ਜਨਰਲ ਵਰਗ ਨੂੰ 10 ਫੀਸਦੀ ਰਾਖਵਾਂਕਰਨ ਦੇਣਾ ਮੋਦੀ ਸਰਕਾਰ ਦਾ ਇਤਿਹਾਸਕ ਫੈਸਲਾ : ਮਨਪ੍ਰੀਤ ਚੱਢਾ
70 ਸਾਲਾਂ ‘ਚ ਕਾਂਗਰਸ ਨੇ ਕਦੇ ਕੋਈ ਦਲੇਰਾਨਾ ਫੈਸਲਾ ਨਹੀਂ ਕੀਤਾ
ਪਟਿਆਲਾ 9 ਜਨਵਰੀ (ਮਧੂਸਾਰ ਬਿਊਰੋ) ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਨਰਲ ਵਰਗ ਨੂੰ ਦਿੱਤੇ 10 ਫੀਸਦੀ ਰਾਖਵਾਂਕਰਨ ‘ਤੇ ਪ੍ਰਤੀਕਿਰਿਆ ਦਿੰਦਿਆਂ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਦੇ ਸਾਬਕਾ ਸਪੋਕਸਮੈਨ ਮਨਪ੍ਰੀਤ ਸਿੰਘ ਚੱਢਾ ਨੇ ਇਸ ਫੈਸਲੇ ਨੂੰ ਇਤਿਹਾਸਕ ਕਰਾਰ ਦਿੱਤਾ ਹੈ। ਭਾਜਪਾਈ ਮਨਪ੍ਰੀਤ ਸਿੰਘ ਚੱਢਾ ਨੇ ਕਿਹਾ ਕਿ ਰਾਖਵਾਂਕਰਨ ਬਿੱਲ ਨੂੰ ਲੋਕ ਸਭਾ ਅਤੇ ਰਾਜ ਸਭਾ ‘ਚ ਪਾਸ ਕੀਤਾ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਦੀਆਂ ਨੀਤੀਆਂ ‘ਤੇ ਮੋਹਰ ਹੈ।
ਸ. ਚੱਢਾ ਨੇ ਕਿਹਾ ਕਿ ਕਾਂਗਰਸ ਵੱਲੋਂ ਰਾਖਵੇਂਕਰਨ ਮਾਮਲੇ ‘ਤੇ ਦੂਸ਼ਣਬਾਜ਼ੀ ਕੀਤੀ ਜਾ ਰਹੀ, ਜੋ ਸਿਰਫ ਲੋਕਾਂ ਨੂੰ ਗੁੰਮਰਾਹ ਕਰਨ ਲਈ, ਜਦਕਿ ਕਾਂਗਰਸ 70 ਸਾਲ ਹੂਕਮਤ ਕਰਦੀ ਰਹੀ, ਪਰ ਦੇਸ਼ ਦੇ ਲੋਕਾਂ ਦੇ ਹਿੱਤ ‘ਚ ਕੋਈ ਵੀ ਅਜਿਹਾ ਫੈਸਲਾ ਨਹੀਂ ਕੀਤਾ, ਜਿਸ ਦੀ ਸ਼ਲਾਘਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹੇ ਜਾਣਾ, ਨੋਟਬੰਦੀ ਲਾਗੂ ਕਰਨ ਅਤੇ ਜੀ.ਐਸ.ਟੀ. ਵਰਗੇ ਕੀਤੇ ਦਲੇਰਾਨਾ ਫੈਸਲਿਆਂ ਨਾਲ ਭਾਰਤ ਦੇਸ਼ ਮੋਹਰੀ ਸੂਬਿਆਂ ‘ਚ ਸ਼ੁਮਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲਣਾ ਮੋਦੀ ਸਰਕਾਰ ਵੱਲੋਂ ਗਠਿਤ ਕੀਤੀ ਐਸ ਆਈ ਟੀ ਕਰਕੇ ਹੀ ਸੰਭਵ ਹੋਇਆ ਹੈ। ਸ.ਚੱਢਾ ਨੇ ਕਿਹਾ ਕਿ ਮੋਦੀ ਸਰਕਾਰ ਸਿੱਖ ਹਿਤੈਸ਼ੀ ਹੋਣ ਦਾ ਸਬੂਤ ਦੇ ਚੁੱਕੀ ਹੈ, ਜਦਕਿ ਕਾਂਗਰਸ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਪਨਾਹ ਹੀ ਨਹੀਂ ਦਿੱਤੀ ਬਲਕਿ ਉਨ੍ਹਾਂ ਨੂੰ ਬਚਾਉਣ ‘ਚ ਨਿਭਾਈ ਭੂਮਿਕਾ ਨੇ ਵੀ ਕਾਂਗਰਸ ਦੇ ਅਸਲ ਚਿਹਰੇ ਨੂੰ ਬੇਨਕਾਬ ਕਰਕੇ ਰੱਖ ਦਿੱਤਾ ਹੈ। ਸ. ਚੱਢਾ ਨੇ ਕਿਹਾ ਕਿ ਮਿਸ਼ਨ 2019 ਤਹਿਤ ਜ਼ਿਲ੍ਹੇ ‘ਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

