ਪਟਿਆਲਾ

ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨਾਲੋਜੀ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ

ਪਟਿਆਲਾ, 12 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਲੋਹੜੀ ਦੇ ਪਵਿੱਤਰ ਤਿਉਹਾਰ ਦੇ ਮੱਦੇਨਜ਼ਰ ਪਟਿਆਲਾ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਗੁਰੂ ਨਾਨਕ ਇੰਸਟੀਚਿਊਟ ਆਫ ਮੈਡੀਕਲ ਟੈਕਨਾਲੋਜੀ ਵਿੱਚ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਇਸ ਪਵਿੱਤਰ ਮੌਕੇ ਤੇ ਇੰਸਟੀਚਿਊਟ ਦੇ ਡਾਇਰੈਕਟਰ/ਪ੍ਰਿੰਸੀਪਲ ਡਾ. ਸੁਭਾਸ਼ ਡਾਵਰ, ਉਹਨਾਂ ਦੀ ਧਰਮ ਪਤਨੀ ਸ਼੍ਰੀਮਤੀ ਨਿਰਮਲ ਡਾਵਰ ਅਤੇ ਸਮੂਹ ਸਟਾਫ ਵੱਲੋਂ ਲੋਹੜੀ ਬਾਲ ਕੇ ਪ੍ਰੋਗਰਾਮ ਦਾ ਆਰੰਭ ਕੀਤਾ।ਇਸ ਪਿੱਛੋਂ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਭੰਗੜਾ ਅਤੇ ਗਿੱਧਾ ਨਾਲ ਪ੍ਰੋਗਰਾਮ ਨੂੰ ਚਾਰ ਚੰਨ ਲਗਾ ਦਿਤੇ ਅਤੇ ਲੋਹੜੀ ਦੇ ਗੀਤ ਗਾਏ ਗਏ। ਇਸ ਪਵਿੱਤਰ ਮੌਕੇ ਡਾ. ਡਾਵਰ ਵੱਲੋਂ ਲੋਹੜੀ ਮਨਾਉਣ ਦੇ ਇਤਿਹਾਸਿਕ ਪਿਛੋਕੜ ਤੇ ਚਾਨਣ ਪਾਇਆ ਅਤੇ ਡਾ. ਡਾਵਰ ਨੇ ਲੋਹੜੀ ਦੇ ਇਸ ਪਵਿੱਤਰ ਮੌਕੇ ਤੇ ਕਿਹਾ ਕਿ ਸਾਰੇ ਵਿਦਿਆਰਥੀ ਆਪਣੇ ਮਾਤਾ-ਪਿਤਾ ਅਤੇ ਆਪਣੇ ਅਧਿਆਪਕਾਂ ਦਾ ਸਨਮਾਨ ਕਰਕੇ ਸਮਾਜ ਵਿੱਚ ਆਪਣਾ ਅਤੇ ਉਹਣਾਂ ਦਾ ਮਾਣ ਵਧਾਉਣ। ਅਖੀਰ ਵਿੱਚ ਸਮੂਹ ਸਟਾਫ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਲੋਹੜੀ ਦੀ ਮੁਬਾਰਕਾਂ ਦਿਤੀਆਂ ਗਈਆਂ ਅਤੇ ਆਪਣੇ ਭਵਿੱਖ ਸਵਾਰਨ ਅਤੇ ਸਵੈ-ਰੋਜ਼ਗਾਰ ਪ੍ਰਾਪਤ ਕਰਕੇ ਆਪਣੇ ਪੈਰਾਂ ਤੇ ਖੜੇ ਹੋਣ ਦੀ ਕਾਮਯਾਬੀ ਦੀਆਂ ਵਧਾਈਆਂ ਦੇ ਕੇ ਪ੍ਰੋਗਰਾਮ ਸਮਾਪਤ ਕਿਤਾ।

Leave a Reply

Your email address will not be published. Required fields are marked *