ਪੰਜਾਬ

ਵਿਜੀਲੈਂਸ ਵਲੋਂ ਰਿਸ਼ਵਤ ਦੇ ਕੇਸ ਵਿਚ ਪਟਵਾਰੀ ਤੇ ਏਜੰਟ ਖਿਲਾਫ਼ ਪਰਚਾ ਦਰਜ, ਏਜੰਟ ਮੌਕੇ ‘ਤੇ ਕਾਬੂ

ਚੰਡੀਗਡ੍ਹ, 7 ਜਨਵਰੀ (ਮਧੂਸਾਰ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਸਰਕੀ, ਗੁਰਦਾਸਪੁਰ ਵਿਖੇ ਤਾਇਨਾਤ ਪਟਵਾਰੀ ਉਸਦੇ ਏਜੰਟ ਖਿਲਾਫ਼ ਰਿਸ਼ਵਤ ਲੈਣ ਸਬੰਧੀ ਪਰਚਾ ਦਰਜ ਕੀਤਾ ਹੈ ਅਤੇ ਇਸ ਕੇਸ ਵਿਚ ਏਜੰਟ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ।

Âਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਪਟਵਾਰੀ ਸੁਰਜੀਤ ਸਿੰਘ ਦੇ ਏਜੰਟ ਪਰਤਾਪ ਸਿੰਘ ਵਾਸੀ ਪਿੰਡ ਹਰਦੋ ਝੰਡੇ ਜਿਲਾ ਗੁਰਦਾਸਪੁਰ ਨੂੰ ਸ਼ਿਕਾਇਤਕਰਤਾ ਜਗਤਾਰ ਸਿੰਘ ਵਾਸੀ ਪਿੰਡ ਮੜੀਆਂਵਾਲਾ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ‘ਤੇ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਵਲੋਂ ਜਮੀਨ ਦਾ ਵਿਰਾਸਤੀ ਇੰਤਕਾਲ ਦਰਜ ਕਰਨ ਬਦਲੇ 15,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 12,000 ਵਿਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਪਟਵਾਰੀ ਦੇ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਉਸ ਦੇ ਏਜੰਟ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਅੰਮ੍ਰਿਤਸਰ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Leave a Reply

Your email address will not be published. Required fields are marked *