ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਮੌਕੇ ਨਗਰ ਕੀਰਤਨ
ਗੱਤਕਾ ਪਾਰਟੀਆਂ ਅਤੇ ਖਾਲਸਾਈ ਪਹਿਰਾਵਿਆਂ ‘ਚ ਸਜੇ ਬੱਚੇ ਰਹੇ ਖਿੱਚ ਦਾ ਕੇਂਦਰ
ਮਾਤਾ ਗੁਜਰ ਕੌਰ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਧਰਮ ਪ੍ਰਤੀ ਅਡਿੱਗ ਅਤੇ ਅਡੋਲ ਰਹਿਣ ਦੀ ਦਿੰਦੀ ਹੈ ਪ੍ਰੇਰਨਾ : ਸੰਤ ਕੰਬਲੀ ਵਾਲੇ
ਪਟਿਆਲਾ 22 ਦਸੰਬਰ (ਕੰਵਰ ਬੇਦੀ/ਮਧੂਸਾਰ ਬਿਊਰੋ)
ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਤੋਂ ਗੁਰਦੁਆਰਾ ਸਾਹਿਬ ਦੇ ਗੱਦੀ ਨਸ਼ੀਨ ਸੰਤ ਬਾਬਾ ਨਛੱਤਰ ਸਿੰਘ ਕੰਬਲੀ ਵਾਲਿਆਂ ਦੀ ਯੋਗ ਅਗਵਾਈ ‘ਚ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਚੇਤਨਾ ਮਾਰਚ ਅਤੇ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ।
ਨਗਰ ਕੀਰਤਨ ਦੀ ਅਗਵਾਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਪੰਜ ਪਿਆਰਿਆਂ ਵੱਲੋਂ ਕੀਤੀ। ਆਰੰਭਤਾ ਦੌਰਾਨ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੱਲੋਂ ਖਾਲਸਾ ਪੰਥ ਦੀ ਚੜ੍ਹਦੀਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਤੋਂ ਬਾਦ ਨਗਰ ਕੀਰਤਨ ਰਵਾਨਾ ਹੋਇਆ। ਪਾਲਕੀ ਸਾਹਿਬ ‘ਚ ਸਸ਼ੋÎਿਪਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਚ ਬਾਣੀ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਪਾਲਕੀ ਸਾਹਿਬ ਦੇ ਨਾਲ ਚੱਲਦੀਆਂ ਹੋਈਆਂ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾ ਰਹੀਆਂ ਸਨ।
ਨਗਰ ਕੀਰਤਨ ਦੌਰਾਨ ਗੱਤਕਾ ਪਾਰਟੀਆਂ ਅਤੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਖਾਲਸਾਨੀ ਪਹਿਰਵਿਆਂ ‘ਚ ਸਾਰਿਆਂ ਦਾ ਧਿਆਨ ਖਿੱਚਿਆ। ਇਸ ਮੌਕੇ ਗੱਤਕਾ ਪਾਰਟੀਆਂ ਨੇ ਜੌਹਰ ਵਿਖਾਏ ਅਤੇ ਸਾਰਿਆਂ ਨੂੰ ਬਾਣੀ ਅਤੇ ਬਾਣੀ ਦਾ ਧਾਰਨੀ ਬਣਨ ਦੀ ਪ੍ਰੇਰਨਾ ਦਿੱਤੀ।
ਨਗਰ ਕੀਰਤਨ ਨੂੰ ਰਵਾਨਾ ਕਰਨ ਮੌਕੇ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲੇ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬਾਬਾ ਮਨਮੋਹਨ ਸਿੰਘ ਜੀ ਬਾਰਨ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਗੁਰਦੁਆਰਾ ਪ੍ਰਬੰਧਕ ਭਾਈ ਗਰਦੀਪ ਸਿੰਘ, ਸਾਬਕਾ ਸ਼ਹਿਰੀ ਪ੍ਰਧਾਨ ਅਤੇ ਚੇਅਰਮੈਨ ਇੰਦਰ ਮੋਹਨ ਸਿੰਘ ਬਜਾਜ, ਬਾਬਾ ਅਜਮੇਰ ਸਿੰਘ ਰੋਪੜ ਵਾਲੇ, ਸੰਤ ਅਮਰਜੀਤ ਸਿੰਘ ਸਲਾਹਪੁਰ ਵਾਲੇ, ਸ. ਕੁਲਦੀਪ ਸਿੰਘ ਚੋਹਾਲਕੇ, ਸੁਆਮੀ ਦਿਆਨੰਦ ਜੀ ਭੂਨਰ, ਸ. ਗੁਰਮੀਤ ਸਿੰਘ ਊਨਾ ਸਾਹਿਬ, ਭਾਈ ਹਰਪ੍ਰੀਤ ਸਿੰਘ ਟਾਹਲੀ ਸਾਹਿਬ ਵਾਲੇ, ਸਾਬਕਾ ਵਿਧਾਇਕ ਸ. ਸੁਰਜੀਤ ਸਿੰਘ ਕੋਹਲੀ, ਸਾਬਕਾ ਕੌਂਸਲਰ ਨਰਿੰਦਰ ਸਿੰਘ ਚੰਢੋਕ ਰਾਏ ਸਿੰਘ ਧਾਲੀਵਾਲ ਕਮਾਡੈਂਟ, ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ, ਐਸ.ਵੀ. ਵਿੰਗ ਦੇ ਸ਼ਹਿਰੀ ਪ੍ਰਧਾਨ ਦਰਸ਼ਨ ਸਿੰਘ, ਜਸਪ੍ਰੀਤ ਸਿੰਘ ਭਾਟੀਆ, ਸਾਬਕਾ ਹੈਡ ਗ੍ਰੰਥੀ ਸੁਖਦੇਵ ਸਿੰਘ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਗੁਰਤੇਜ ਸਿੰਘ, ਮੈਨੇਜਰ ਪ੍ਰੇਮ ਸਿੰਘ ਸਿੰਘ, ਅਮਰਜੀਤ ਸਿੰਘ ਸੰਧੂ ਯੂ.ਕੇ., ਬੀਬੀ ਤਨਵੀਰ ਕੌਰ ਯੂ.ਕੇ., ਸ. ਗੁਰਮੀਤ ਸਿੰਘ ਬਿੱਟੂ ਟਾਂਡਾ ਸਲੇਮਪੁਰ,, ਸ. ਮਲਕੀਤ ਸਿੰਘ ਖੰਨੇ ਵਾਲੇ, ਸ. ਗੁਰਦੀਪ ਸਿੰਘ ਪ੍ਰਬੰਧਕ, ਪਰਮਜੀਤ ਸਿੰਘ ਇੰਸਪੈਕਟਰ ਪੀਆਰਟੀਸੀ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਪ੍ਰਮੁੱਖ ਸਖਸ਼ੀਅਤਾਂ ਆਦਿ ਹਾਜ਼ਰ ਸਨ।
ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਸਾਨੂੰ ਧਰਮ ਪ੍ਰਤੀ ਅਡਿੱਗ ਅਤੇ ਅਡੋਲ ਰਹਿਣ ਦੀ ਪ੍ਰੇਰਨਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਧਰਮ ਦੀ ਚੜ੍ਹਦੀਕਲਾ ਅਤੇ ਸਿੱਖ ਸਰੂਪ ਆਪਣਾ ਆਪ ਵਾਰ ਕੇ ਸਮੁੱਚੀ ਲੋਕਾਈ ਨੂੰ ਇਹੋ ਸੁਨੇਹਾ ਦਿੱਤਾ ਕਿ ਹਮੇਸ਼ਾ ਧਰਮ ਦੀ ਰੱਖਿਆ ਅਤੇ ਮਾਨਵਤਾ ਦੇ ਕਲਿਆਣ ਦੇ ਲਈ ਸਾਰਿਆਂ ਨੂੰ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਇਸ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਨੇ ਕਿਹਾ ਕਿ ਮਾਤਾ ਗੁਜਰ ਕੌਰ ਅਤੇ ਚਾਰ ਸਾਹਿਬਜਦਿਆਂ ਦੀ ਸ਼ਹੀਦੀ ਪੁਰਬ ਨੁੰ ਸਮਰਪਿਤ ਕੱਢਿਆ ਜਾ ਰਿਹਾ ਚੇਤਨਾ ਮਾਰਚ ਸਾਰਿਆਂ ਨੂੰ ਧਰਮ ਦੇ ਵਿਕਾਸ ਲਈ ਯੋਗਦਾਨ ਪਾਉਣ ਅਤੇ ਗੁਰੂ ਮਾਰਗ ‘ਤੇ ਚੱਲਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਆਪਣੇ ਜੀਵਨ ਨੁੰ ਸਫਲ ਬਣਾਉਣ ਲਈ ਪਰਉਪਕਾਰੀ ਗੁਰੂ ਨਾਲ ਸਾਂਝ ਪਾਵੇ। ਇਸ ਦੌਰਾਨ ਸੰਤ ਬਾਬਾ ਨਛੱਤਰ ਸਿੰਘ ਜੀ ਕੰਬਲੀ ਵਾਲਿਆਂ ਨੇ ਕਿਹਾ ਕਿ ਸ਼ਹੀਦੀ ਚੇਤਨਾ ਮਾਰਚ ਮੌਕੇ ਸੱਚਖੰਡ ਵਾਸੀ ਸੰਤ ਬਾਬਾ ਗੁਰਬਚਨ ਸਿੰਘ ਜੀ ਵਾਲਿਆਂ ਦੀ 18ਵੀਂ ਬਰਸੀ ਮੌਕੇ ਗੁਰਦੁਆਰਾ ਸਾਹਿਬ ਕੰਬਲੀ ਵਾਲਾ ਵਿਖੇ ਮਹਾਨ ਸੰਤ ਸਮਾਗਮ ਦਾ ਆਯੋਜਨ ਕੀਤਾ ਗਿਆ ਸਮੂਹ ਸੰਗਤਾਂ ਨੂੰ ਚਾਹੀਦਾ ਕਿ ਧਾਰਮਕ ਦੀਵਾਨਾਂ ‘ਚ ਸ਼ਾਮਲ ਹੋ ਕੇ ਸੰਤ ਮਹਾਂਪੁਰਸ਼ਾਂ ਵਾਲੇ ਵਿਖਾਏ ਮਾਰਗ ‘ਤੇ ਚੱਲਣ ਦਾ ਪ੍ਰਣ ਕਰੀਏ।

