ਪੰਜਾਬ

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ

ਚੰਡੀਗੜ• 7 ਜਨਵਰੀ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਸਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨੇ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਵਧ ਚੜ• ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਵੱਲੋਂ ਸਾਰੇ ਅਹੁਦੇਦਾਰਾਂ, ਜਿਲਾ ਜਥੇਦਾਰ ਸਹਿਬਾਨਾਂ ਅਤੇ ਵੱਖ-ਵੱਖ ਹਲਕਿਆਂ ਦੇ ਇੰਚਾਰਜਾਂ ਨੂੰ ਇਸ ਸਬੰਧੀ ਜਾਤੀ ਤੌਰ ਤੇ ਬੇਨਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1984 ਦੇ ਕਤਲੇਆਮ ਦੇ ਬਾਕੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਅਤੇ ਪੀੜਤ ਪਰਿਵਾਰਾਂ ਦੇ ਨਾਲ ਖੜਨਾਂ ਸਮੇ ਦੀ ਬਹੁਤ ਵੱਡੀ ਲੋੜ ਹੈ। ਇਸ ਲਈ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਆਪੋ-ਆਪਣੇ ਇਲਾਕਿਆਂ ਵਿੱਚ ਵੱਖ-ਵੱਖ ਗੁਰਦੁਆਰਾ ਸਹਿਬਾਨਾਂ ਵਿੱਚ ਸਵੇਰੇ ਵੇਲੇ ਨਿੱਤਨੇਮ ਹੋਣ ਤੋਂ ਬਾਅਦ ਵਾਲੀ ਅਰਦਾਸ ਵਿੱਚ ਉਚੇਚੇ ਤੌਰ ਤੇ ਸ਼ਮੂਲੀਅਤ ਕਰਨਗੇ।

Leave a Reply

Your email address will not be published. Required fields are marked *