰਾਲਾ ਕੀਤਾ ਗਿਆ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ ਸੰਤ ਅਮਰਜੀਤ ਸਿੰਘ ਸਲਾਹਪੁਰ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਸ. ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ,, ਸ. ਮਲਕੀਤ ਸਿੰਘ ਖੰਨੇ ਵਾਲੇ, ਸ. ਗੁਰਦੀਪ ਸਿੰਘ ਪ੍ਰਬੰਧਕ, ਸ਼ ਪਰਮਜੀਤ ਸਿੰਘ ਇੰਸਪੈਕਟਰ ਪੀਆਰਟੀਸੀ ਆਦਿ ਹਾਜ਼ਰ ਸਨ।
ਕੈਪਸ਼ਨ : ਗੁਰਦੁਆਰਾ ਸਾਹਿਬ ਸੰਤ ਕੰਬਲੀ ਵਾਲੇ ਵਿਖੇ ਸੰਤ ਬਾਬਾ ਨਛੱਤਰ ਸਿੰਘ ਜੀ ਸ੍ਰੀ ਆਖੰਡ ਪਾਠਾਂ ਦੀ ਦੂਜੀ ਲੜੀ ਦੀ ਆਰੰਭਤਾ ਕਰਦੇ ਹੋਏ, ਨਾਲ ਹਨ ਪ੍ਰਬੰਧਕ ਭਾਈ ਗੁਰਦੀਪ ਸਿੰਘ ਅਤੇ ਹੋਰ।

