ਰਾਜੀਵ ਗਾਂਧੀ ਦੇ ਬੁੱਤ ਤੇ ਅਕਾਲੀਆਂ ਨੇ ਮਲੀ ਕਾਲਖ
ਲੁਧਿਆਣਾ 25 ਦਸੰਬਰ (ਮਧੂਸਾਰ ਬਿਊਰੋ) ਸਥਾਨਕ ਸਲੇਮ ਟਾਬਰੀ ਇਲਾਕੇ ਵਿਚ ਸਥਿਤ ਪੁਲ ਨੇੜੇ ਮੰਗਲਵਾਰ ਨੂੰ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਵਰਕਰਾਂ ਵਲੋਂ ਕਾਲਖ ਮਲਣ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਰਾਜੀਵ ਗਾਂਧੀ ਦੇ ਬੁੱਤ ‘ਤੇ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਮੀਤ ਪਾਲ ਸਿੰਘ ਦੁੱਗਰੀ ਵਲੋਂ ਕਾਲਖ ਮਲੀ ਗਈ ਅਤੇ ਹੱਥ ਨੂੰ ਲਾਲ ਕਰ ਦਿੱਤਾ ਗਿਆ ਅਤੇ ਉਨ੍ਹਾਂ ਨੇ ਕਿਹਾ ਕਿ ਰਾਜੀਵ ਗਾਂਧੀ ਹੀ 84 ਕਤਲੇਆਮ ਦੇ ਦੋਸ਼ੀ ਹਨ।

