ਪੰਜਾਬੀ ਦੇ ਸਰਕਾਰੀ ਸਕੂਲਾਂ ਦੇ ਗਰੀਬ ਵਿਦਿਆਰਥੀਆਂ ਦੀਆਂ ਵਰਦੀਆਂ ਲਈ ਕਰੋੜਾਂ ਰੁਪਏ ਜਾਰੀ
-ਗ੍ਰਾਂਟ ਜਾਰੀ ਕਰਵਾਉਣ ਵਿਚ ਅਹਿਮ ਰੋਲ ਨਿਭਾਉਣ ਲਈ ਡਿਪਟੀ ਸਪੀਕਰ ਨੂੰ ਕੀਤਾ ਸਨਮਾਨਿਤ
ਪਟਿਆਲਾ, 3 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜਦੇ 13 ਲੱਖ ਦੇ ਲਗਭਗ ਅਨੁਸੂਚਿਤ ਜਾਤੀਆਂ ਅਤੇ ਹੋਰ ਵਰਗਾਂ ਦੇ ਗਰੀਬ ਵਿਦਿਆਰਥੀਆਂ ਲਈ 76 ਕਰੋੜ 57 ਲੱਖ ਰੁਪਏ ਜਾਰੀ ਕੀਤੇ ਜਾਣ ‘ਤੇ ਪਿਛਲੇ ਦਿਨੀਂ ਅਨੁਸੂਚਿਤ ਜਾਤੀਆਂ ਅਤੇ ਪਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ਪੰਜਾਬੀ ਯੂਨੀਵਰਸਿਟੀ ਦੇ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਿੰਸੀਪਲ ਸਕੱਤਰ ਸ੍ਰੀ ਸੁਰੇਸ਼ ਕੁਮਾਰ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਅਜਾਇਬ ਵਿਚ ਭੱਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।
ਜਿਕਰਯੋਗ ਹੈ ਕਿ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਕੋਲ 23 ਦਸੰਬਰ ਨੂੰ ਇਹ ਮਾਮਲਾ ਐਸ.ਸੀ ਸਮਾਜ ਦੇ ਪੰਜਾਬ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਵਲੋਂ ਰੱਖਿਆ ਗਿਆ ਸੀ ਜਿਸ ਵਿਚ ਅੰਤਾਂ ਦੀ ਪੈ ਰਹੀ ਸਰਦੀ ਵਿਚ ਸਰਕਾਰੀ ਸਕੂਲਾਂ ਦੇ ਗਰੀਬ ਵਿਦਿਆਰਥੀਆਂ ਦੇ ਦਰਦ ਅਤੇ ਲਾਚਾਰੀ ਬਾਰੇ ਦੱਸ ਕੇ ਸਰਕਾਰ ਨੂੰ ਜਲਦ ਗਰਮ ਵਰਦੀਆਂ ਲਈ ਗ੍ਰਾਂਟ ਦੇਣ ਦੀ ਮੰਗ ਕੀਤੀ ਗਈ ਸੀ।ਪਹਿਲਾਂ 400 ਰੁਪਏ ਪ੍ਰਤੀ ਬੱਚਾ ਦੇ ਹਿਸਾਬ ਨਾਲ ਸਕੂਲਾਂ ਨੂੰ ਗ੍ਰਾਂਟ ਜਾਰੀ ਹੁੰਦੀ ਸੀ ਇਸ ਲਈ ਡਾ. ਜਤਿੰਦਰ ਸਿੰਘ ਮੱਟੂ ਨੇ ਪੈਸਿਆਂ ਨੂੰ ਹੋਰ ਵਧਾਉਣ ਦੀ ਮੰਗ ਰੱਖੀ ਗਈ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਸੀ ਸਮਾਜ ਦੇ ਪੰਜਾਬ ਦੇ ਆਗੂ ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਬਿਨਾਂ ਸਮਾਂ ਗਵਾਏ ਗ੍ਰਾਂਟ ਜਾਰੀ ਕੀਤੀ ਗਈ ਹੈ ਜਿਸ ਲਈ ਪੰਜਾਬ ਦੇ ਸਮੁੱਚੇ ਗਰੀਬ ਪਰਿਵਾਰ ਕੈਪਟਨ ਅਮਰਿੰਦਰ ਸਿੰਘ ਦੇ ਰਿਣੀ ਹਨ। ਇਸ ਮੌਕੇ ਉਨਾਂ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਸ. ਅਜਾਇਬ ਸਿੰਘ ਭੱਟੀ ਨੂੰ ਫੁੱਲਾਂ ਦੇ ਬੁੱਕੇ ਦੇ ਕੇ ਉਨਾਂ ਦਾ ਮਾਣ ਸਨਮਾਨ ਵੀ ਕੀਤਾ। ਸ. ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਜਿਵੇਂ ਹੀ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਗਰੀਬ ਬੱਚਿਆਂ ਦੀ ਵਰਦੀ ਦਾ ਮਾਮਲਾ ਰੱਖਿਆ ਗਿਆ ਤਾਂ ਉਨਾਂ 400 ਦੀ ਬਜਾਏ 600 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਉੱਚ ਅਧਿਕਾਰੀਆਂ ਨੂੰ ਗ੍ਰਾਂਟ ਸਿੱਖਿਆ ਵਿਭਾਗ ਨੂੰ ਜਾਰੀ ਕਰਨ ਦਾ ਹੁਕਮ ਦਿੱਤਾ। ਡਾ. ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਸਰਦੀਆਂ ਦੀਆਂ ਵਰਦੀਆਂ ਲਈ ਇੰਨੀ ਮਹਿੰਗਾਈ ਵਿਚ ਇੰਨੇ ਘੱਟ ਪੈਸਿਆਂ ਵਿਚ ਪੂਰੀ ਵਰਦੀ ਲੈਣੀ ਔਖੀ ਹੈ ਲਿਹਾਜਾ ਭਵਿੱਖ ਵਿਚ ਪੰਜਾਬ ਸਰਕਾਰ ਨੂੰ ਘੱਟੋ ਘੱਟ 1500 ਰੁਪਏ ਪ੍ਰਤੀ ਬੱਚੇ ਦੇ ਹਿਸਾਬ ਨਾਲ ਗਰਮ ਵਰਦੀਆਂ ਦੀ ਖਰੀਦ ਕਰਨ ਲਈ ਗ੍ਰਾਂਟ ਦਿੱਤੀ ਜਾਵੇ। ਡਾ. ਜਤਿੰਦਰ ਸਿੰਘ ਮੱਟੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇੰਨਾਂ ਪੈਸਿਆਂ ਦਾ ਸਹੀ ਇਸਤੇਮਾਲ ਹੋਵੇ ਅਤੇ ਬੱਚਿਆਂ ਨੂੰ ਚੰਗੀ ਕੁਆਲਿਟੀ ਦੇ ਕੱਪੜੇ ਮਿਲਣ ਇਸ ਲਈ ਸਰਕਾਰ ਆਪਣੇ ਪੱਧਰ ‘ਤੇ ਸਮੇਂ ਸਮੇਂ ਚੈਕਿੰਗ ਕਰਵਾਏ। ਇਸ ਮੌਕੇ ਹਾਜਰ ਨੁਮਾਇੰਦਿਆਂ ਵਿਚ ਪੀ.ਏ ਲਖਵਿੰਦਰ ਸਿੰਘ, ਵਿਦਿਆਰਥੀ ਆਗੂ ਦਲਬੀਰ ਸਿੰਘ ਫਤਿਹਮਾਜਰੀ, ਗੁਰਜੀਤ ਸਿੰਘ ਤੁੱਲੇਵਾਲ ਵੀ ਹਾਜਰ ਸਨ।

