ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਪੈਨਲ ਕਮੇਟੀ ਨੇ ਸੀ.ਬੀ.ਆਈ. ਡਾਇਰੈਕਟਰ ਦੇ ਅਹੁਦੇ ਤੋਂ ਆਲੋਕ ਵਰਮਾ ਨੂੰ ਹਟਾਇਆ

ਨਵੀਂ ਦਿੱਲੀ 10 ਜਨਵਰੀ (ਮਧੂਸਾਰ ਬਿਊਰੋ) ਸਲੈਕਸ਼ਨ ਪੈਨਲ ਦੀ ਮੀਟਿੰਗ ਤੋਂ ਬਾਅਦ ਸੀ.ਬੀ.ਆਈ. ਮੁਖੀ ਆਲੋਕ ਵਰਮਾ ਨੂੰ ਹਟਾ ਦਿੱਤਾ ਗਿਆ ਹੈ। ਪੈਨਲ ਕਮੇਟੀ ਨੇ ਉਨ੍ਹਾਂ ਨੂੰ ਹਟਾਉਣ ਦੀ ਸਿਫਾਰਿਸ਼ ਕੀਤੀ ਸੀ। ਇਸ ਸਬੰਧ ‘ਚ ਬੁੱਧਵਾਰ ਰਾਤ ਬੈਠਕ ਹੋਈ ਸੀ ਪਰ ਉਸ ਸਮੇਂ ਫੈਸਲਾ ਨਹੀਂ ਹੋ ਸਕਿਆ ਸੀ। ਵੀਰਵਾਰ ਨੂੰ ਇਕ ਵਾਰ ਫਿਰ ਪੈਨਲ ਕਮੇਟੀ ਦੀ ਬੈਠਕ ਹੋਈ ਜਿਸ ‘ਚ ਉਨ੍ਹਾਂ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ।

ਕਰੀਬ 77 ਦਿਨਾਂ ਬਾਅਦ ਸੀ.ਬੀ.ਆਈ. ਦੇ ਨਿਦੇਸ਼ਕ ਆਲੋਕ ਵਰਮਾ ਜਦੋਂ ਦਫਤਰ ਪਹੁੰਚੇ ਤਾਂ ਉਹ ਐਕਸ਼ਨ ‘ਚ ਦਿਖੇ ਸਨ। ਸੀ.ਬੀ.ਆਈ. ਦੇ ਅੰਤਰਿਮ ਨਿਦੇਸ਼ਕ ਐੱਮ. ਨਾਗੇਸ਼ਵਰ ਰਾਵ ਵੱਲੋਂ ਕੀਤੇ ਗਏ ਟਰਾਂਸਫਰ ਆਰਡਰ ਨੂੰ ਉਨ੍ਹਾਂ ਨੇ ਪਲਟ ਦਿੱਤਾ ਪਰ ਉਨ੍ਹਾਂ ਦੇ ਅਹੁਦੇ ‘ਤੇ ਬਣੇ ਰਹਿਣ ਦੇ ਮੁੱਦੇ ‘ਤੇ ਫੈਸਲਾ ਨਹੀਂ ਹੋਇਆ। ਵੀਰਵਾਰ ਨੂੰ ਇਕ ਵਾਰ ਫਿਰ 7 ਲੋਕ ਕਲਿਆਣ ਮਾਰਗ ‘ਚ ਪੈਨਲ ਕਮੇਟੀ ਦੀ ਮੀਟਿੰਗ ਜਾਰੀ ਹੈ। ਦੱਸਣਯੋਗ ਹੈ ਕਿ ਪੈਨਲ ‘ਚ ਪੀ.ਐੱਮ. ਤੋਂ ਇਲਾਵਾ ਲੋਕ ਸਭਾ ‘ਚ ਵਿਰੋਧੀ ਦੇ ਨੇਤਾ ਮੱਲਿਕਾਅਰਜੁਨ ਖੜਗੇ ਤੇ ਜੱਜ ਏ.ਕੇ. ਸਿਕਰੀ ਸ਼ਾਮਲ ਹਨ। ਇਸ ਦੌਰਾਨ ਉਨ੍ਹਾਂ ਨੇ ਕੁਝ ਅਧਿਕਾਰੀਆਂ ਦੇ ਤਬਾਦਲੇ ਕੀਤੇ।
ਜ਼ਿਕਰਯੋਗ ਹੈ ਕਿ ਕੇਂਦਰੀ ਜਾਂਚ ਬਿਊਰੋ (ਸੀਬੀਆਈ) ‘ਚ ਪਿਛਲੇ ਸਮੇਂ ਤੋਂ ਚੱਲ ਰਹੇ ਵਿਵਾਦ ‘ਤੇ ਮੰਗਲਵਾਰ ਨੂੰ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸੀਬੀਆਈ ਡਾਇਰੈਕਟਰ ਆਲੋਕ ਵਰਮਾ ਨੂੰ ਬਹਾਲ ਕਰ ਦਿੱਤਾ ਹੈ। ਪਰ ਨਾਲ ਹੀ ਕਿਹਾ ਕਿ ਉਹ ਉਦੋਂ ਤੱਕ ਕੋਈ ਨੀਤੀਗਤ ਫ਼ੈਸਲਾ ਨਹੀਂ ਲੈ ਸਕਣਗੇ, ਜਦੋਂ ਤੱਕ ਉਨ੍ਹਾਂ ਦੇ ਮਾਮਲੇ ‘ਤੇ ਕਮੇਟੀ ਕੋਈ ਫ਼ੈਸਲਾ ਨਹੀਂ ਲੈ ਲੈਂਦੀ। ਸਰਬਉਚ ਅਦਾਲਤ ਨੇ ਸੀਵੀਸੀ (ਕੇਂਦਰੀ ਵਿਜੀਲੈਂਸ ਕਮਿਸ਼ਨ) ਦੇ ਫ਼ੈਸਲੇ ਨੂੰ ਪਲਟਦਿਆਂ ਆਲੋਕ ਵਰਮਾ ਨੂੰ ਅਧਿਕਾਰਾਂ ਤੋਂ ਵਾਂਝੇ ਕਰਨ ਅਤੇ ਜਬਰੀ ਛੁੱਟੀ ‘ਤੇ ਭੇਜਣ ਵਾਲੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ ਆਲੋਕ ਵਰਮਾ ਨੂੰ ਹਟਾਉਣ ਤੋਂ ਪਹਿਲਾਂ ਚੋਣ ਕਮੇਟੀ ਤੋਂ ਸਹਿਮਤੀ ਲੈਣੀ ਚਾਹੀਦੀ ਸੀ ਅਤੇ ਜਿਸ ਤਰ੍ਹਾਂ ਸੀਵੀਸੀ ਨੇ ਆਲੋਕ ਵਰਮਾ ਨੂੰ ਹਟਾਇਆ ਉਹ ਅਸੰਵਿਧਾਨਿਕ ਸੀ।

Leave a Reply

Your email address will not be published. Required fields are marked *