ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਲਈ ਲਏ ਗਏ ਅਹਿਮ ਕਦਮ : ਮੁਸਤਫਾ
ਚੰਡੀਗੜ੍ਹ 16 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਸਰਕਾਰ ਨੇ ਵਿਸ਼ੇਸ ਟਾਸਕ ਫੋਰਸ ਦਾ ਗਠਨ ਕਰਨ ਤੋਂ ਬਾਅਦ ਨਸ਼ਿਆਂ ਵਿਰੁੱਧ ਵਿਆਪਕ ਕਾਰਵਾਈ ਕਰਨ ਲਈ ਤਿੰਨ ਪੱਖੀ ਰਣਨੀਤੀ ਕਾਨੂੰਨੀ ਕਾਰਵਾਈ)-ਨਸ਼ਾ ਮੁਕਤੀ- ਰੋਕਥਾਮ ਅਪਣਾਈ ਗਈ ਹੈ।
ਪ੍ਰੈਸ ਕਾਂਨਫਰੰਸ ਨੂੰ ਸੰਬੋਧਨ ਕਰਦਿਆਂ ਐਸ.ਟੀ.ਐਫ ਦੇ ਮੁੱਖੀ ਡੀ.ਜੀ.ਪੀ ਮੁਹੰਮਦ ਮੁਸਤਫਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਵਿਰੁੱਧ ਇੱਕ ਬਹੁ ਪੱਧਰੀ ਨਿਗਰਾਨੀ ਅਤੇ ਵਿੱਧੀ ਨੂੰ ਲਾਗੂ ਕੀਤਾ ਗਿਆ ਹੈ:- ਮਾਨਯੋਗ ਮੁੱਖ ਮੰਤਰੀ ਜੀ ਦੀ ਅਗਵਾਈ ਵਿੱਚ ਕੈਬਨਿਟ ਸਬ-ਕਮੈਟੀ, ਮੁੱਖ ਸਕੱਤਰ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਅਤੇ ਵਧੀਕ ਮੁੱਖ ਸਕੱਤਰ (ਗ੍ਰਹਿ) ਦੇ ਅਧੀਨ ਇੱਕ ਵਿਸ਼ੇਸ ਸਮੂਹ ਦਾ ਗਠਨ ਕੀਤਾ ਗਿਆ ਹੈ. ਸੰਪੂਰਨ ਪ੍ਰੋਗਰਾਮ ਦੀ ਨਿਗਰਾਨੀ ਮੁੱਖ ਪ੍ਰਿਸੀਪਲ ਸਕੱਤਰ ਸੀ.ਐਮ.ਵੱਲੋਂ ਸਕੱਤਰ ਰੈਂਕ ਦੇ ਅਧਿਕਾਰੀ ਰਾਂਹੀ ਕੀਤੀ ਜਾ ਰਹੀ ਹੈ. ਜਿਲ੍ਹਾ ਮਿਸ਼ਨ ਟੀਮਾਂ ਅਤੇ ਸਬ-ਡਵੀਜ਼ਨ ਮਿਸ਼ਨ ਟੀਮਾਂ ਵਲੋਂ ਇਸ ਪ੍ਰੋਗਰਾਮ ਨੂੰ ਹੇਠਲੇ ਪੱਧਰ ਪਰ ਲਾਗੂ ਕੀਤਾ ਜਾ ਰਿਹਾ।

