ਪੰਜਾਬਪਟਿਆਲਾ

ਗੌਰਮਿੰਟ ਫਿਜੀਕਲ ਕਾਲਜ ਨੇ ਕਰਵਾਈ ਸਵੱਛਤਾ ਐਪ ਡਾਊਨਲੋਡ ਤੇ ਕੱਢੀ ਜਾਗਰੂਕਤਾ ਰੈਲੀ

ਪਟਿਆਲਾ, 4 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਪ੍ਰੋ. ਗੁਰਸੇਵਕ ਸਿੰਘ ਗੌਰਮਿੰਟ ਕਾਲਜ ਆਫ ਫਿਜੀਕਲ ਐਜੂਕੇਸ਼ਨ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਦੀ ਅਗਵਾਈ ਹੇਠ ਲਗਾਏ ਜਾ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੀ ਸ਼ੁਰੂਆਤ ਮੌਕੇ ਕੈਂਪ ਦੇ ਪਹਿਲੇ ਦਿਨ ਸਾਰੇ ਪ੍ਰਤੀਭਾਗੀਆਂ ਨੂੰ ਸਵੱਛਤਾ ਐਪ ਡਾਊਨਲੋਡ ਕਰਵਾਈ ਗਈ। ਐਨ.ਐਸ.ਐਸ. ਮੁਖੀ ਪ੍ਰੋ. ਇੰਦਰਦੀਪ ਸਿੰਘ ਜੱਸੜ ਅਤੇ ਪ੍ਰੋ. ਪਰਮਜੀਤ ਸਿੰਘ ਦੀ ਅਗਵਾਈ ਹੇਠ 170 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ।

ਇਸ ਮੌਕੇ ਨਗਰ ਨਿਗਮ ਪਟਿਆਲਾ ਤੋਂ ਅਮਨਦੀਪ ਸਿੰਘ ਸੇਖੋਂ, ਮਨਪ੍ਰੀਤ ਕੌਰ ਬਾਜਵਾ ਪ੍ਰੋਗਰਾਮ ਕੋਆਰਡੀਨੇਟਰ ਨਗਰ ਨਿਗਮ ਪਟਿਆਲਾ ਅਤੇ ਪਾਵਰ ਹਾਊਸ ਕਲੱਬ ਦੇ ਮੈਂਬਰਾਂ ਵਲੋਂ ਸਵੱਛ ਸਰਵੇਖਣ 2019 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਪਟਿਆਲੇ ਸ਼ਹਿਰ ਦਾ ਸਵੱਛਤਾ ਰੋਕ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਵਿਚਾਰ ਵਟਾਦਰਾ ਕੀਤਾ ਗਿਆ ਅਤੇ ਇਸ ਸਾਰੇ ਕਾਰਜ ਵਿੱਚ ਕਾਲਜ ਦੇ ਵਿਦਿਆਰਥੀਆਂ ਦੀ ਅਹਿਮ ਸ਼ਮੂਲੀਅਤ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋ. ਪਰਮਜੀਤ ਸਿੰਘ ਅਤੇ ਪ੍ਰੋ. ਇੰਦਰਦੀਪ ਸਿੰਘ ਨੇ ਦੱਸਿਆ ਕਿ ਕਾਲਜ ਦੇ ਹੋਸਟਲ ਵਿੱਚ ਗੰਡੋਆ ਖਾਦ ਤਿਆਰ ਕੀਤੀ ਜਾ ਰਹੀ ਹੈ ਅਤੇ ਕਾਲਜ ਦੇ ਅੰਦਰ ਵੀ ਬਾਗਬਾਨੀ ਦੀ ਰਹਿੰਦ ਖੂੰਹਦ ਤੋਂ ਜੈਵਿਕ ਖਾਦ ਬਣਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਕਾਲਜ ਨੂੰ ਪਲਾਸਟਿਕ ਮੁਕਤ ਘੋਸ਼ਿਤ ਕੀਤਾ ਗਿਆ ਹੈ ਤੇ ਹਰ ਵਿਦਿਆਰਥੀ ਇਸ ਵਿੱਚ ਤਨ ਮਨ ਨਾਲ ਯੋਗਦਾਨ ਪਾਵੇਗਾ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਅਤੇ ਇਸ ਹਫਤੇ ਸ਼ਹਿਰ ਦੀਆਂ ਦੋ ਮੁੱਖ ਸੜਕਾਂ ਨੂੰ ਪਲਾਸਟਿਕ ਮੁਕਤ ਕਰਨ ਦਾ ਵਾਅਦਾ ਵੀ ਕੀਤਾ ਗਿਆ। 100 ਦੇ ਕਰੀਬ ਵਿਦਿਆਰਥੀਆਂ ਵੱਲੋਂ ਸਵੱਛਤਾ ਐਪ ਡਾਊਨਲੋਡ ਕੀਤੀ ਗਈ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਕਾਲਜ ਦੇ ਪੁਰਾਣੇ ਵਲੰਟੀਅਰ ਹਰਦੀਪ ਸਿੰਘ ਹੈਰੀ, ਗੁਰਭੇਜ਼ ਸਿੰਘ ਅਤੇ ਹਰਪ੍ਰੀਤ ਕੌਰ ਵੱਲੋ ਸਹਿਯੋਗ ਦਿੱਤਾ ਗਿਆ।

Leave a Reply

Your email address will not be published. Required fields are marked *