ਦੇਸ਼-ਵਿਦੇਸ਼ਪੰਜਾਬਪਟਿਆਲਾ

ਮੋਤੀ ਮਹਿਲ ‘ਚ ਰੂਪ ਰੇਖਾ ਉਲੀਕ ਗਏ ਕੈਪਟਨ

ਵਿਧਾਨ ਸਭਾ ਹਲਕਿਆਂ ਦੇ ਵਿਕਾਸ ਕੰਮਾਂ ਨੂੰ ਮਕੁੰਮਲ ਕਰਵਾਉਣ ਦੇ ਦਿੱਤੇ ਆਦੇਸ਼
ਪਟਿਆਲਾ 11 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਆਪਣੀ ਪਟਿਆਲਾ ਸਥਿਤ ਰਿਹਾਇਸ਼ ਨਿਊ ਮੋਤੀ ਬਾਗ ਪੈਲੇਸ ਵਿਖੇ ਪਟਿਆਲਾ ਅਤੇ ਫ਼ਤਹਿਗੜ੍ਹ ਸਾਹਿਬ ਦੇ ਕਾਂਗਰਸੀ ਵਿਧਾਇਕਾਂ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਦੀ ਹਲਕੇ ਦੇ ਵਿਧਾਇਕਾਂ ਨਾਲ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਵਿਚਾਰਾਂ ਕੀਤੀਆਂ ਅਤੇ ਰੂਪ ਰੇਖਾ ਉਲੀਕ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਹੁਣ ਤੋਂ ਕਮਰਕੱਸੇ ਕਰਨ ਲਈ ਆਖ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਤੀਆਂ ਪੰਚਾਇਤਾਂ ਨੂੰ ਸਹੁੰ ਚੁਕਾਉਣ ਉਪਰੰਤ ਪਟਿਆਲਾ ਆਪਣੇ ਜੱਦੀ ਘਰ ਪੁੱਜੇ, ਜਿਥੇ ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਨਾਲ ਮੁਲਾਕਾਤ ਕਰਕੇ ਪਟਿਆਲਾ ਲੋਕ ਸਭਾ ਹਲਕੇ ਸੀਟ ‘ਤੇ ਜਿੱਤ ਨੂੰ ਯਕੀਨੀ ਰੱਖਣ ਲਈ ਤਿਆਰੀਆਂ ਆਰੰਭ ਦਿੱਤੀਆਂ ਹਨ। ਮੁਲਾਕਾਤ ਦੌਰਾਨ ਪਾਰਟੀ ਦੇ ਵਿਧਾਇਕਾਂ ‘ਚ ਬ੍ਰਹਮ ਮਹਿੰਦਰਾ, ਹਰਦਿਆਲ ਸਿੰਘ ਕੰਬੋਜ, ਕੁਲਜੀਤ ਸਿੰਘ ਨਾਗਰਾ, ਨਿਰਮਲ ਸਿੰਘ ਸ਼ੁਤਰਾਣਾ, ਮਦਨ ਲਾਲ ਜਲਾਲਪੁਰ, ਗੁਰਪ੍ਰੀਤ ਸਿੰਘ ਜੀ.ਪੀ. ਆਦਿ ਸ਼ਾਮਲ ਸਨ।

ਇਸ ਦੌਰਾਨ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪਣੇ ਵਿਧਾਨ ਸਭਾ ਹਲਕਿਆਂ ‘ਚ ਬਕਾਇਆ ਪਏ ਵਿਕਾਸ ਕਾਰਜਾਂ ਨੂੰ ਤੇਜੀ ਨਾਲ ਮੁਕੰਮਲ ਕਰਵਾਉਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿਆਰ-ਬਰ-ਤਿਆਰ ਰਹਿਣ ਲਈ ਵੀ ਆਖਿਆ। ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਹਾ ਕਿ ਪੰਜਾਬ ਵਿਚਲੀ ਕਾਂਗਰਸ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਦੇ ਕਾਰਜਾਂ ਤੇ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਤੱਕ ਪੁਜਦਾ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ ਜਾਵੇ।
ਮੁੱਖ ਮੰਤਰੀ ਨੇ ਵਿਧਾਇਕਾਂ ਨਾਲ ਉਨ੍ਹਾਂ ਦੇ ਹਲਕਿਆਂ ਦੀਆਂ ਮੁਸ਼ਕਿਲਾਂ ਅਤੇ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਸਮੇਤ ਨਗਰ ਨਿਗਮ ਦੇ ਕੌਂਸਲਰ ਅਤੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।
ਸ਼ਾਹੀ ਸਮਾਧਾਂ ਜਾ ਕੇ ਪੁਰਖਿਆਂ ਨੂੰ ਕੀਤਾ ਯਾਦ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਹੀ ਸਮਾਧਾਂ ਦਾ ਦੌਰਾ ਅਤੇ ਕੁਝ ਸਮਾਂ ਆਪਣੇ ਪੁਰਖਿਆਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਅਤੇ ਸਾਬਕਾ ਪ੍ਰਧਾਨ ਮੰਤਰੀ ਪ੍ਰਨੀਤ ਕੌਰ ਅਤੇ ਉਨ੍ਹਾਂ ਦੇ ਭਰਾ ਮਲਵਿੰਦਰ ਸਿੰਘ ਵੀ ਸਨ, ਜਿੱਥੇ ਸੈਰ-ਸਪਾਟਾ ਅਤੇ ਸਭਿਆਚਾਰ ਮੰਤਰਾਲੇ ਨੇ ਪਿਛਲੇ ਰਿਕਵਰੀ ਪ੍ਰੋਗਰਾਮ ਦੇ ਹਿੱਸੇ ਵਜੋਂ ਮਹੀਨੇ ਦੇ ਸ਼ੁਰੂ ਵਿਚ ਮੁਰੰਮਤ ਦਾ ਕੰਮ ਸ਼ੁਰੂ ਕੀਤਾ। ਪੰਜਾਬ ਸਰਕਾਰ ਵੱਲੋਂ ਪਟਿਆਲਾ ਨੂੰ ਹੈਰੀਟੇਜ ਸਿਟੀ ਵਜੋਂ ਵੀ ਵਿਕਸਿਤ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਹੈਰੀਟੇਜ ਪੱਖ ਤੋਂ ਪਟਿਆਲਾ ਨੂੰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਵੱਜੋਂ ਸਥਾਪਿਤ ਕਰਨ ਲਈ ਵਿਰਾਸਤੀ ਇਮਾਰਤਾਂ ਦੀ ਮੁਰੰਮਤ ਅਤੇ ਦੇਖਭਾਲ ਦਾ ਕੰਮ ਜੰਗੀ ਪੱਧਰ ‘ਤੇ ਚਲਾਇਆ ਜਾ ਰਿਹਾ ਹੈ, ਜਿਸ ਬਾਰੇ ਮੁੱਖ ਮੰਤਰੀ ਨੇ ਅੱਜ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ‘ਚ ਤੇਜ਼ੀ ਲਿਆਉਣ ਤੇ ਨੇਪਰੇ ਚਾੜਨ ਦੇ ਆਦੇਸ਼ ਵੀ ਦਿੱਤੇ ਹਨ।

Leave a Reply

Your email address will not be published. Required fields are marked *