ਫੂਲਕਾ ਦੀ ‘ਫੌਜ’ ਖ਼ਤਮ ਕਰੇਗੀ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ, ਐਪ ਲਾਂਚ
ਅੰਮ੍ਰਿਤਸਰ 12 ਜਨਵਰੀ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਚੁੱਕੇ ਸੀਨੀਅਰ ਲੀਡਰ ਤੇ ਵਕੀਲ ਹਰਵਿੰਦਰ ਸਿੰਘ ਫੂਲਕਾ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਰਦਾਸ ਕੀਤੀ ਅਤੇ ਸ਼੍ਰੋਮਣੀ ਕਮੇਟੀ ਦਾ ਸਿਆਸੀਕਰਨ ਖ਼ਤਮ ਕਰਨ ਲਈ ਸਿੱਖ ਸੇਵਕ ਆਰਮੀ ਐਸਐਸਏ ਦੀ ਐਪ ਲਾਂਚ ਕੀਤੀ।ਫੂਲਕਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਹਰ ਸਿਆਸੀ ਪਾਰਟੀ ਤੋਂ ਮੁਕਤ ਕਰਵਾਉਣ ਲਈ ਇਹ ਕਦਮ ਚੁੱਕਿਆ ਗਿਆ..ਫੂਲਕਾ ਨੇ ਸਿੱਖ ਸੇਵਕ ਆਰਮੀ ਦੀ ਐਪ ‘ਤੇ ਜਾ ਕੇ ਸਿੱਖਾਂ ਨੂੰ ਰਜਿਸ਼ਟ੍ਰੇਸ਼ਨ ਕਰਵਾਉਣ ਦੀ ਵੀ ਅਪੀਲ ਕੀਤੀ।
ਅਰਦਾਸ ਕਰਨ ਉਪਰੰਤ ਐਪ ‘ਤੇ ਰਜਿਸਟ੍ਰੇਸ਼ਨ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ

