ਪੰਜਾਬ

ਚੋਣ ਮੈਨੀਫੈਸਟੋ ‘ਚ ਵਾਅਦੇ ਕਰਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਕੀਤਾ ਜਾਂਦਾ ਖਿਲਵਾੜ : ਖਹਿਰਾ

ਸ੍ਰੀ ਮੁਕਤਸਰ ਸਾਹਿਬ 14 ਜਨਵਰੀ (ਮਧੂਸਾਰ ਬਿਊਰੋ) ਹਲਕਾ ਭੁੱਲਥ ਤੋਂ ਵਿਧਾਇਕ ਅਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਐਲਾਨ ਤਾਂ ਕਰਦੀ ਹੈ ਪਰ ਉਸ ਨੂੰ ਕਦੇ ਪੂਰਾ ਨਹੀਂ ਕਰਦੀ। ਅਜਿਹਾ ਕਰਕੇ ਉਹ ਵੋਟਰਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੀ ਹੈ, ਜਿਸ ਦੇ ਪ੍ਰਤੀ ਚੋਣ ਕਮਿਸ਼ਨ ਨੂੰ ਸਖਤ ਹੋਣਾ ਪਵੇਗਾ।

ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਮਾਘੀ ਮੇਲੇ ਦੇ ਸਬੰਧ ‘ਚ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬੀ ਏਕਤਾ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਐਲਾਨ ਦੇ ਪੱਤਰ ਪੇਸ਼ ਕਰੇਗੀ। ਉਹ ਲਿਖਤ ਤੌਰ ‘ਤੇ ਚੋਣ ਕਮਿਸ਼ਨ ਨੂੰ ਐਫੀਡੇਵਿਟ ਦੇਣਗੇ ਕਿ ਜੋ ਵਾਅਦੇ ਉਹ ਵੋਟਰਾਂ ਨਾਲ ਕਰਨ ਜਾ ਰਹੇ ਹਨ, ਜੇ ਉਨ੍ਹਾਂ ਨੇ ਪਹਿਲੇ ਦੋ ਸਾਲਾਂ ‘ਚ ਪੂਰੇ ਨਾ ਕੀਤੇ ਤਾਂ ਉਨ੍ਹਾਂ ਦੀ ਪਾਰਟੀ ਦੀ ਮਾਨਤਾ ਰੱਦ ਕਰ ਦਿੱਤੀ ਜਾਵੇ।

Leave a Reply

Your email address will not be published. Required fields are marked *