ਪੰਜਾਬ

ਐਸਐਚਓ ਕੁਲਵਿੰਦਰ ਸਿੰਘ ਨੂੰ ਮਿਲੀ ਤਰੱਕੀ, ਇੰਸਪੈਕਟਰ ਬਣੇ

ਸੀਨੀਅਰ ਪੁਲੀਸ ਅਫ਼ਸਰਾਂ ਨੇ ਸਟਾਰ ਲਗਾ ਕੇ ਕੀਤਾ ਸਨਮਾਨਿਤ
ਗੁਰਦਾਸਪੁਰ, 7 ਜਨਵਰੀ ( ਸਰਬਜੀਤ ਸਾਗਰ) ਦੀਨਾਨਗਰ ਹਲਕੇ ਅਧੀਨ ਪੈਂਦੇ ਥਾਣਾ ਪੁਰਾਣਾਸ਼ਾਲਾ ਦੇ ਐਸਐਚਓ ਕੁਲਵਿੰਦਰ ਸਿੰਘ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਪੁਲੀਸ ਵਿਭਾਗ ਵੱਲੋਂ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ ਗਿਆ ਹੈ। ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਅੱਜ ਜ਼ਿਲ੍ਹਾ ਪੁਲੀਸ ਮੁਖੀ ਗੁਰਦਾਸਪੁਰ ਸਵਰਨਦੀਪ ਸਿੰਘ, ਐਸਪੀ ਹੈਡਕੁਆਰਟਰ ਵਰਿੰਦਰ ਸਿੰਘ ਸੰਧੂ ਅਤੇ ਐਸਪੀ (ਡੀ) ਹਰਵਿੰਦਰ ਸਿੰਘ ਵੱਲੋਂ ਮੋਢਿਆਂ ‘ਤੇ ਸਟਾਰ ਲਗਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਵਿਭਾਗ ਅੰਦਰ ਚੰਗਾ ਕੰਮ ਕਰਨ ਵਾਲਿਆਂ ਨੂੰ ਸਮੇਂ-ਸਮੇਂ ‘ਤੇ ਤਰੱਕੀ ਦੇ ਕੇ ਮਾਣ ਬਖ਼ਸ਼ਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਇੰਸਪੈਕਟਰ ਕੁਲਵਿੰਦਰ ਸਿੰਘ ਆਪਣੀ ਡਿਊਟੀ ਨੂੰ ਪਹਿਲਾਂ ਨਾਲੋਂ ਵੀ ਵਧੇਰੇ ਜ਼ਿੰਮੇਵਾਰੀ ਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਮਹਿਕਮੇ ਦਾ ਲੋਕਾਂ ‘ਚ ਸਨਮਾਨ ਬਰਕਰਾਰ ਰੱਖਣਗੇ।

ਇਸ ਮੌਕੇ ਇੰਸਪੈਕਟਰ ਕੁਲਵਿੰਦਰ ਸਿੰਘ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੁਲੀਸ ਵਿਭਾਗ ਤੇ ਲੋਕਾਂ ਦੀਆਂ ਉਮੀਦਾਂ ਮੁਤਾਬਕ ਕੰਮ ਕਰਨਗੇ ਅਤੇ ਆਮ ਜਨਤਾ ਨੂੰ ਇਨਸਾਫ਼ ਦਿਵਾਉਣ ਲਈ ਯਤਨਸ਼ੀਲ ਰਹਿਣਗੇ। ਜ਼ਿਕਰਯੋਗ ਹੈ ਕਿ ਇੰਸਪੈਕਟਰ ਕੁਲਵਿੰਦਰ ਸਿੰਘ ਥਾਣਾ ਦੀਨਾਨਗਰ ਅੰਦਰ ਵੀ ਲੰਮਾ ਸਮਾਂ ਬਤੌਰ ਐਸਐਚਓ ਡਿਊਟੀ ਕਰ ਚੁੱਕੇ ਹਨ ਅਤੇ ਚੰਗੀਆਂ ਸੇਵਾਵਾਂ ਬਦਲੇ ਸ਼ਹਿਰ ਦੀਆਂ ਕਈ ਸੰਸਥਾਵਾਂ ਤੋਂ ਸਨਮਾਨਿਤ ਹੋ ਚੁੱਕੇ ਹਨ।

Leave a Reply

Your email address will not be published. Required fields are marked *