ਪਟਿਆਲਾ

ਪਾਵਰਕਾਮ ਪੈਨਸ਼ਨਰਜ਼ ਵੱਲੋਂ ਦੇਸ਼ ਵਿਆਪੀ ਹੜਤਾਲ ਦੇ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ

ਪਟਿਆਲਾ : 9 ਜਨਵਰੀ (ਮਧੂਸਾਰ ਬਿਊਰੋ) ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਸਟੇਟ ਪਾਵਰ ਤੇ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਹੈਡ ਆਫਿਸ ਯੂਨਿਟ ਵੱਲੋਂ ਟਰੇਡ ਯੂਨੀਅਨਜ਼ ਦੀ ਦੇਸ਼ ਪੱਧਰੀ ਹੜਤਾਲ ਦੇ ਦੂਜੇ ਦਿਨ ਵੀ 66 ਕੇ.ਵੀ. ਸਬ ਸਟੇਸ਼ਨ ਪਟਿਆਲਾ ਵਿਖੇ ਇਸ ਦੇ ਸਮਰਥਨ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਹੈਡ ਆਫਿਸ ਯੂਨਿਟ ਦੇ ਪ੍ਰਧਾਨ ਸੰਤੋਖ ਸਿੰਘ ਬੋਪਾਰਾਏ, ਸੂਬਾ ਜਨਰਲ ਸਕੱਤਰ ਧਨਵੰਤ ਸਿੰਘ ਭੱਠਲ ਦੀ ਅਗਵਾਈ ਵਿੱਚ ਹੋਏ ਇਸ ਰੋਸ ਪ੍ਰਦਰਸ਼ਨ ਵਿੱਚ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਦੀਆਂ ਮੁਲਾਜਮ ਤੇ ਪੈਨਸ਼ਨਰਜ਼ ਸਬੰਧੀ ਮਾਰੂ ਨੀਤੀਆਂ ਦੀ ਭਰਪੂਰ ਨਿਖੇਧੀ ਕੀਤੀ ਗਈ।

ਮੰਗ ਕੀਤੀ ਗਈ ਕਿ ਪੈਨਸ਼ਨਰਜ਼ ਦੀਆਂ ਮੰਗਾਂ ਜਿਨ੍ਹਾਂ ਵਿੱਚ 6ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨਾ, ਡੀ.ਏ. ਦੀਆਂ ਚਾਰ ਕਿਸ਼ਤਾਂ ਦੇਣੀਆਂ, ਕੈਸ਼ ਲੈਸ ਸਕੀਮ ਮੁੜ ਚਾਲੂ ਕਰਨਾ, ਬਿਜਲੀ ਰਿਟਾਇਰੀਆਂ ਨੂੰ ਬਿਜਲੀ ਯੂਨਿਟਾਂ ਦੀ ਰਿਆਇਤ ਆਦਿ ਤੁਰੰਤ ਮੰਨੀਆਂ ਜਾਣ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਿੱਖੇ ਸੰਘਰਸ਼ ਕੀਤੇ ਜਾਣਗੇ ਤੇ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਇਸ ਦਾ ਖਮਿਆਜਾ ਪੰਜਾਬ ਅਤੇ ਕੇਂਦਰ ਸਰਕਾਰ ਵਿੱਚ ਰਾਜ ਕਰਦੀਆਂ ਪਾਰਟੀਆਂ ਨੂੰ ਭੁਗਤਣਾ ਪਵੇਗਾ। ਅੱਜ ਦੇ ਰੋਸ ਮੁਜਾਹਰੇ ਵਿੱਚ ਸਰਵ ਸ੍ਰੀ ਮਹਿੰਦਰ ਸਿੰਘ ਮਲਹੋਤਰਾ, ਅਮਰਿੰਦਰ ਸਿੰਘ, ਬਸੀਰ ਸਹਾਏ, ਸੁਰੇਸ਼ ਕੁਮਾਰ, ਨਰਿੰਦਰ ਕੁਮਾਰ ਸ਼ਰਮਾ, ਗੁਰਬਚਨ ਸਿੰਘ, ਬੀ.ਕੇ. ਜੋਸ਼ੀ, ਉਂਕਾਰ ਕਪੂਰ ਅਤੇ ਗੱਜਣ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ।

Leave a Reply

Your email address will not be published. Required fields are marked *