ਪਟਿਆਲਾ

ਪਾਵਰਕਾਮ ਪੈਨਸ਼ਨਰਜ਼ ਵੱਲੋਂ ਸਾਲ 2019 ਦਾ ਕਲੰਡਰ ਜਾਰੀ

ਪਟਿਆਲਾ : 8 ਜਨਵਰੀ (ਮਧੂਸਾਰ ਬਿਊਰੋ) ਪੈਨਸ਼ਨਰਜ਼ ਐਸੋਸੀਏਸ਼ਨਜ਼ ਪੰਜਾਬ ਸਟੇਟ ਪਾਵਰ ਅਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵੱਲੋਂ ਅਵਿਨਾਸ਼ ਚੰਦ ਸ਼ਰਮਾ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਜਿਸ ਵਿੱਚ ਸਾਲ 2019 ਦਾ ਕਲੰਡਰ ਜਾਰੀ ਕੀਤਾ ਗਿਆ।

ਜੱਥੇਬੰਦੀ ਦੇ ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮੇਂ ਜੱਥੇਬੰਦੀ ਦੇ ਸਰਪ੍ਰਸਤ ਸ੍ਰੀ ਰਾਮ ਪ੍ਰਕਾਸ਼ ਵੀ ਸ਼ਾਮਲ ਸਨ। ਵੱਖ-ਵੱਖ ਆਗੂਆਂ ਨੇ ਪੰਜਾਬ ਸਰਕਾਰ ਤੇ ਪਾਵਰਕਾਮ ਮੈਨੇਜਮੈਂਟ ਦੀ ਪੈਨਸ਼ਨਰਜ਼ ਦੀਆਂ ਮੰਗਾਂ ਜਿਨ੍ਹਾਂ ਵਿੱਚ 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨਾ, ਡੀ.ਏ. ਦੀਆਂ ਚਾਰ ਕਿਸ਼ਤਾਂ ਦੇਣਾ, 22 ਮਹੀਨਿਆਂ ਦਾ ਬਕਾਇਆ, ਕੈਸ਼ਲੈਸ ਸਕੀਮ ਮੁੜ ਚਾਲੂ ਕਰਨਾ ਅਤੇ 23 ਸਾਲਾ ਸਕੇਲ ਰਿਟਾਇਰਡ ਕਰਮਚਾਰੀਆਂ ਨੂੰ ਦੇਣਾ, ਨਾ ਮੰਨਣ ਦੀ ਭਰਪੂਰ ਨਿਖੇਧੀ ਕੀਤੀ ਗਈ ਅਤੇ ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਕਰਨ ਦੀ ਚੇਤਾਵਨੀ ਵੀ ਦਿੱਤੀ। ਇਸ ਸਮੇਂ ਸ੍ਰੀ ਸੰਤੋਖ ਸਿੰਘ ਬੋਪਾਰਾਏ ਮੁੱਖ ਜੱਥੇਬੰਦਕ ਸਕੱਤਰ, ਰਜਿੰਦਰ ਸਿੰਘ ਰਾਜਪੁਰਾ ਪ੍ਰਧਾਨ ਪਟਿਆਲਾ ਸਕੱਤਰ, ਰਾਮ ਚੰਦ ਬਖਸ਼ੀਵਾਲਾ ਸਰਕਲ ਸਕੱਤਰ ਤੋਂ ਇਲਾਵਾ ਅਤਰ ਸਿੰਘ, ਰਾਮ ਚੰਦ ਲਹਿਲ, ਸੁਰਿੰਦਰ ਸਿੰਘ ਖਾਲਸਾ, ਬੀਬੀ ਹਰਸ਼ਰਨਜੀਤ ਕੌਰ, ਅਮਰਜੀਤ ਸਿੰਘ, ਬੀ.ਕੇ. ਜੋਸ਼ੀ, ਉਂਕਾਰ ਨਾਥ ਅਤੇ ਗੱਜਣ ਸਿੰਘ ਆਦਿ ਵੀ ਸ਼ਾਮਲ ਸਨ।

Leave a Reply

Your email address will not be published. Required fields are marked *