ਪੰਜਾਬਪਟਿਆਲਾ

ਐਨ.ਐਚ.ਐਮ. ਇੰਮਪਲਾਈਜ਼ ਯੂਨੀਅਨ ਵੱਲੋਂ ਪਟਿਆਲੇ ਵਿਖੇ ਸੂਬਾ ਪੱਧਰੀ ਰੋਸ ਰੈਲੀ ਦਾ ਐਲਾਨ

ਰਘਵੀਰ ਸਿੰਘ ਬਣੇ ਜ਼ਿਲ੍ਹੇ ਦੇ ਪ੍ਰਧਾਨ ਅਤੇ ਜਸਵੀਰ ਕੌਰ ਏ ਐਨ ਐਮ ਮੀਤ ਪ੍ਰਧਾਨ
ਪਟਿਆਲਾ, 3 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਜਿਲ੍ਹਾ ਪਟਿਆਲਾ ਦੇ ਮੁਲਾਜ਼ਮਾ ਵੱਲੋਂ ਸਿਵਲ ਸਰਜਨ ਦਫਤਰ ਵਿਖੇ ਜਿਲ੍ਹਾ ਪੱਧਰੀ ਯੁਨੀਅਨ ਦੇ ਨੁਮਾਇੰਦਿਆਂ ਦੀ ਚੋਣ ਸੂਬਾ ਪ੍ਰਧਾਨ ਅਮਰਜੀਤ ਸਿੰਘ ਪਟਿਆਲਾ ਦੀ ਅਗਵਾਈ ਹੇਠ ਕੀਤੀ ਗਈ।

ਚੋਣ ਦੌਰਾਨ ਜਿਲ੍ਹਾ ਪ੍ਰੋਗਰਾਮ ਮੈਨੇਜਰ ਰਘਵੀਰ ਸਿੰਘ ਨੂੰ ਜਿਲ੍ਹਾ ਪ੍ਰਧਾਨ, ਸ੍ਰੀਮਤੀ ਕੁਲਦੀਪ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਸ੍ਰੀਮਤੀ ਜ਼ਸਵੀਰ ਕੌਰ ਏ.ਐਨ.ਐਮ ਨੁੰ ਮੀਤ ਪ੍ਰਧਾਨ ਚੁਣਿਆ ਗਿਆ।ਇਸ ਮੀਟਿੰਗ ਵਿੱਚ ਸਮੂਹ ਬਲਾਕਾਂ ਦੇ ਆਹੁਦੇਦਾਰਾਂ ਅਤੇ ਐਕਟਿਵ ਮੈਂਬਰਾਂ ਨੇ ਭਾਗ ਲਿਆ।
Âਸ ਮੋਕੇ ਯੁਨੀਅਨ ਦੇ ਨਵੇਂ ਚੁਣੇ ਗਏ ਜਿਲ੍ਹਾ ਪ੍ਰਧਾਨ ਸ੍ਰੀ ਰਘਵੀਰ ਸਿੰਘ ਨੇ ਕਿਹਾ ਕਿ ਯੂਨੀਅਨ ਦੇ ਸਮੂਹ ਅਹੁੱਦੇਦਾਰ ਤਨਦੇਹੀ ਅਤੇ ਇਮਾਨਦਾਰੀ ਨਾਲ ਮੁਲਾਜ਼ਮਾਂ ਦੀ ਭਲਾਈ ਵਾਸਤੇ ਕੰਮ ਕਰਨਗੇ। ਇਸ ਮੌਕੇ ਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਕੌਰ ਅਤੇ ਮੀਤ ਪ੍ਰਧਾਨ ਜ਼ਸਵੀਰ ਕੌਰ ਨੇ ਕਿਹਾ ਕਿ ਇਕ ਅਦਾਰਾ ਇਕ ਯੂਨੀਅਨ ਦੇ ਸਿਧਾਂਤ ਤੇ ਚਲਦਿਆਂ ਐਨ.ਐਚ.ਐਮ. ਮੁਲਾਜ਼ਮਾਂ ਦੇ ਉਸਾਰੁ ਭਵਿੱਖ ਲਈ ਯੂਨੀਅਨ ਸਦਾ ਯਤਨਸ਼ੀਲ ਰਹੇਗੀ ਅਤੇ ਮੁਲਾਜਮਾਂ ਦੀਆਂ ਹੱਕੀ ਮੰਗਾਂ ਲਈ ਜਾਗਰੂਕਤਾਂ ਮੁਹਿੰਮ ਵਿੱਢੀ ਜਾਵੇਗੀ। ਇਸ ਮੌਕੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਆਕਾਲੀ ਭਾਜਪਾ ਸਰਕਾਰ ਨੇ ਤਾਂ ਠੇਕੇ ਦੇ ਅਧਾਰ ਤੇ ਭਰਤੀ ਕੀਤੇ ਇਹਨਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਐਕਟ ਵੀ ਬਣਾ ਦਿੱਤਾ ਗਿਆ ਸੀ ਪਰੰਤੂ ਮੋਜੁਦਾ ਸਰਕਾਰ ਐਕਟ ਨੂੰ ਲਾਗੂ ਨਹੀਂ ਕਰ ਰਹੀ ਅਤੇ ਨਾ ਹੀ ਮਾਣਯੋਗ ਸੁਪਰੀਮ ਕੋਰਟ ਦਾ ਫੈਸਲਾ ਬਾਰਬਰ ਕੰਮ ਬਰਾਬਰ ਤਨਖਾਹ ਲਾਗੂ ਕਰ ਰਹੀ ਹੈ ।ਹਰਿਆਣਾ ਰਾਜ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਕੰਮ ਕਰਦੇ ਸਮੂਹ ਮੁਲਾਜਮਾਂ ਨੂੰ ਰੈਗੂਲਰ ਮੁਲਾਜਮਾਂ ਦੇ ਬਰਾਬਰ ਤਨਖਾਹਾਂ ਅਤੇ ਭੱਤੇ ਦਿੱਤੇ ਜਾ ਰਹੇ ਹਨ ਪਰ ਪੰਜਾਬ ਵਿੱਚ ਸਰਕਾਰ ਵੱਲੋਂ ਇਨ੍ਰਾਂ ਮਬਲਾਜਮਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਹਰ ਫਰੰਟ ਤੇ ਫੇਲ ਸਾਬਤ ਹੋਈ ਹੈ ਅਤੇ ਚੋਣਾਂ ਦੌਰਾਨ ਕੀਤੇ ਸਾਰੇ ਵਾਇਦੇ ਝੂਠ ਦੀ ਪੰਡ ਸਾਬਿਤ ਹੋਏ ਹਨ।ਸਿਹਤ, ਸਿੱਖਿਆ, ਸੁਰੱਖਿਆ ਅਤੇ ਰੁਜਗਾਰ ਮੁਹੱਈਆ ਕਰਵਾਉਣਾ ਸਰਕਾਰਾਂ ਦਾ ਨੈਤਿਕ ਫਰਜ ਹੁੰਦਾ ਹੈ ਪਰ ਮੌਜੂਦਾ ਪੰਜਾਬ ਸਰਕਾਰ ਸਾਰੇ ਨੈਤਿਕ ਫਰਜ ਛਿੱਕੇ ਟੰਗ ਕੇ ਨਿੱਤ ਨਾਦਰਸ਼ਾਹੀ ਫਰਮਾਨ ਜਾਰੀ ਕਰ ਰਹੀ ਹੈ।ਹਰ ਘਰ ਨੌਕਰੀ ਦਾ ਵਾਅਦਾ ਕਰਨ ਵਾਲੀ ਸਰਕਾਰ ਮੁਲਾਜਮਾਂ ਨੂੰ ਘਰ ਭੇਜਣ ਲੱਗੀ ਹੋਈ ਹੈ। ਜਿਸ ਕਾਰਨ ਸਮੂਹ ਮੁਲਾਜਮਾਂ ਵਿੱਚ ਪੰਜਾਬ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ 20 ਜਨਵਰੀ ਨੁੰ ਪਟਿਆਲਾ ਵਿਖੇ ਸੁਬਾ ਪੱਧਰੀ ਰੋਸ ਰੈਲੀ ਕੀਤੀ ਜਾ ਰਹੀ ਹੈ।ਜਿਸ ਵਿੱਜ ਪੰਜਾਬ ਸਰਕਾਰ ਦੇ ਮੁਲਾਜਮ ਮਾਰੂ ਕੰਮਾਂ ਦੀ ਪੋਲ ਖੋਲੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤ ਦਾ ਸੰਵਿਧਾਨ ਸਾਨੂੰ ਛੁੱਟੀ ਲੈ ਕੇ ਸ਼ਾਤਮਈ ਰੋਸ ਪ੍ਰਦਰਸ਼ਨ ਕਰਨ ਦੀ ਆਗਿਆ ਦਿੰਦਾ ਹੈ,ਪਰ ਜਦੋਂ 25 ਅਕਤੂਬਰ 2018 ਸਾਰੇ ਮੁਲਾਜਮਾਂ ਨੇ ਛੁੱਟੀ ਲੈ ਕੇ ਆਪਣੇ ਹੱਕਾਂ ਪ੍ਰਤੀ ਰੋਸ ਪ੍ਰਦਰਸ਼ਨ ਕੀਤਾ ਤਾਂ ਪੰਜਾਬ ਸਰਕਾਰ ਨੇ ਭਾਰਤ ਦੇ ਮਹਾਨ ਸੰਵਿਧਾਨ ਨੁੰ ਵੀ ਛਿੱਕੇ ਟੰਗਦੇ ਹੋਏ ਮੁਲਾਜਮਾਂ ਦੀ ਇੱਕ ਦਿਨ ਦੀ ਤਨਖਾਹ ਕੱਟ ਲਈ ਜ਼ੋ ਕਿ ਸੰਵਿਧਾਨ ਤੋਂ ਵੀ ਉਲਟ ਹੈ।
ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਡਾ. ਹਰਨਵ ਸਿੱਧੂ, ਨਿਰਮਲਪ੍ਰੀਤ ਸਿੰਘ, ਮਨਦੀਪ ਕੁਮਾਰ, ਦਿਨੇਸ਼ ਗਰਗ, ਤ੍ਰਿਪਤਾ ਰਾਣੀ, ਜਗਜੀਤ ਸਿੰਘ, ਮਨਪ੍ਰੀਤ ਕੌਰ, ਡਾ. ਪੂਜਾ ਅਰੋੜਾ ਸਮੇਤ ਸਮੂਹ ਬਲਾਕਾਂ ਦੇ ਨੁਮਾਇੰਦੇ ਹਾਜਰ ਸਨ।

Leave a Reply

Your email address will not be published. Required fields are marked *